22 Views
ਲੁਧਿਆਣਾ: ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਵੱਡਾ ਝੱਟਕਾ ਲੱਗਿਆ ਹੈ। ਹੁਣ ਲੁਧਿਆਣਾ ਸੈਂਟਰਲ ਤੋਂ ‘ਆਪ’ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਜੱਸੀ ਖੰਗੂੜਾ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਦਰਕਿਨਾਰ ਕਰਦੇ ਹੋਏ ਲੁਧਿਆਣਾ ਸੈਂਟਰਲ ਤੋਂ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਸੀ। ਹਲਾਂਕਿ ਖੰਗੂੜਾ ਨੇ ਆਪਣੇ ਅਸਤੀਫ਼ੇ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਨਾਰਾਜ਼ਗੀ ਦਾ ਜ਼ਿੱਕਰ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ, ‘ਤੇ ਪਾਰਟੀ ਦੀ ਲੁਧਿਆਣਾ ਟਿਕਟ ਲਈ ਸਭ ਤੋਂ ਅੱਗੇ ਸਨ।
Share the post "‘ਆਪ’ ਪਾਰਟੀ ਦੇ ਸਾਬਕਾ ਵਿਧਾਇਕ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ"