Patiala News: ਲੰਘੀ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਦੀ ਅੱਜ ਕਰੀਬ ਦੋ ਮਹੀਨਿਆਂ ਬਾਅਦ ਪਲੇਠੀ ਮੀਟਿੰਗ ਹੋਈ। ਪਟਿਆਲਾ ਦੇ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਸਾਰੇ ਮੈਂਬਰ ਸ਼ਾਮਲ ਹੋਏ। ਮੀਟਿੰਗ ਵਿਚ ਜਿੱਥੇ ਸਮੂਹ ਮੈਂਬਰਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅੱਗੇ ਸਿਰ ਝੁਕਾਉਂਦਿਆਂ ਕੰਮ ਕਰਨ ਦਾ ਭਰੋਸਾ ਦਿਵਾਇਆ, ਉਥੇ ਅਕਾਲੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਲਈ ਮੁੜ ਇਸ ਕਮੇਟੀ ਦੀ ਮੀਟਿੰਗ 11 ਫ਼ਰਵਰੀ ਨੂੰ ਬੁਲਾਉਣ ਦਾ ਫੈਸਲਾ ਲਿਆ।
ਇਹ ਵੀ ਪੜ੍ਹੋ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਦੋ ਨੌਜਵਾਨਾਂ ਨੂੰ ਮਾਰਨ ਵਾਲ ਪੁਲਿਸ ਅਫ਼ਸਰਾਂ ਨੂੰ ਹੋਈ ਉਮਰਕੈਦ
ਮੀਟਿੰਗ ਤੋਂ ਬਾਅਦ ਸੰਖੇਪ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਸਿਆ ਕਿ ‘‘ ਇਹ ਫੈਸਲਾ ਲਿਆ ਗਿਆ ਕਿ 11 ਫ਼ਰਵਰੀ ਨੂੰ ਇਸੇ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਅਕਾਲੀ ਦਲ ਨਵੇਂ ਸਿਰੇ ਤੋਂ ਭਰਤੀ ਕਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ’’ ਇਸਤੋਂ ਇਲਾਵਾ ਮੀਟਿੰਗ ਤੋਂ ਬਾਅਦ ਦੂਜੇ ਮਂੈਂਬਰਾਂ ਨੇ ਵੀ ਅਸਿੱਧੇ ਢੰਗ ਨਾਲ ਇਹ ਇਸ਼ਾਰਾ ਕੀਤਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਦੂਰ ਜਾ ਕੇ ਅਕਾਲੀ ਲੀਡਰਸ਼ਿਪ ਵੱਲੋਂ ਕੀਤੀ ਜਾ ਰਹੀ ਭਰਤੀ ਨੂੰ ਮਾਨਤਾ ਨਹੀਂ ਦਿੱਤੀ ਜਾ ਸਕਦੀ।
ਇਹ ਵੀ ਪੜ੍ਹੋ Ex CM ਚਰਨਜੀਤ ਸਿੰਘ ਚੰਨੀ ਨੇ ਮਰਹੂਮ ਪ੍ਰਧਾਨ ਮੰਤਰੀ ਲਈ ਮੰਗਿਆ ‘ਭਾਰਤ ਰਤਨ’
ਇਸ ਸੱਤ ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਾਗੂ ਇਕਬਾਲ ਸਿੰਘ ਝੂੰਦਾਂ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਕਾਲੀ ਦਲ ਸੁਧਾਰ ਲਹਿਰ ਦੇ ਸਾਬਕਾ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਬੀਬੀ ਸਤਵੰਤ ਕੌਰ ਸ਼ਾਮਲ ਹਨ। ਗੌਰਤਲਬ ਹੈ ਕਿ ਅਕਾਲੀ ਲੀਡਰਸ਼ਿਪ ਨੇ ਕਾਨੂੰਨੀ ਅੜਚਣਾਂ ਦਾ ਹਵਾਲਾ ਦਿੰਦਿਆਂ ਇਸ ਸੱਤ ਮੈਂਬਰੀ ਕਮੇਟੀ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰੰਤੂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੀ ਸਖ਼ਤੀ ਤੋਂ ਬਾਅਦ ਇਸਦੀ ਪਹਿਲੀ ਮੀਟਿੰਗ ਹੋ ਸਕੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite













