ਨਸ਼ੇ ਵਿਰੁੱਧ ਲੜਾਈ ਸਿਆਸੀ ਨਹੀਂ, ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਮੁਹਿੰਮ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Date:

spot_img

ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਮੁੱਖ ਮੰਤਰੀ ਨੇ ਚੁੱਕੇ ਸਵਾਲ, ਨੌਜਵਾਨਾਂ ਨਾਲ ਕੀਤੇ ਵਾਅਦਿਆਂ ਦਾ ਦਿਵਾਇਆ ਚੇਤੇ
ਨਸ਼ਾ ਮੁਕਤੀ ਯਾਤਰਾ ਦੇ ਚੌਥੇ ਪੜਾਅ ਦੇ ਪ੍ਰੋਗਰਾਮ ਵਿੱਚ ਅਰਨੀਵਾਲਾ (ਫ਼ਾਜ਼ਿਲਕਾ) ਵਿਖੇ ਸ਼ਾਮਲ ਹੋਏ ਮੁੱਖ ਮੰਤਰੀ; 30 ਸਤੰਬਰ ਤੱਕ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 117 ਵਿਧਾਨ ਸਭਾ ਹਲਕਿਆਂ ਨੂੰ ਕਰੇਗੀ ਕਵਰ
Fazilka News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਕਦੇ ਆਪਣੀ ਖੁਸ਼ਹਾਲੀ, ਜੀਵੰਤਤਾ ਅਤੇ ਮਿਹਨਤਕਸ਼ ਨੌਜਵਾਨਾਂ ਲਈ ਜਾਣੀ ਜਾਂਦੀ ਸੀ, ਪਰ ਅੱਜ ਨਸ਼ਾ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੇ ਸਾਹਮਣੇ ਇੱਕ ਵੱਡੀ ਚੁਣੌਤੀ ਬਣ ਗਿਆ ਹੈ। ਨਸ਼ੇ ਵਿਰੁੱਧ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਇਹ ਲੜਾਈ ਕਿਸੇ ਸਿਆਸੀ ਪਾਰਟੀ ਦੀ ਨਹੀਂ, ਸਗੋਂ ਨੌਜਵਾਨਾਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਦੀ ਲੜਾਈ ਹੈ।ਮੁੱਖ ਮੰਤਰੀ ਸੋਮਵਾਰ ਨੂੰ ਅਰਨੀਵਾਲਾ (ਫ਼ਾਜ਼ਿਲਕਾ) ਵਿਖੇ ਨਸ਼ਾ ਮੁਕਤੀ ਯਾਤਰਾ ਦੇ ਚੌਥੇ ਪੜਾਅ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਅਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 18 ਸਤੰਬਰ ਤੋਂ ਸ਼ੁਰੂ ਹੋਈ ਇਹ ਯਾਤਰਾ 30 ਸਤੰਬਰ ਤੱਕ ਚੱਲੇਗੀ ਅਤੇ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਦਿਆਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ।

ਇਹ ਵੀ ਪੜ੍ਹੋ  ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ, ਭਾਜਪਾ ਸਰਕਾਰ ਆਈ ਤਾਂ ਨਸ਼ੇ ‘ਤੇ ਹੋਵੇਗੀ ਫ਼ੈਸਲਾਕੁਨ ਕਾਰਵਾਈ:-ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨਸ਼ੇ ਵਿਰੁੱਧ ਮਜ਼ਬੂਤੀ ਨਾਲ ਲੜ ਰਿਹਾ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਅਭਿਆਨ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਛੇ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਪੜਾਅ ਵਿੱਚ ਵੀ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਵੀ ਕੀਤੇ ਗਏ ਸਨ, ਪਰ ਨੌਜਵਾਨਾਂ ਨੂੰ ਇਸ ਦਾ ਕੋਈ ਲਾਭ ਨਹੀਂ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀ ਜਦੋਂ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਮਿਲੇ ਅਤੇ ਹਰਿਆਣਾ ਵਿੱਚ ਉਦਯੋਗ ਸਥਾਪਤ ਕਰਨ ਦੀ ਇੱਛਾ ਜ਼ਾਹਰ ਕੀਤੀ, ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਪੰਜਾਬ ਵਿੱਚ ਹੀ ਉਦਯੋਗ ਲਗਾਉਣ ਅਤੇ ਉੱਥੋਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਅ ਦਾ ਮਨ ਬਣਾ ਚੁੱਕੀ ਹੈ ਅਤੇ ਆਉਣ ਵਾਲਾ ਸਮਾਂ ਭਾਜਪਾ ਦਾ ਹੋਵੇਗਾ।ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸਰਕਾਰ ਨੇ ਪਾਰਦਰਸ਼ਤਾ ਨਾਲ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦਾ ਕੰਮ ਕੀਤਾ ਹੈ ਅਤੇ ‘ਬਿਨਾਂ ਖ਼ਰਚੀ-ਬਿਨਾਂ ਪਰਚੀ’ ਭਰਤੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਮੁੱਖ ਮੰਤਰੀ ਨਿਵਾਸ ‘ਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਯਤਨ ਕਰਦੇ ਹਾਂ। ਹਰਿਆਣਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਗਏ 217 ਸੰਕਲਪਾਂ ਵਿੱਚੋਂ 70 ਸੰਕਲਪ ਪੂਰੇ ਕਰ ਦਿੱਤੇ ਹਨ ਅਤੇ ਔਰਤਾਂ, ਕਿਸਾਨਾਂ, ਗਰੀਬਾਂ ਤੇ ਨੌਜਵਾਨਾਂ ਦੇ ਹਿੱਤ ਵਿੱਚ ਕਈ ਯੋਜਨਾਵਾਂ ਨੂੰ ਅੱਗੇ ਵਧਾਇਆ ਹੈ।

ਹਰਿਆਣਾ ਵਿੱਚ ਇਲਾਜ, ਰੁਜ਼ਗਾਰ ਅਤੇ ਖੇਡਾਂ ਜ਼ਰੀਏ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ‘ਤੇ ਜ਼ੋਰ
ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਵਿਰੁੱਧ ਲੜਾਈ ਸਿਰਫ਼ ਕਾਨੂੰਨ-ਵਿਵਸਥਾ ਤੱਕ ਸੀਮਤ ਨਹੀਂ ਹੈ, ਸਗੋਂ ਇਸ ਲਈ ਇਲਾਜ, ਮੁੜ ਵਸੇਬਾ, ਖੇਡਾਂ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵੀ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਹਰਿਆਣਾ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਮੁਫ਼ਤ ਇਲਾਜ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਐੱਮ.ਐੱਸ.ਪੀ. ਯਕੀਨੀ ਬਣਾਉਣ, ਕੁਦਰਤੀ ਆਫ਼ਤ ਸਮੇਂ ਆਰਥਿਕ ਸਹਾਇਤਾ ਦੇਣ ਅਤੇ ਫ਼ਸਲ ਦੀ ਖ਼ਰੀਦ ਦਾ ਸਮੇਂ ਸਿਰ ਭੁਗਤਾਨ ਕਰਨ ਦਾ ਕੰਮ ਕਰ ਰਹੀ ਹੈ। ਗਰੀਬ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਦੇ ਮਾਧਿਅਮ ਨਾਲ ਪੱਕੇ ਮਕਾਨ ਉਪਲਬਧ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਵਿਕਾਸ ਦੇ ਮੌਕੇ ਦੇਣਾ ਹੀ ਨਸ਼ਾ ਮੁਕਤ ਸਮਾਜ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਅਭਿਆਨ ਨੂੰ ਜਨ ਅੰਦੋਲਨ ਬਣਾਉਣ ਅਤੇ ਨਸ਼ੇ ਵਿਰੁੱਧ ਇਕੱਠੇ ਹੋ ਕੇ ਆਪਣੀ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related