ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ, 7 ਹਜ਼ਾਰ ਦੇ ਕਰੀਬ ਅਮਲਾ ਰਿਹਾ ਹਾਜ਼ਰ

Date:

spot_img

ਬਠਿੰਡਾ 4 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟਰੇਨਰਜ਼ ਵੱਲੋਂ ਚੋਣ ਅਮਲੇ ਨੂੰ ਪਹਿਲੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਰਿਹਰਸਲ ਦੌਰਾਨ ਜ਼ਿਲ੍ਹੇ ਦੇ ਸਾਰੇ 6 ਵਿਧਾਨ ਸਭਾ ਹਲਕਿਆਂ ਚੋਂ ਕਰੀਬ 7000 ਦੀ ਗਿਣਤੀ ਵਿੱਚ ਪੋਲਿੰਗ ਸਟਾਫ਼ ਹਾਜ਼ਰ ਰਿਹਾ। ਇਸ ਮੌਕੇ ਏਡੀਸੀ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲਤੀਫ਼ ਅਹਿਮਦ ਅਤੇ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਰਾਹੁਲ ਵੱਲੋਂ ਰਿਹਰਸਲ ਸਥਾਨਾਂ ਦਾ ਦੌਰਾ ਕਰਕੇ ਮਾਸਟਰ ਟਰੇਨਰਜ਼ ਅਤੇ ਚੋਣ ਅਮਲੇ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।ਇਸ ਦੌਰਾਨ ਵਿਧਾਨ ਸਭਾ ਹਲਕਾ 90-ਰਾਮਪੁਰਾ ਦੀ ਰਿਹਰਸਲ ਪੰਜਾਬੀ ਯੂਨੀਵਰਸਿਟੀ ਕੈਂਪਸ ਰਾਮਪੁਰਾ ਫੂਲ ਦੇ ਮਲਟੀਪਰਪਜ ਹਾਲ ਵਿਖੇ ਕਰਵਾਈ ਗਈ।

ਸਾਬਕਾ ਮੰਤਰੀ ਬਲਬੀਰ ਸਿੱਧੂ ਦੀ ਅਗਵਾਈ ਹੇਠ ਵਿਜੇਇੰਦਰ ਸਿੰਗਲਾ ਦੇ ਹੱਕ ’ਚ ਹੋਇਆ ਵੱਡਾ ਇਕੱਠ

ਵਿਧਾਨ ਸਭਾ ਹਲਕਾ 91-ਭੁੱਚੋ ਮੰਡੀ ਦੀ ਰਿਹਰਸਲ ਆਈ.ਐਚ.ਐਮ ਵਿਖੇ ਕਰਵਾਈ ਗਈ ਅਤੇ ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ ਦੀ ਰਿਹਰਸਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬਿਜਨਿਸ ਸਕੂਲ ਵਿਖੇ ਕਰਵਾਈ ਗਈ।ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 93-ਬਠਿੰਡਾ ਦਿਹਾਤੀ ਦੀ ਰਿਹਰਸਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿਖੇ ਕਰਵਾਈ ਗਈ। ਵਿਧਾਨ ਸਭਾ ਹਲਕਾ 94- ਤਲਵੰਡੀ ਸਾਬੋ ਦੀ ਰਿਹਰਸਲ ਦਸਮੇਸ਼ ਸਕੂਲ ਤਲਵੰਡੀ ਸਾਬੋ ਵਿਖੇ ਅਤੇ ਵਿਧਾਨ ਸਭਾ ਹਲਕਾ 95-ਮੌੜ ਦੀ ਰਿਹਰਸਲ ਗਰਲਜ਼ ਸਕੂਲ ਮੌੜ ਵਿਖੇ ਕਰਵਾਈ ਗਈ। ਰਿਹਰਸਲ ਦੌਰਾਨ ਏ.ਆਰ.ਓ ਬਠਿੰਡਾ ਦਿਹਾਤੀ ਮੈਡਮ ਲਵਜੀਤ ਕਲਸੀ, ਏ.ਆਰ.ਓ ਭੁੱਚੋ ਮੰਡੀ ਪੂਨਮ ਸਿੰਘ, ਏ.ਆਰ.ਓ ਬਠਿੰਡਾ ਸ਼ਹਿਰੀ ਮੈਡਮ ਇਨਾਯਤ, ਏ.ਆਰ.ਓ ਹਰਜਿੰਦਰ ਸਿੰਘ ਜੱਸਲ, ਏ.ਆਰ.ਓ ਕੰਵਰਜੀਤ ਸਿੰਘ, ਏ.ਆਰ.ਓ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਰਹੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Himachal ‘ਚ ਭਿਆਨਕ ਹਾਦਸਾ; ਸਵਾਰੀਆਂ ਨਾਲ ਭਰੀ ਬੱਸ ਪਲਟੀ, 7 ਮੌ*ਤਾਂ ਤੇ ਦਰਜ਼ਨ ਜਖ਼ਮੀ

Himachal Pradesh News: ਸ਼ਨੀਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ...

ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ: ਡਾ ਧੀਰਾ ਗੁਪਤਾ

Health News: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ ਤਪਿੰਦਰਜੋਤ...

ਵਿਦੇਸ਼ ਜਾ ਕੇ ਮੁਕਰਨ ਵਾਲੀ ਇੱਕ ਹੋਰ ‘ਪਤਨੀ’ ਵਿਰੁਧ ਪਰਚਾ ਦਰਜ਼

Moga News: ਪਿਛਲੇ ਕੁੱਝ ਸਮੇਂ ਤੋਂ ਵਿਦੇਸ਼ ਜਾਣ ਦੇ...

Raja Warring ਤੋਂ ਬਾਅਦ Bhupesh Baghel ਦਾ ਵੀ ਐਲਾਨ; 50 ਫ਼ੀਸਦੀ ਟਿਕਟਾਂ ਨੌਜਵਾਨਾਂ ਨੂੰ ਮਿਲਣਗੀਆਂ

👉ਟਿਕਟਾਂ ਦੀ ਵੰਡ 'ਚ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਸੰਗਠਨ...