2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Date:

spot_img

ਮਾਨਸਾ 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ।ਸ਼ਿਕਾਇਤ ਅਨੁਸਾਰ 4,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਉਪਰ ਹੋਏ ਹਮਲੇ ਦੀ ਕੀਤੀ ਨਿੰਦਾ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...