WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਿਰੋਜ਼ਪੁਰ

ਪੋਸ਼ਣ ਮਾਂ ਦਾ ਪਹਿਲਾ ਹਫਤਾ ਸਫਲਤਾ ਪੂਰਵਕ ਨੇਪਰੇ ਚੜਿਆ- ਜਿਲ੍ਹਾ ਪ੍ਰੋਗਰਾਮ ਅਫਸਰ

ਫਿਰੋਜ਼ਪੁਰ, 7 ਸਤੰਬਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੋਸ਼ਣ ਅਭਿਆਨ ਦੇ ਤਹਿਤ ਹਰ ਸਾਲ ਸਤੰਬਰ ਮਹੀਨੇ ਵਿੱਚ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਯੋਗ ਅਗਵਾਈ ਹੇਠ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਬੜੀ ਸਫ਼ਲਤਾਪੂਰਵਕ ਨੇਪਰੇ ਚੜਿਆ। ਜਿਲਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਇੱਕ ਜਾਗਰੂਕਤਾ ਅਭਿਆਨ ਹੈ, ਜਿਸ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਸੈਂਟਰਾਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਪੋਸ਼ਣ ਮਾਹ ਦੇ ਪਹਿਲੇ ਦਿਨ ਬੱਚਿਆਂ, ਕਿਸ਼ੋਰੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ , ਸਵਸਥ ਅਤੇ ਮਜ਼ਬੂਤ ਬਣਾਉਣ ਸਬੰਧੀ ਸਹੁੰ ਚੁਕਾਈ ਗਈ ਅਤੇ ਆਂਗਨਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਏ ਐੱਨ ਐੱਮ ਅਤੇ ਬੱਚਿਆਂ ਨਾਲ ਪੋਸ਼ਣ ਰੈਲੀ ਵੀ ਕੀਤੀ ਗਈ ।ਦੂਸਰੇ ਦਿਨ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਲਈ ਮਾਰਗਦਰਸ਼ਨ ਅਤੇ ਹੋਮ ਡਿਲੀਵਰੀ ਲਈ ਜਨਮ ਦੀ ਤਿਆਰੀ ਬਾਰੇ ਜਾਗਰੂਕਤਾ ਫੈਲਾਈ ਗਈ।

ਮੁੱਖ ਮੰਤਰੀ ਵੱਲੋਂ ’ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਤੀਸਰੇ ਦਿਨ ਅਨੀਮੀਆ ਦਿਵਸ ਵਜੋਂ ਮਨਾਇਆ ਗਿਆ। ਇਸ ਵਿੱਚ ਅਨੀਮੀਆ ਦੀ ਰੋਕਥਾਮ , ਅਨੀਮੀਆ ਦੇ ਕਾਰਨਾਂ ਬਾਰੇ ਜਾਗਰੂਕ ਕੀਤਾ ਗਿਆ । ਉਸ ਤੋਂ ਬਾਅਦ ਤਿੰਨ ਤੋਂ ਛੇ ਮਹੀਨੇ ਅਤੇ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਦਾ ਮੂਲਾਂਕਨ ਕਰਦੇ ਹੋਏ ਉਹਨਾਂ ਦੇ ਭਾਰ ਕੱਦ ਤੇ ਵਿਕਾਸ ਦਾ ਮੁਲਾਂਕਨ ਕੀਤਾ ਗਿਆ । ਹਫਤੇ ਦੇ ਅਖੀਰਲੇ ਦਿਨ ਮਾਂ ਦੇ ਦੁੱਧ ਪਿਲਾਉਣ, ਨਵਜੰਮੇ ਬੱਚਿਆਂ ਵਿੱਚ ਮਾਂ ਦਾ ਦੁੱਧ ਪਿਲਾਉਣ ਅਤੇ ਮਾਂ ਦੇ ਦੁੱਧ ਪਿਲਾਉਣ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਮਾਵਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਮਾਂ ਨੂੰ ਦੁੱਧ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਕੀਤੀ ਗਈ। ਬਲਾਕ ਫ਼ਿਰੋਜ਼ਪੁਰ ਦੀਆਂ ਸਮੂਹ ਸੁਪਰਵਾਈਜ਼ਰਾਂ ਅਤੇ ਬਲਾਕ ਕੁਆਰਡੀਨੇਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਸਾਰੇ ਆਂਗਨਵਾੜੀ ਸੈਂਟਰਾਂ ਵਿਚ ਬੜੀ ਸਫਲਤਾਪੂਰਵਕ ਮਨਾਇਆ ਗਿਆ ਹੈ ਅਤੇ ਲੋਕਾਂ ਨੂੰ ਇਸ ਤੋਂ ਕਾਫ਼ੀ ਲਾਭ ਵੀ ਮਿਲਿਆ।

 

Related posts

ਰੇਲਵੇ ਮੁਲਾਜਮ ਦੀ ਕੁੱਟਮਾਰ ਕਰਕੇ ਮੋਬਾਇਲ ਫ਼ੋਨ ਤੇ ਸਰਕਾਰੀ ਕਿੱਟ ਖੋਹਣ ਵਾਲਾ ਕਾਬੂ, ਦੋ ਹੋਰ ਨਾਮਜਦ

punjabusernewssite

ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ.) ਵੱਲੋਂ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਆਯੋਜਿਤ

punjabusernewssite

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ

punjabusernewssite