ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਫੌਰੀ ਹੱਲ ਕਰੇ ਪੰਜਾਬ ਸਰਕਾਰ :ਕਿਸਾਨ ਆਗੂ
Barnala News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਵਿਰੋਧ ਵਜੋਂ 11 ਮਾਰਚ ਨੂੰ ਖੰਨਾ ਦੀ ਅਨਾਜ਼ ਮੰਡੀ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਹਮਾਇਤ ਜੁਟਾਉਣ ਲਈ ਤਬਕਾਤੀ ਜਥੇਬੰਦੀਆਂ ਨਾਲ਼ ਤਰਕਸ਼ੀਲ ਭਵਨ ਵਿੱਚ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਠੇਕਾ ਮੁਲਾਜਮਾਂ ਦੇ ਸੰਘਰਸ਼ ਵਿਚ ਡੱਟਵੀਂ ਹਿਮਾਇਤ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਕੇਯੂ ਉੱਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉੱਗਰਾਹਾਂ,ਬੀਕੇਯੂ ਡਕੌਂਦਾ (ਧਨੇਰ) ਦੇ ਜਿਲਾ ਆਗੂ ਲਖਵੀਰ ਸਿੰਘ ਅਕਲੀਆ ਅਤੇ ਗੁਰਦੇਵ ਸਿੰਘ ਮਾਂਗੇਵਾਲ,
ਇਹ ਵੀ ਪੜ੍ਹੋ ਪਾਣੀ ਦੀ ਨਿਕਾਸੀ ਨੂੰ ਲੈ ਕੇ ਨੌਜਵਾਨ ਵੱਲੋਂ ਮਹਿਲਾ ਸਰਪੰਚ ਦੇ ਪਤੀ ਦਾ ਗੋ+ਲੀਆਂ ਮਾਰ ਕੇ ਕ+ਤਲ
ਟੀ.ਐੱਸ.ਯੂ.ਭੰਗਲ ਦੇ ਆਗੂ ਸਤਿੰਦਰ ਸਿੰਘ ਸੋਨੀ,ਮੋਲਡਰ ਅਤੇ ਸਟੀਲ ਵਰਕਰਜ਼ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮੇਜਰ ਸਿੰਘ ਮਲੇਰਕੋਟਲਾ,ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਬਿੰਦਰ ਸਿੰਘ ਅਤੇ ’ਮੋਰਚੇ’ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਜਸਵੀਰ ਸਿੰਘ ਦੰਦੀਵਾਲ ਆਦਿ ਨੇ ਕਿਹਾ ਪੰਜਾਬ ਦੀ ’ਆਪ ਸਰਕਾਰ’ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ
ਇਹ ਵੀ ਪੜ੍ਹੋ ਦੋਸਤ ਦੀ ਜਨਮਦਿਨ ਪਾਰਟੀ ਤੋਂ ਵਾਪਸ ਆ ਰਹੇ ਦੋ ਦੋਸਤਾਂ ਨੂੰ ਪਿੱਕਅੱਪ ਨੇ ਦਰੜਿਆਂ
ਅਤੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ, ਵਿਦਿਆਰਥੀਆਂ, ਬੇਰੁਜ਼ਗਾਰਾਂ ਸਮੇਤ ਹੋਰ ਕਿਸੇ ਵੀ ਵਰਗ ਦੀਆਂ ਮੰਗਾਂ-ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਜਿਸ ਦੇ ਵਿਰੋਧ ਵਜੋਂ ’ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋ 11 ਮਾਰਚ 2025 ਨੂੰ ਖੰਨਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ,ਜਿਸ ਵਿੱਚ ਕਿਸਾਨਾਂ,ਮਜ਼ਦੂਰਾਂ ਸਮੇਤ ਸਮੂਹ ਸੰਘਰਸ਼ਸ਼ੀਲ ਤਬਕਿਆਂ ਦੀਆਂ ਜਥੇਬੰਦੀਆਂ ਵੱਲੋਂ ਡੱਟਵੀਂ ਹਮਾਇਤ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਕਿਸਾਨ ਜਥੇਬੰਦੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਵਿੱਚ ਡੱਟਵੀਂ ਹਮਾਇਤ ਦਾ ਐਲਾਨ"