👉ਗੁਰਪ੍ਰਤਾਪ ਸਿੰਘ ਵਡਾਲਾ,ਸੁਰਜੀਤ ਸਿੰਘ ਰੱਖੜਾ,ਪਰਮਿੰਦਰ ਸਿੰਘ ਢੀਡਸਾ,ਸੰਤਾ ਸਿੰਘ ਉਮੈਦਪੁਰੀ, ਸੁੱਚਾ ਸਿੰਘ ਛੋਟੇਪੁਰ ਨੇ ਕੀਤਾ ਦਾਅਵਾ ਡਾ: ਚੀਮਾਂ ਬੋਲ ਰਹੇ ਹਨ ਝੂਠ
ਚੰਡੀਗੜ੍ਹ, 9 ਜਨਵਰੀ: ਭਲਕੇ 10 ਜਨਵਰੀ ਨੂੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਹੋ ਰਹੀ ਮੀਟਿੰਗ ਵਿਚ ਕਮੇਟੀ ਮੈਂਬਰਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੰਘੀ 2 ਦਸੰਬਰ ਨੂੰ ਜਾਰੀ ਹੁਕਮਨਾਮਿਆਂ ’ਤੇ ਪਹਿਰਾ ਦੇਣ ਦੀ ਅਪੀਲ ਕਰਦਿਆਂ ਸੁਧਾਰ ਲਹਿਰ ਦੇ ਸਾਬਕਾ ਆਗੂਆਂ ਨੇ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ‘‘ ਉਹ ਮੀਟਿੰਗ ਵਿੱਚ ਅਜਿਹਾ ਕੋਈ ਵੀ ਫੈਸਲਾ ਨਾ ਕਰ ਲੈਣ, ਜਿਸ ਕਰਕੇ ਤਾਅ ਉਮਰ ਸਮੁੱਚੀ ਲੀਡਰਸ਼ਿਪ ਨੂੰ ਅਕਾਲ ਤਖ਼ਤ ਦੇ ਭਗੌੜੇ ਹੋਣ ਦਾ ਦਾਗ ਲੱਗ ਜਾਵੇ। ’’ ਅੱਜ ਇੱਥੈ ਜਾਰੀ ਇੱਕ ਬਿਆਨ ਵਿਚ ਸੁਧਾਰ ਲਹਿਰ ਦੇ ਸਾਬਕਾ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਡਸਾ, ਸੰਤਾ ਸਿੰਘ ਉਮੈਦਪੁਰੀ, ਸੁੱਚਾ ਸਿੰਘ ਛੋਟੇਪੁਰ ਆਦਿ ਨੇ ਦਾਅਵਾ ਕੀਤਾ ਕਿ ਬੀਤੇ ਦਿਨ ਅਕਾਲੀ ਦਲ ਦੇ ਅਸਤੀਫ਼ਾ ਦੇ ਚੁੱਕੇ ਆਗੂ ਡਾ: ਦਲਜੀਤ ਸਿੰਘ ਚੀਮਾਂ ਵੱਲੋਂ ਸਿੰਘ ਸਾਹਿਬਾਨ ਨਾਲ ਮੁਲਾਕਾਤ ਤੋਂ ਬਾਅਦ ਸਰੇਆਮ ਝੂਠ ਬੋਲਿਆ ਗਿਆ
ਇਹ ਵੀ ਪੜ੍ਹੋ MP ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ, ਗੈਂਗਸਟਰ ਅਰਸ਼ ਡੱਲਾ ਸਹਿਤ ਲਗਾਇਆ UAPA
ਜਦੋਂਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਾਲੇ ਤੱਕ ਆਪਣੇ 2 ਦਸੰਬਰ ਵਾਲੇ ਹੁਕਮਨਾਮਿਆਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇੰਨ੍ਹਾਂ ਆਗੂਆਂ ਨੇ ਕਿਹਾ ਕਿ ਪੰਥਕ ਪਾਰਟੀ ਕੋਲ ਪੰਥਕ ਸਲਾਹਾਂ ਦੇਣ ਲਈ ਕੋਈ ਸਿੱਖ ਵਕੀਲ ਜਾਂ ਸਿੱਖ ਬੁਧੀਜੀਵੀ ਨਹੀਂ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਿੱਤੀ ਧਾਰਨਾਂ ਨੂੰ ਸਮਝ ਸਕੇ ਤੇ ਸਹੀ ਰਾਏ ਦੇ ਸਕੇ। ਅਸਤੀਫ਼ਾ ਦੇ ਚੁੱਕੇ ਡਾ: ਚੀਮਾ ਵੱਲੋ ਆਪਣੇ ਆਪ ਨੂੰ ਬਚਾਉਣ ਲਈ ਗਲਤ ਢੰਗ ਦੇ ਚਿੱਠੀ ਪੱਤਰ ਦਿੱਤੇ ਜਾ ਰਹੇ ਹਨ। ਸ: ਰੱਖੜਾ ਅਤੇ ਜਥੇ: ਉਮੈਦਪੁਰੀ ਨੇ ਐਸਜੀਪੀਸੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਬਣਾਈ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆਂ ਕਿਹਾ ਕਿ ਓਹਨਾਂ ਦੀ ਨੈਤਿਕ ਅਤੇ ਇਖਲਾਕੀ ਜਿੰਮੇਵਾਰੀ ਬਣਦੀ ਹੈ ਕਿ ਮੀਟਿੰਗ ਵਿੱਚ ਓਹ ਹੁਕਮਨਾਮੇ ਦੀ ਇੰਨ ਬਿਨ ਪਾਲਣਾ ਕਰਵਾਉਣ ਲਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ’ਤੇ ਆਪਣਾ ਰਸੂਖ ਵਰਤਣ।
ਇਹ ਵੀ ਪੜ੍ਹੋ 11 ਨੂੰ ਜਲੰਧਰ ਵਾਸੀਆਂ ਨੂੰ ਮਿਲੇਗਾ ਨਵਾਂ ਮੇਅਰ, ਕਮਿਸ਼ਨਰ ਨੇ ਸੱਦੀ ਮੀਟਿੰਗ
ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਸਾਰੇ ਵਰਕਿੰਗ ਕਮੇਟੀ ਮੈਬਰਾਂ ਨੂੰ ਕਿਹਾ ਕਿ ਆਪੋ ਆਪਣਾ ਫਰਜ਼ ਸਮਝਦੇ ਹੋਏ ਉਹ ਪੰਥ ਦੇ ਸਿਧਾਂਤ ਤੇ ਪਹਿਰਾ ਦੇਣ, ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਵਿਚਾਰਧਾਰਾ ਨੂੰ ਬਰਕਰਾਰ ਰੱਖਣ ਅਤੇ ਮੀਰੀ ਪੀਰੀ ਦਾ ਸਿਧਾਂਤ ਜੋਂ ਅਟੱਲ ਹੈ, ਨੂੰ ਕਾਇਮ ਰੱਖਣ। ਇਸ ਤਰ੍ਹਾਂ ਦਾ ਬਿਰਤਾਂਤ ਨਾ ਸਿਰਜਿਆ ਜਾਵੇ ਜਿਸ ਨਾਲ ਆਪਣੇ ਫਲਸਫੇ ਅਤੇ ਪਰੰਪਰਾ ਨੂੰ ਢਾਹ ਲੱਗੇ ਤੇ ਆਉਣ ਵਾਲੇ ਲੰਬੇ ਸਮੇਂ ਤੱਕ ਇਸ ਦਾ ਪਛਤਾਵਾ ਕੌਮ ਦੇ ਪੱਲੇ ਪੈ ਜਾਵੇ। ਇਸ ਦੇ ਨਾਲ ਹੀ ਆਗੂਆਂ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਇਹ ਵੀ ਪੁਸ਼ਟੀ ਹੋਈ ਹੈ ਕਿ ਦਲਜੀਤ ਚੀਮਾ ਦੇ ਮੀਡੀਆ ਵਿਚ ਕੀਤੇ ਦਾਅਵਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਰਾਜਗੀ ਵੀ ਹੈ ਕਿ ਲੀਡਰਸ਼ਿਪ ਸਿੰਘ ਸਾਹਿਬਾਨਾਂ ਦੀ ਸਖਸ਼ੀਅਤ ’ਤੇ ਹੀ ਸਵਾਲ ਖੜੇ ਕਰਵਾ ਰਹੇ ਹਨ ਅਤੇ ਗੁੰਮਰਾਹਕੁੰਨ ਬਿਆਨਬਾਜੀ ਨਾਲ ਸੰਗਤ ਦੀ ਨਜਰ ਵਿੱਚ ਸਿੰਘ ਸਾਹਿਬਾਨ ਦੀ ਸਖਸ਼ੀਅਤ ਨੂੰ ਝੂਠਾ ਬਣਾ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਸੁਧਾਰ ਲਹਿਰ ਦੇ ਸਾਬਕਾ ਆਗੂਆਂ ਨੇ ਵਰਕਿੰਗ ਕਮੇਟੀ ਮੈਬਰਾਂ ਨੂੰ ਸ੍ਰੀ ਤਖ਼ਤ ਸਾਹਿਬ ਦੇ ਹੁਕਮਨਾਮਿਆ ’ਤੇ ਪਹਿਰਾ ਦੇਣ ਦੀ ਕੀਤੀ ਅਪੀਲ"