ਬਠਿੰਡਾ, 5 ਜਨਵਰੀ : ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਤਰਜ਼ ’ਤੇ ਕਾਂਗਰਸ ਪਾਰਟੀ ਅੰਦਰ ‘ਐਨ’ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੁਰੂ ਹੋਈ ਅੰਦਰੂਨੀ ‘ਖ਼ਾਨਾਜੰਗੀ’ ਹੁਣ ਹੇਠਲੇ ਪੱਧਰ ’ਤੇ ਪੁੱਜ ਗਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ‘ਜਿੱਤੇਗਾ ਪੰਜਾਬ’ ਦੇ ਨਾਅਰੇ ਹੇਠ ਸ਼ੁਰੂ ਕੀਤੀਆਂ ਸਿਆਸੀ ਰੈਲੀਆਂ ਦੇ ਮੁੱਦੇ ਨੂੰ ਲੈ ਕੇ ਹੁਣ ਕਾਂਗਰਸ ਪਾਰਟੀ ਮੁੜ ਸਿੱਧੂ ਹਿਮਾਇਤੀ ਵਰਸਜ਼ ਸਿੱਧੀ ਵਿਰੋਧੀ ਗੁੱਟਾਂ ਵਿਚ ਵੰਡਦੀ ਨਜ਼ਰ ਆ ਰਹੀ ਹੈ। ਸ: ਸਿੱਧੂ ਵਲੋਂ ਪਹਿਲਾਂ 17 ਦਸੰਬਰ ਨੂੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ਵਿਖੇ ਰੈਲੀ ਕੀਤੀ ਸੀ, ਜਿਸਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਆਹਮੋ-ਸਾਹਮਣੇ ਹੋਏ ਸਨ।
ਹੁਣ ਪੁਲਿਸ ਮੁਲਾਜਮਾਂ ਨੂੰ ਸੋਸਲ ਮੀਡੀਆ ਦਾ ‘ਕਰੇਜ਼’ ਪੈ ਸਕਦਾ ਹੈ ਮਹਿੰਗਾ
ਉਥੇ ਹੁਣ 7 ਜਨਵਰੀ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸਮੀਰ ਵਿਖੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ਼ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਰੱਖੀ ਰੈਲੀ ਨੂੰ ਲੈਕੇ ਵਿਵਾਦ ਵਧ ਗਿਆ ਹੈ। ਦੋ ਦਿਨ ਪਹਿਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਵਲੋਂ ਇਸ ਰੈਲੀ ਨੂੰ ਕਾਂਗਰਸ ਪਾਰਟੀ ਦੀ ਬਜਾਏ ਨਵਜੋਤ ਸਿੰਘ ਸਿੱਧੂ ਦੀ ਨਿੱਜੀ ਰੈਲੀ ਕਰਾਰ ਦਿੰਦਿਆਂ ਕਾਂਗਰਸੀ ਵਰਕਰਾਂ ਨੂੰ ਇਸ ਰੈਲੀ ਤੋਂ ਦੂਰੀ ਬਣਾਉਣ ਦੀ ਨਸੀਹਤ ਦਿੱਤੀ ਸੀ। ਇਸਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਸੀ ਕਿ ਰੈਲੀ ਦੇ ਪ੍ਰਬੰਧਕ ਹਰਵਿੰਦਰ ਸਿੰਘ ਲਾਡੀ ਨੂੰ ਪਾਰਟੀ ਵਿਚੋਂ ਸਾਲ ਪਹਿਲਾਂ ਹੀ ਕੱਢਿਆ ਜਾ ਚੁੱਕਾ ਹੈ। ਇਸ ਬਿਆਨ ਤੋਂ ਬਾਅਦ ਹੁਣ ਬਠਿੰਡਾ ਦਿਹਾਤੀ ਹਲਕੇ ਨਾਲ ਸਬੰਧਤ ਕਰੀਬ ਤਿੰਨ ਦਰਜਨ ਸਰਪੰਚਾਂ, ਸਾਬਕਾ ਸਰਪੰਚਾਂ, ਕੌਂਸਲਰਾਂ, ਸਾਬਕਾ ਚੇਅਰਮੈਨਾਂ ਵਲੋਂ ਸ: ਜਟਾਣਾ ਵਿਰੁਧ ਮੋਰਚਾ ਖੋਲਦਿਆਂ ਉਨ੍ਹਾਂ ਵਿਰੁਧ ਪੰਜਾਬ ਕਾਂਗਰਸ ਦੇ ਇੰਚਾਰਜ਼ ਦਵੇਂਦਰ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਇਸ ਸਬੰਧ ਵਿਚ ਬਕਾਇਦਾ ਅੱਜ ਇੱਕ ਮੀਟਿੰਗ ਵੀ ਹੋਈ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪਤਾ ਲੱਗਿਆ ਹੈ ਕਿ ਪੰਜਾਬ ਕਾਂਗਰਸ ਹਾਈਕਮਾਂਡ ਦੇ ਆਗੂ ਖ਼ੁਸਬਾਜ ਸਿੰਘ ਜਟਾਣਾ ਦੀ ਪਿੱਠ ’ਤੇ ਆ ਗਏ ਹਨ ਤੇ ਜਲਦੀ ਹੀ ਹਰਵਿੰਦਰ ਸਿੰਘ ਲਾਡੀ ਨਾਲ ਸਬੰਧਤ ਪੱਤਰ ਨੂੰ ਰਿਲੀਜ ਕੀਤਾ ਜਾ ਸਕਦਾ ਹੈ। ਕਾਂਗਰਸ ਪਾਰਟੀ ਪੰਜਾਬ ਨਾਲ ਸਬੰਧਤ ਆਗੂਆਂ ਨੇ ਦਾਅਵਾ ਕੀਤਾ ਕਿ ਜੁਲਾਈ 2022 ਵਿਚ ਸ: ਲਾਡੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਤੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸਹਿਯੋਗ ਨਾ ਕਰਨ ਬਦਲੇ 24 ਜਨਵਰੀ 2023 ਨੂੰ ਉਨ੍ਹਾਂ ਦੀ ਪਾਰਟੀ ਦੀ ਮੁਢਲੀ ਮੈਂਬਰਸਿਮ ਖ਼ਾਰਜ ਕਰ ਦਿੱਤੀ ਗਈ ਸੀ।
ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਜਬਤ
ਸਰਪੰਚਾਂ ਨੇ ਜ਼ਿਲ੍ਹਾ ਪ੍ਰਧਾਨ ਨੂੰ ਕੀਤੀ ਪਾਰਟੀ ਵਿਚੋਂ ਕੱਢਣ ਦੀ ਮੰਗ
ਬਠਿੰਡਾ: ਉਧਰ ਹਰਵਿੰਦਰ ਸਿੰਘ ਲਾਡੀ ਦੀ ਹਿਮਾਇਤ ਵਿਚ ਆਏ ਸਰਪੰਚਾਂ ਤੇੇ ਪਾਰਟੀ ਦੇ ਹੋਰਨਾਂ ਅਹੁੱਦੇਦਾਰਾਂ ਨੇ ਪ੍ਰੈਸ ਨੂੰ ਵੀ ਇਸ ਪੱਤਰ ਦੀ ਕਾਪੀ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਲੋਂ ਹੀ ਇਕੱਠੇ ਹੋ ਕੇ ਨਵਜੋਤ ਸਿੰਘ ਸਿੱਧੂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲਵਾਉਣ ਲਈ ਕੀਤੇ ਯਤਨਾਂ ਦੇ ਚੱਲਦੇ ਧੰਨਵਾਦ ਕਰਨ ਲਈ ਇਹ ਪ੍ਰੋਗਰਾਮ ਰੱਖਿਆ ਸੀ। ਇੰਨ੍ਹਾਂ ਨੇ ਪੱਤਰ ਵਿਚ ਇਹ ਵੀ ਲਿਖਿਆ ਹੈ ਕਿ ਉਹ ਮੁੱਢ ਤੋਂ ਕਾਂਗਰਸ ਪਾਰਟੀ ਦੇ ਸੱਚੇ ਸਿਪਾਹੀ ਹਨ ਤੇ ਸ: ਸਿੱਧੂ ਦੀ ਲੋਕ ਮਿਲਣੀ ਵੀ ਕਾਂਗਰਸ ਦੇ ਝੰਡੇ ਹੇਠ ਕਰ ਰਹੇ ਹਨ। ਜਿਸਦੇ ਚੱਲਦੇ ਪਾਰਟੀ ਵਿਰੋਧੀ ਗਤੀਵਿਧੀ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੀਲ ਜਾਖੜ ’ਤੇ ਵੱਡਾ ਸਿਆਸੀ ਹਮਲਾ
ਪੱਤਰ ਲਿਖਣ ਵਾਲੇ ਇੰਨ੍ਹਾਂ ਅਹੁੱਦੇਦਾਰਾਂ ਤੇ ਸਰਪੰਚਾਂ ਨੇ ਬਠਿੰਡਾ ਦਿਹਾਤੀ ਦੇ ਜਿਲਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਵਲੋਂ ਇਸ ਲੋਕ ਮਿਲਣੀ ਵਿਚ ਵਰਕਰਾਂ ਨੂੰ ਸ਼ਾਮਲ ਹੋਣ ਤੋਂ ਰੋਕਣ ਲਈ ਜਾਰੀ ਕੀਤੇ ਬਿਆਨ ਨੂੰ ਪਾਰਟੀ ਵਿਰੋਧੀ ਦਸਦਿਆਂ ਤੁਰੰਤ ਪਾਰਟੀ ਵਿਚੋਂ ਕੱਢਣ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਪੱਤਰ ਵਿਚ ਖੁਸਬਾਜ ਸਿੰਘ ਜਟਾਣਾ ਵਿਰੁਧ ਵੱਖ ਵੱਖ ਸੰਗੀਨ ਦੋਸਾਂ ਹੇਠ ਦਰਜ਼ ਅੱਧੀ ਦਰਜ਼ਨ ਪਰਚਿਆਂ ਦਾ ਹਵਾਲਾ ਦਿੰਦਿਆਂ ਉਸਦੇ ਵਿਰੁਧ ਉੱਚ ਪੱਧਰੀ ਜਾਂਚ ਦੀ ਵੀ ਮੰਗ ਕੀਤੀ ਹੈ। ਇੰਨ੍ਹਾਂ ਸਰੰਪਚਾਂ ਨੇ ਅਸਿੱਧੇ ਢੰਗ ਨਾਲ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਹੈ ਕਿ ਦਿਹਾਤੀ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਵਲੋਂ ਹਰਵਿੰਦਰ ਸਿੰਘ ਲਾਡੀ ਨੂੰ ਕੱਢੇ ਹੋਣ ਦੇ ਦਾਅਵੇ ਬਾਰੇ ਬਿਆਨ ਵਾਪਸ ਨਾ ਲੈਣ ਦੀ ਸੂਰਤ ਵਿਚ ਉਹ ਕਨੂੰਨੀ ਕਾਰਵਾਈ ਵਜੋਂ ਮਾਨਹਾਣੀ ਦਾ ਕੇਸ ਦਰਜ ਕਰਵਾਉਣਗੇ।
ਲਾਡੀ ਪਾਰਟੀ ਵਿਚੋਂ ਕੱਢੇ ਜਾਣ ਦੀ ਪੁਸ਼ਟੀ ਹਾਈਕਮਾਂਡ ਤੋਂ ਕਰ ਸਕਦਾ: ਜਟਾਣਾ
ਬਠਿੰਡਾ: ਉਧਰ ਜ਼ਿਲ੍ਹਾ ਪ੍ਰਧਾਨ ਖੁਸਬਾਜ ਸਿੰਘ ਜਟਾਣਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਰਵਿੰਦਰ ਸਿੰਘ ਲਾਡੀ ਨੂੰ ਕੱਢੇ ਜਾਣ ਬਾਰੇ ਕੀਤੇ ਖ਼ੁਲਾਸੇ ਦੀ ਪੁਸ਼ਟੀ ਪੰਜਾਬ ਹਾਈਕਮਾਂਡ ਵਲੋਂ ਵੀ ਕੀਤੀ ਗਈ ਹੈ ਤੇ ਜੇਕਰ ਕਿਸੇ ਨੂੰ ਕੋਈ ਸੱਕ ਹੈ ਤਾਂ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਜਾਂ ਜਨਰਲ ਸਕੱਤਰ ਇੰਚਾਰਜ਼ ਤੋਂ ਪੁੱਛ ਸਕਦਾ ਹੈ। ਇਸਤੋਂ ਇਲਾਵਾ ਅਪਣੇ ਵਿਰੁਧ ਪਰਚੇ ਦਰਜ਼ ਹੋਣ ਜਾਂ ਵਿਜੀਲੈਂਸ ਜਾਂਚ ਚੱਲਦੀ ਹੋਣ ਦੇ ਦਾਅਵਿਆਂ ਨੂੰ ਵੀ ਗਲਤ ਕਰਾਰ ਦਿੰਦਿਆਂ ਕਿਹਾ ਕਿ ਇਸਦੇ ਬਾਰੇ ਤਲਵੰਡੀ ਸਾਬੋ ਹਲਕੇ ਦਾ ਬੱਚਾ-ਬੱਚਾ ਜਾਣਦਾ ਹੈ। ਜਟਾਣਾ ਨੇ ਕਿਹਾ ਕਿ ਜਲਦੀ ਹੀ ਸਾਰਾ ਸੱਚ ਸਾਹਮਣੇ ਆ ਜਾਵੇਗਾ।
Share the post "ਕਾਂਗਰਸ ਪਾਰਟੀ ’ਚ ਹੇਠਲੇ ਪੱਧਰ ’ਤੇ ਪੁੱਜੀ ਗੁੱਟਬੰਦੀ, ਦਰਜ਼ਨਾਂ ਸਰਪੰਚਾਂ ਨੇ ਹੁਣ ਜ਼ਿਲ੍ਹਾ ਪ੍ਰਧਾਨ ਵਿਰੁਧ ਮੋਰਚਾ ਖੋਲਿਆ"