spot_img

ਬਠਿੰਡਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਹਰਸਿਮਰਤ ਕੌਰ ਬਾਦਲ ਨੂੰ ਨੁਮਾਇੰਦੇ ਰਾਹੀਂ ਸੌਪਿਆਂ ਮੰਗ ਪੱਤਰ

Date:

spot_img

ਬਠਿੰਡਾ, 18 ਜੁਲਾਈ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਅੱਜ ਬਠਿੰਡੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਦੀ ਅਗਵਾਈ ਵਿੱਚ ਮੈਂਬਰ ਲੋਕ ਸਭਾ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿੱਚ ਪਹੁੰਚ ਕੇ ਕਿਸਾਨੀ ਮੰਗਾਂ ਉੱਪਰ ਮੰਗ ਪੱਤਰ ਦਿੱਤਾ ਜਿਸ ਨੂੰ ਹਰਸਿਮਰਤ ਕੌਰ ਬਾਦਲ ਦੀ ਗੈਰ ਹਾਜ਼ਰੀ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਵੱਲੋਂ ਪ੍ਰਾਪਤ ਕੀਤਾ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਇਹ ਮੰਗ ਪੱਤਰ ਬੀਬਾ ਹਰਸਿਮਰਤ ਕੌਰ ਬਾਦਲ ਤੱਕ ਪੁੱਜਦਾ ਕੀਤਾ ਜਾਵੇਗਾ ਤੇ ਕਿਸਾਨਾਂ ਦੀਆਂ ਮੰਗਾਂ ਪਾਰਲੀਮੈਂਟ ਵਿੱਚ ਉਠਾਈਆਂ ਜਾਣਗੀਆਂ ।

ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ’ਚ ਪ੍ਰਸ਼ਾਸਨ ਵਿਰੁਧ ਪ੍ਰਦਰਸ਼ਨ ਦਾ ਐਲਾਨ

ਕਿਸਾਨ ਜਥੇਬੰਦੀਆਂ ਦੇ ਅੱਜ ਦੇ ਇਸ ਵਫਦ ਵਿੱਚ ਬੀ ਕੇ ਯੂ ਡਕੌਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜ ਮਹਿੰਦਰ ਸਿੰਘ ਕੋਟਭਾਰਾ ,ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਲੀ, ਬੀਕੇਯੂ ਲੱਖੋਵਾਲ ਦੇ ਜ਼ਿਲਾ ਪ੍ਰਧਾਨ ਦਾਰਾ ਸਿੰਘ ਮਾਈਸਰ ਖਾਨਾ, ਬੀ ਕੇ ਯੂ ਮਾਲਵਾ ਹੀਰ ਕੇ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕੋਟ ਸਮੀਰ, ਬੀਕੇਯੂ ਮਾਲਵਾ ਜੈਤੋ ਦੇ ਜਿਲਾ ਮੀਤ ਪ੍ਰਧਾਨ ਤਰਸੇਮ ਸਿੰਘ ਬੱਲੋ ,ਬੀਕੇਯੂ ਡਕੌਂਦਾ ਦੇ ਜ਼ਿਲਾ ਆਗੂ ਬੂਟਾ ਸਿੰਘ ਤੁੰਗਵਾਲੀ ਵੀ ਸ਼ਾਮਿਲ ਸਨ।

spot_img

Share post:

Popular

More like this
Related

CM Nayab Singh Saini 4 से 6 अक्टूबर तक सिंगापुर दौरे पर

निवेश, नवाचार और वैश्विक साझेदारी के नए अवसरों को...

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...