WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਬਠਿੰਡਾ, 2 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟਰੈਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਾਰੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜਰੀ ਵਿਚ ਕੀਤੀ ਗਈ।ਇਸ ਮੌਕੇ ਡਿਪਟੀ ਕਮਸ਼ਿਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ।

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ’ਤੇ ਰਾਖਵਾਂ ਕੋਟਾ ਲਾਜ਼ਮੀ ਹੋਵੇ।ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਈਵੀਐਮ ਮਸ਼ੀਨਾਂ ਦੇ ਨੋਡਲ ਅਫ਼ਸਰ ਅਤੁਲ ਸ਼ਰਮਾ, ਸਹਾਇਕ ਨੋਡਲ ਅਫ਼ਸਰ ਮੈਡਮ ਗੁਰਪ੍ਰੀਤ ਕੌਰ, ਕਾਨੂੰਗੋ ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨਿਤੀਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ ।

 

Related posts

ਸਹਾਰਾ ਜਨ ਸੇਵਾ ਸੰਸਥਾ ਨੇ ਉਤਸ਼ਾਹ ਨਾਲ ਮਨਾਇਆ ਗਣਤੰਤਰਤਾ ਦਿਵਸ

punjabusernewssite

“ਆਪ ਦੀ ਸਰਕਾਰ ਆਪ ਦੇ ਦੁਆਰ”’’ ਕੈਪਾਂ ’ਚ 562 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ

punjabusernewssite

ਲੋਕ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਲਿਆ ਜਾਇਜਾ

punjabusernewssite