ਝੋਨੇ ਦੀ ਸਰਕਾਰੀ ਖ਼ਰੀਦ ਤੇ ਲਿਫ਼ਟਿੰਗ ਨੂੰ ਲੈ ਕੇ ਬਠਿੰਡਾ ’ਚ ਕਿਸਾਨਾਂ ਨੇ ਰੋਕੀਆਂ ਰੇਲ੍ਹਾਂ

0
19

ਬਠਿੰਡਾ, 13 ਅਕਤੂਬਰ: ਝੋਨੇ ਦੀ ਸਰਕਾਰੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਹੱਲ ਕਰਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਜਿਲਾ ਬਠਿੰਡਾ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਬਠਿੰਡਾ ਦੇ ਮੁਲਤਾਨੀਆ ਅੰਡਰ ਬ੍ਰਿਜ ਤੇ 12 ਵਜੇ ਤੋਂ ਤਿੰਨ ਦਾ ਵਜੇ ਤੱਕ ਤਿੰਨ ਘੰਟੇ ਲਈ ਰੇਲਵੇ ਟਰੈਕ ਜਾਮ ਕੀਤਾ ਗਿਆ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ ਅਤੇ ਜਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਨਾ ਕਰਕੇ ਅਤੇ ਇਸ ਦੀ ਲਿਫਟਿੰਗ ਦੀ ਸਮੱਸਿਆ ਨੂੰ ਹੱਲ ਨਾ ਕਰਕੇ ਕਿਸਾਨਾਂ ਅਤੇ ਇਸ ਨਾਲ ਜੁੜੇ ਹੋਰ ਮਸਲੇ ਜਿਵੇਂ ਸੈਂਲਰਾਂ ਵਿੱਚੋਂ ਮਿਲਿੰਗ ਕੀਤੇ ਚੌਲ ਸਮੇਂ ਸਿਰ ਨਾ ਚੁੱਕਣੇ ਆਦਿ ਕਾਰੋਬਾਰੀਆਂ ਨੂੰ ਪਰੇਸ਼ਾਨ ਕਰ ਰਹੀ ਹੈ।

ਇਹ ਵੀ ਪੜ੍ਹੋ: Big News: ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਤਲਬ, ਜਾਣੋ ਵਜਾਹ

ਉਹਨਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤੇ ਚੱਲਦਿਆਂ ਸੰਨ 2000 ਤੋਂ ਲੈ ਕੇ ਕਦੇ ਝੋਨੇ ਦੇ ਬਦਰੰਗ, ਡਿਸਕਲਰ ਅਤੇ ਵੱਧ ਨਮੀਂ ਦੀਆਂ ਕਰੜੀਆਂ ਸ਼ਰਤਾਂ ਲਾ ਕੇ ਝੋਨਾ ਅਤੇ ਹੋਰ ਫਸਲਾਂ ਦੀ ਸਰਕਾਰੀ ਖਰੀਦ ਤੋਂ ਭੱਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾਂ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋ ਜਾਂਦੀ ਹੈ ਜਿਸ ਤੋਂ ਪਹਿਲਾਂ ਸਰਕਾਰ ਨੇ ਆੜਤੀਆਂ, ਸੈਲਰ ਮਾਲਕਾਂ, ਮਜ਼ਦੂਰਾਂ ਅਤੇ ਲਿਫਟਿੰਗ ਦੇ ਮਸਲੇ ਨੂੰ ਹੱਲ ਕਰਨਾ ਹੁੰਦਾ ਹੈ ਪਰ ਸਰਕਾਰ ਵੱਲੋਂ ਇਹਨਾਂ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਮਕਾਇਆ ਜਾ ਰਿਹਾ ਹੈ। ਪਿਛਲੇ ਸੀਜ਼ਨ ਦੌਰਾਨ ਖਰੀਦਿਆ ਹੋਇਆ ਝੋਨਾ ਸੈਲਰਾਂ ਵਿੱਚ ਪਿਆ ਹੈ ਜਿਸ ਨੂੰ ਸਰਕਾਰ ਨੇ ਹਾਲੇ ਤੱਕ ਚੱਕਿਆ ਨਹੀਂ।

ਇਹ ਵੀ ਪੜ੍ਹੋ: ਝੋਨੇ ਦੀ ਖਰੀਦ ਦੇ ਮਸਲੇ ਨੂੰ ਲੈ ਕੇ ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਦੇ 17 ਜ਼ਿਲਿ੍ਹਆਂ ਵਿੱਚ 12 ਤੋਂ 3 ਵਜੇ ਤੱਕ ਕੀਤੇ ਰੇਲ ਜਾਮ

ਕਿਸਾਨ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨਾਂ ਕਿਸਾਨਾ ਨੂੰ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿਤਾ।ਪੰਚਾਇਤੀ ਚੋਣਾਂ ਦੇ ਭਖੇ ਮਾਹੌਲ ਦੌਰਾਨ ਬੁਲਾਰਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਭਾਈਚਾਰਕ ਸਾਂਝ ਕਾਇਮ ਰੱਖਣ। ਅੱਜ ਦੇ ਇਕੱਠ ਨੂੰ ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਮਾਲਣ ਕੌਰ ਕੋਠਾ, ਗੁਰੂ ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਗੁਰਪਾਲ ਸਿੰਘ ਦਿਉਣ, ਹਰਪ੍ਰੀਤ ਸਿੰਘ ਚੱਠੇਵਾਲਾ, ਅੰਮ੍ਰਿਤਪਾਲ ਸਿੰਘ ਮੌੜ ਚੜਤ ਸਿੰਘ, ਅਵਤਾਰ ਸਿੰਘ ਭਗਤਾ, ਰਾਮ ਸਿੰਘ ਕੋਟਗੁਰੂ ਗੁਲਾਬ ਸਿੰਘ ਜਿਉਂਦ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਕੋਟ ਗੁਰੂ ਨੇ ਵੀ ਸੰਬੋਧਨ ਕੀਤਾ।

 

LEAVE A REPLY

Please enter your comment!
Please enter your name here