spot_img
spot_img

ਮਸ਼ਹੂਰ ਪੰਜਾਬੀ ਗਾਇਕ ਦੂਜਾ ਵਿਆਹ ਕਰਵਾਉਣ ਦੇ ਦੋਸ਼ਾਂ ਹੇਠ ਘਿਰਿਆ

Date:

spot_img

ਪਹਿਲੀ ਪਤਨੀ ਨੇ ਦਿੱਤੀ ਥਾਣੇ ਸ਼ਿਕਾਇਤ, ਗਾਇਕ ਨੇ ਦੋਸ਼ਾਂ ਨੂੰ ਕੀਤਾ ਰੱਦ

ਨਵਾਂਸ਼ਹਿਰ, 28 ਨਵੰਬਰ: ਪੰਜਾਬੀ ਦੇ ਮਸ਼ਹੂਰ ਗਾਇਕ ਹਸਨ ਮਾਨਕ ਉਪਰ ਆਪਣੀ ਪਹਿਲੀ ਪਤਨੀ ਨੂੰ ਬਿਨਾਂ ਤਲਾਕ ਦਿੱਤਿਆਂ ਦੂਜਾ ਵਿਆਹ ਕਰਵਾਉਣ ਦੋਸ਼ ਲੱਗੇ ਹਨ। ਇਸ ਸਬੰਧ ਵਿੱਚ ਗਾਇਕ ਦੀ ਪਹਿਲੀ ਪਤਨੀ ਨੇ ਥਾਣੇ ਵਿੱਚ ਸ਼ਿਕਾਇਤ ਕੀਤੀ ਹੈ। ਜਿਸਦੇ ਵਿੱਚ ਉਸਨੇ ਦਾਅਵਾ ਕੀਤਾ ਹੈ ਕਿ ਲੰਘੀ 23 ਨਵੰਬਰ ਨੂੰ ਉਸਦੇ ਗਾਇਕ ਪਤੀ ਨੇ ਬੰਗਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਸਿੱਖ ਧਾਰਮਿਕ ਮਰਿਆਦਾ ਮੁਤਾਬਿਕ ਇਹ ਵਿਆਹ ਕਰਵਾਇਆ ਹੈ।

ਤਿੰਨ ਔਰਤਾਂ ਨਾਲ ਛੇੜਛਾੜ ਦੇ ਦੋਸ਼ਾਂ ਹੇਠ ਕੈਨੇਡਾ ‘ਚ ਪੰਜਾਬੀ ਨੌਜਵਾਨ ਗ੍ਰਿਫਤਾਰ

ਹਾਲਾਂਕਿ ਗਾਇਕ ਹਸਨ ਨੇ ਵੱਖ-ਵੱਖ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਹੈ ਕਿ ਉਸਦਾ ਆਪਣੀ ਪਤਨੀ ਦੇ ਨਾਲ ਘਰੇਲੂ ਵਿਵਾਦ ਚੱਲ ਰਿਹਾ ਹੈ ਤੇ ਉਸਦੀ ਪੜਤਾਲ ਕੀਤੀ ਜਾ ਰਹੀ ਹੈ। ਗਾਇਕ ਨੇ ਕਿਹਾ ਹੈ ਉਸਨੇ ਨਾ ਹੀ ਆਪਣੀ ਪਤਨੀ ਨੂੰ ਤਲਾਕ ਦਿੱਤਾ ਹੈ ਤੇ ਨਾ ਹੀ ਦੂਜਾ ਵਿਆਹ ਕਰਵਾਇਆ। ਦੂਜੇ ਪਾਸੇ ਉਸ ਦੀ ਪਤਨੀ ਨੇ ਕਿਹਾ ਹੈ ਉਸਦਾ ਹਸਨ ਮਾਣਕ ਦੇ ਨਾਲ ਧਾਰਮਿਕ ਮਰਿਆਦਾ ਤਹਿਤ ਕੁੱਝ ਸਾਲ ਪਹਿਲਾਂ ਨਿਕਾਹ ਹੋਇਆ ਸੀ

ਪ੍ਰਧਾਨ ਦੀ ਗਿਰਫਤਾਰੀ ਦੇ ਵਿਰੋਧ ‘ਚ ਤਹਿਸੀਲਦਾਰਾਂ ਨੇ ਵਿਜੀਲੈਂਸ ਵਿਰੁੱਧ ਖੋਲਿਆ ਮੋਰਚਾ

ਪ੍ਰੰਤੂ ਹੁਣ ਉਹ ਪਿਛਲੇ ਕੁਝ ਸਮੇਂ ਤੋਂ ਉਸਦੀ ਕੁੱਟਮਾਰ ਅਤੇ ਤੰਗ ਪਰੇਸ਼ਾਨ ਕਰ ਰਿਹਾ ਸੀ ਪਰ ਹੁਣ ਉਸਨੂੰ ਪਤਾ ਲੱਗਿਆ ਹੈ ਕਿ ਉਸਦੇ ਪਤੀ ਨੇ 23 ਨਵੰਬਰ ਨੂੰ ਬੰਗਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਇੰਗਲੈਂਡ ਦੀ ਇਕ ਲੜਕੀ ਨਾਲ ਵਿਆਹ ਕਰਵਾ ਲਿਆ ਹੈ। ਉਧਰ ਪੁਲਸ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਨਾਮਵਾਰ ਲੋਕ ਗਾਇਕ ਰਹੇ ਮਰਹੂਮ ਕੁਲਦੀਪ ਮਾਣਕ ਦਾ ਦੋਹਤਾ ਹਸਨ ਮਾਨਕ ਪਹਿਲਾਂ ਵੀ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ਵਿੱਚ ਰਿਹਾ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...