ਬਠਿੰਡਾ, 5 ਜਨਵਰੀ: ਬੀਤੇ ਕੱਲ ਸੰਯੁਕਤ ਕਿਸਾਨ ਮੋਰਚਾ ਵੱਲੋਂ ਟੋਹਾਣਾ ‘ਚ ਕੀਤੀ ਗਈ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਪਿੰਡ ਕੋਠਾ ਗੁਰੂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਾ ਰਹੀ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਤਿੰਨ ਔਰਤਾਂ ਦੀ ਮੌਤ ਹੋਣ ਅਤੇ ਦਰਜਨਾਂ ਕਿਸਾਨਾਂ ਦੇ ਜਖਮੀ ਹੋਣ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਪ੍ਰਸ਼ਾਸਨ ਅੱਗੇ ਰੱਖੀਆਂ ਮੰਗਾਂ ’ਤੇ ਧਿਆਨ ਨਾ ਦੇਣ ਦੇ ਰੋਸ਼ ਵਜੋਂ ਆਗੂਆਂ ਨੇ ਵੱਡਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਸਥਾਨਕ ਟੀਚਰਜ਼ ਹੋਮ ਵਿਖੇ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਕੱਤਰ ਸਿੰਗਾਰਾ ਸਿੰਘ ਮਾਨ, ਸਕੱਤਰ ਜਗਤਾਰ ਸਿੰਘ ਕਾਲਾ ਝਾੜ,
ਇਹ ਵੀ ਪੜ੍ਹੋ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਸਿਫ਼ਾਰਸ਼ ਕਰਨ ਲਈ ਸਾਂਝੇ ਮਤੇ ਦਾ ਪ੍ਰਸਤਾਵ ਪੇਸ਼ ਕੀਤਾ
ਮੀਤ ਪ੍ਰਧਾਨ ਰੂਪ ਸਿੰਘ ਛੰਨਾ ਅਤੇ ਜਿਲਾ ਬਠਿੰਡਾ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਨੇ ਸਰਕਾਰ ਦੁਆਰਾ ਧਾਰੀ ਚੁੱਪ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਭਗਵੰਤ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਹਾਦਸਾ ਵਾਪਰਨ ਤੋਂ ਡੇਢ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਉਹਨਾਂ ਅਤੇ ਹੋਰ ਕਿਸਾਨਾਂ ਨੂੰ ਕੜਾਕੇ ਦੀ ਠੰਡ ਵਿੱਚ ਹਸਪਤਾਲਾਂ ਤੇ ਸੜਕਾਂ ਤੇ ਰੋਲ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਇਸ ਅੜੀਅਲ ਰਵਈਏ ਖਿਲਾਫ ਕੱਲ ਤੋਂ ਬਠਿੰਡਾ ਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਲਗਾਤਾਰ ਦਿਨ ਰਾਤ ਦੇ ਧਰਨੇ ਸ਼ੁਰੂ ਕੀਤੇ ਜਾਣਗੇ ਜੋ ਕਿ ਮੰਗਾਂ ਪੂਰੀਆਂ ਹੁਣ ਤੱਕ ਜਾਰੀ ਰਹਿਣਗੇ।
ਇਹ ਵੀ ਪੜ੍ਹੋ ਅਮਰੀਕਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕੀਤਾ ਗੋ.ਲੀ+ਆਂ ਮਾਰ ਕੇ ਕ+ਤ.ਲ
ਉਹਨਾਂ ਮੰਗਾਂ ਸਬੰਧੀ ਕਿਹਾ ਕਿ ਸ਼ਹੀਦ ਹੋਈਆਂ ਤਿੰਨ ਔਰਤਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਸਿਰ ਚੜਿਆ ਸਾਰਾ ਕਰਜ਼ਾ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਗੰਭੀਰ ਜਖਮੀਆਂ ਨੂੰ ਪੰਜ ਪੰਜ ਲੱਖ ਰੁਪਏ ਅਤੇ ਹੋਰ ਜਖਮੀਆਂ ਨੂੰ ਦੋ ਦੋ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਜਖਮੀਆਂ ਦਾ ਇਲਾਜ ਮਾਹਰ ਡਾਕਟਰਾਂ ਦੁਆਰਾ ਸਰਕਾਰੀ ਖਰਚੇ ’ਤੇ ਕੀਤਾ ਜਾਵੇ । ਕਿਸਾਨ ਆਗੂਆਂ ਨੇ ਦੋਵਾਂ ਜਿਲਿਆਂ ਦੇ ਕਿਸਾਨ ਵਰਕਰਾਂ ਅਤੇ ਸਮੂਹ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਰਨਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਸੜਕ ਹਾਦਸੇ ’ਚ ਮਰਨ ਤੇ ਜਖ਼ਮੀਆਂ ਹੋਣ ਵਾਲਿਆਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਸਰਕਾਰ ਵਿਰੁਧ ਖੋਲਿਆ ਮੋਰਚਾ"