ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

Date:

spot_img

👉ਹਰ ਲੋੜਵੰਦ ਬੱਚੇ ਨੂੰ ਯੋਜਨਾ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ: ਡਾ. ਬਲਜੀਤ ਕੌਰ
Chandigarh News:ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ ਨੇ ਵੀ ਉਨ੍ਹਾਂ ਨਾਲ ਬੈਠ ਕੇ ਪਿਆਰ ਨਾਲ ਗੱਲਾਂ ਕਰਦਿਆਂ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ।ਇਸ ਦੌਰਾਨ ਮੰਤਰੀ ਨੇ ਬੱਚਿਆਂ ਨਾਲ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਹੋਰ ਮਜ਼ਬੂਤ ਹੋਈ ਅਤੇ ਸਮਾਗਮ ਨੂੰ ਇਕ ਪਰਿਵਾਰਕ ਮਾਹੌਲ ਮਿਲਿਆ।ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਸਿਰਫ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਉਹਨਾਂ ਬੱਚਿਆਂ ਲਈ ਉਮੀਦ ਦੀ ਮਜ਼ਬੂਤ ਕਿਰਨ ਹੈ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ, ਬਾੜਾਂ ਜਾਂ ਹੋਰ ਕੁਦਰਤੀ ਆਫਤਾਂ ਕਾਰਨ ਆਪਣੇ ਮਾਪਿਆਂ ਜਾਂ ਸਹਾਰਾ ਗੁਆ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਪਣੇ ਸੁਪਨਿਆਂ ਤੋਂ ਵੰਚਿਤ ਨਾ ਰਹੇ।

ਇਹ ਵੀ ਪੜ੍ਹੋ  Bhagwant Mann Govt ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ

ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸਿਰਫ ਆਰਥਿਕ ਮਦਦ ਹੀ ਨਹੀਂ, ਸਗੋਂ ਗੁਣਵੱਤਾ ਵਾਲੀ ਸਿੱਖਿਆ, ਸਿਹਤ ਸੇਵਾਵਾਂ, ਆਯੁਸ਼ਮਾਨ ਭਾਰਤ ਹੇਠ ਸਿਹਤ ਬੀਮਾ, ਮਨੋਵਿਗਿਆਨਿਕ ਕੌਂਸਲਿੰਗ ਅਤੇ ਹੁਨਰ ਵਿਕਾਸ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਬੱਚਿਆਂ ਨੂੰ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਪ੍ਰਾਪਤ ਹੁੰਦਾ ਹੈ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਆਧਾਰ ਦੇਣ ਲਈ ਵਿਸ਼ੇਸ਼ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ 23 ਸਾਲ ਦੀ ਉਮਰ ਪੂਰੀ ਕਰਨ ਉਪਰੰਤ 10 ਲੱਖ ਰੁਪਏ ਦੀ ਰਕਮ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਕੇ ਆਤਮਨਿਰਭਰ ਜੀਵਨ ਦੀ ਸ਼ੁਰੂਆਤ ਕਰ ਸਕਣ। ਇਸ ਤੋਂ ਇਲਾਵਾ, ਸਕੂਲੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਲਈ ਪ੍ਰਤੀ ਸਾਲ 20,000 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਲਗ ਹੋਣ ਤੱਕ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਤਤਕਾਲ ਸਹਾਇਤਾ ਦੇ ਨਾਲ-ਨਾਲ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਅਤੇ ਆਰਥਿਕ ਮਜ਼ਬੂਤੀ ਰਾਹੀਂ ਮਜ਼ਬੂਤ ਅਤੇ ਆਤਮਨਿਰਭਰ ਭਵਿੱਖ ਵੱਲ ਅੱਗੇ ਵਧਾਉਣਾ ਹੈ।ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਪਛਾਣ, ਚਾਇਲਡ ਵੈਲਫੇਅਰ ਕਮੇਟੀ ਵੱਲੋਂ ਪ੍ਰਮਾਣਿਕਤਾ ਅਤੇ ਸਿੱਧੀ ਲਾਭ ਅਦਾਇਗੀ ਤੱਕ ਹਰ ਪੜਾਅ ਨੂੰ ਸੁਚੱਜੇ ਢੰਗ ਨਾਲ ਨਿਭਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  Chandigarh News : ਗੁਜਰਾਤ ਦੀਆਂ ਸਥਾਨਕ ਚੋਣਾਂ ‘ਚ ਆਪ ਦੀ ਜਿੱਤ ‘ਤੇ CM Mann ਨੇ ਦਿੱਤੀ ਵਧਾਈ

ਨਾਲ ਹੀ ਨਿਰੰਤਰ ਨਿਗਰਾਨੀ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬੱਚੇ ਨੂੰ ਪੂਰਾ ਸਹਾਰਾ ਮਿਲੇ।ਉਨ੍ਹਾਂ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਕਾਰਨ 43 ਬੱਚੇ ਅਨਾਥ ਹੋਏ ਅਤੇ 4 ਬੱਚੇ ਬਾੜਾਂ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਯੋਜਨਾ ਅਧੀਨ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 42 ਬੱਚਿਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਮਦਦ ਅਤੇ ਉੱਚ ਸਿੱਖਿਆ ਲਈ ਸਹਾਇਤਾ ਮਿਲ ਰਹੀ ਹੈ। ਇਸ ਤੋਂ ਇਲਾਵਾ ਸੰਪਤੀ ਦੀ ਸੁਰੱਖਿਆ, ਕਾਲਜਾਂ ਵਿੱਚ ਵਿਸ਼ੇਸ਼ ਸੀਟਾਂ ਅਤੇ ਫੀਸ ਮੁਆਫੀ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਹਰ ਪੱਧਰ ‘ਤੇ ਬੱਚਿਆਂ ਦੀ ਸੰਭਾਲ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।ਇਸ ਤੋਂ ਇਲਾਵਾ, ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਇੱਕ ਅਨਾਥ ਬੱਚਾ ਜਾਂ ਉਹ ਬੱਚੇ ਜਿਨ੍ਹਾਂ ਦਾ ਕੋਈ ਸਹਾਰਾ ਨਹੀਂ, “ਪ੍ਰੋਜੈਕਟ ਮੁਸਕੁਰਾਹਟ” ਦੇ ਦਾਇਰੇ ਹੇਠ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਲਕਸ਼ ਇਹ ਹੈ ਕਿ ਹਰ ਬੱਚੇ ਤੱਕ ਇਸ ਯੋਜਨਾ ਦੇ ਲਾਭ ਪਹੁੰਚਣ ਅਤੇ ਉਸਨੂੰ ਸੁਰੱਖਿਅਤ, ਸਨਮਾਨਜਨਕ ਅਤੇ ਸੁਨਿਸ਼ਚਿਤ ਭਵਿੱਖ ਲਈ ਪੂਰਾ ਸਹਾਰਾ ਮਿਲੇ।
ਡਾ. ਬਲਜੀਤ ਕੌਰ ਨੇ ਭਾਵੁਕ ਲਹਿਜ਼ੇ ਵਿੱਚ ਕਿਹਾ ਕਿ “ਅੱਜ ਦਿੱਤਾ ਗਿਆ ਸਹਾਰਾ ਹੀ ਕੱਲ੍ਹ ਬੱਚਿਆਂ ਦੇ ਵਿਸ਼ਵਾਸ ਦੀ ਮਜ਼ਬੂਤ ਨੀਂਹ ਬਣਦਾ ਹੈ।” ਉਨ੍ਹਾਂ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਰਾਹੀਂ ਹਰ ਬੱਚੇ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਅਤੇ ਉਸਦਾ ਭਵਿੱਖ ਸੁਨਿਸ਼ਚਿਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਹਰ ਇੱਕ ਬੱਚੇ ਨਾਲ ਵੱਖ-ਵੱਖ ਤੌਰ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਨਿੱਜੀ ਸਥਿਤੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਹ ਭਰੋਸਾ ਦਿਵਾਇਆ ਕਿ ਸਰਕਾਰ ਹਰ ਬੱਚੇ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...