‘ਆਪ’ ਪਾਰਟੀ ਦੇ ਸਾਬਕਾ ਵਿਧਾਇਕ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Date:

spot_img

ਲੁਧਿਆਣਾ: ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਵੱਡਾ ਝੱਟਕਾ ਲੱਗਿਆ ਹੈ। ਹੁਣ ਲੁਧਿਆਣਾ ਸੈਂਟਰਲ ਤੋਂ ‘ਆਪ’ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਜੱਸੀ ਖੰਗੂੜਾ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਦਰਕਿਨਾਰ ਕਰਦੇ ਹੋਏ ਲੁਧਿਆਣਾ ਸੈਂਟਰਲ ਤੋਂ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਸੀ। ਹਲਾਂਕਿ ਖੰਗੂੜਾ ਨੇ ਆਪਣੇ ਅਸਤੀਫ਼ੇ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਨਾਰਾਜ਼ਗੀ ਦਾ ਜ਼ਿੱਕਰ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ, ‘ਤੇ ਪਾਰਟੀ ਦੀ ਲੁਧਿਆਣਾ ਟਿਕਟ ਲਈ ਸਭ ਤੋਂ ਅੱਗੇ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ UGC-NET ਪ੍ਰੀਖਿਆ ‘ਚ ਨਾਮਣਾ ਖੱਟਿਆ

Bathinda News: ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ...

DAV College Bathinda ਵਿਖੇ CISF ਨੇ ਅੱਗ ਸੁਰੱਖਿਆ ਬਾਰੇ ਕੀਤਾ ਜਾਗਰੂਕ

Bathinda News: DAV College Bathinda ਦੀ ਐਨਸੀਸੀ ਯੂਨਿਟ ਨੇ...

Bathinda Police ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ ਸਰਚ ਅਭਿਆਨ ਚਲਾਇਆ

Bathinda News: Bathinda Police ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ...