
ਕਿਹਾ, ਹੁਣ ਪਾਰਟੀ ਹਾਈਕਮਾਂਡ ਦੀ ਥਾਂ ਮੀਡੀਆ ਸਾਹਮਣੇ ਬੋਲਣ ਦਾ ਬਣ ਗਿਆ “trend’’
Gurdaspur News: ਸਾਬਕਾ ਉੱਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਐਮ.ਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਵਿਚ ਅਨੁਸਾਸ਼ਨਹੀਣਤਾ ’ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਸਬੰਧ ਵਿਚ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ’ਤੇ ਇੱਕ ਪੋਸਟ ਵੀ ਪਾਈ ਹੈ। ਜਿਸਦੇ ਵਿਚ ਉਨ੍ਹਾਂ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਹੋ ਰਹੀ ਬਿਆਨਬਾਜ਼ੀ ਨੂੰ ਗੰਭੀਰਤਾ ਨਾਲ ਲੈਣ ਲਈ ਵੀ ਕਿਹਾ ਹੈ। ਪੰਜਾਬ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ਼ ਸ: ਰੰਧਾਵਾ ਨੇ ਕਿਹਾ, ‘‘ ਪੁਰਾਣੇ ਸਮੇਂ ਵਿੱਚ ਦਿੱਗਜ ਲੀਡਰਾਂ ’ਚ ਵੀ ਆਪਸੀ ਮਤਭੇਦ ਹੁੰਦੇ ਸਨ, ਪਰ ਉਹ ਕਦੀ ਇਵੇਂ ਮੀਡੀਆ ਵਿੱਚ ਆ ਕੇ ਨਹੀਂ ਬੋਲੇ ਬਲਕਿ ਹਾਈ ਕਮਾਂਡ ਅੱਗੇ ਆਪਣੀ ਗੱਲ ਰੱਖਦੇ ਸਨ।’’
ਇਹ ਵੀ ਪੜ੍ਹੋ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ
ਉਨ੍ਹਾਂ ਕਿਹਾ ਕਿ ਪਰ ਹੁਣ ਪਾਰਟੀ ਹਾਈ ਕਮਾਂਡ ਸਾਹਮਣੇ ਬੋਲਣ ਦੀ ਥਾਂ ਮੀਡੀਆ ਸਾਹਮਣੇ ਬੋਲਣ ਦਾ “trend’’ਬਣ ਗਿਆ ਹੈ। ਇਸਨੂੰ ਅਨੁਸ਼ਾਸਨਹੀਣਤਾ ਹੀ ਕਿਹਾ ਜਾਂਦਾ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਰਾਣਾ ਗੁਰਜੀਤ ਸਿੰਘ ਨੇ ਵੀ ਇੱਕ ਮੀਡੀਆ ਹਾਊਸ ਨਾਲ ਇੰਟਰਵਿਊ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਤੀ ਗੰਭੀਰ ਟਿੱਪਣੀਆਂ ਕੀਤੀਆਂ ਸਨ। ਦਸਣਾ ਬਣਦਾ ਹੈ ਕਿ ਹੁਣ ਤੱਕ ਪੰਜਾਬ ਕਾਂਗਰਸ ਦਾ ਸਭ ਤੋਂ ਵੱਧ ਨੁਕਸਾਨ ਅਨੁਸਾਸਨਹੀਣਤਾ ਨੇ ਹੀ ਕੀਤਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪਾਰਟੀ ਆਗੂਆਂ ਦੀ ਅਨੁਸਾਸ਼ਨਹੀਣਤਾ ’ਤੇ ਸਾਬਕਾ ਉਪ ਮੁੱਖ ਮੰਤਰੀ ਨੇ ਚੁੱਕੇ ਸਵਾਲ"
ਇੰਨਾਂ ਖਬਰਾਂ 'ਤੇ ਵੀ ਮਾਰੋਂ ਝਾਤ




