ਕੈਬਨਿਟ ਮੰਤਰੀ ਨੇ ਨਵਾਂਸ਼ਹਿਰ ਅਤੇ ਜਾਡਲਾ ਵਿਖੇ ਮਾਪੇ-ਅਧਿਆਪਕ ਮਿਲਣੀ ਵਿਚ ਕੀਤੀ ਸ਼ਿਰਕਤ
ਨਵਾਂਸ਼ਹਿਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਕਿਉਂਕਿ ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਬਣ ਸਕਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਾਡਲਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿਚ ਜਿਥੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ, ਉਥੇ ਸਿਹਤ ਦੇ ਖੇਤਰ ਵਿਚ ਵੀ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਅੱਜ ਤੀਜੀ ਮਾਪੇ-ਅਧਿਆਪਕ ਮਿਲਣੀ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਗਈ ਹੈ।
ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ: ਡਾ. ਬਲਜੀਤ ਕੌਰ
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੇ ਉਪਰਾਲੇ ਪ੍ਰਾਈਵੇਟ ਸਕੂਲਾਂ ਵਿਚ ਹੀ ਹੁੰਦੇ ਸਨ, ਪਰੰਤੂ ਹੁਣ ਸਰਕਾਰੀ ਸਕੂਲਾਂ ਵਿਚ ਵੀ ਇਨ੍ਹਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ-ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਸਤੰਬਰ ਮਹੀਨੇ ਵਿਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ-ਦੂਜੇ ਨਾਲ ਸਾਂਝੀ ਕਰ ਰਹੇ ਹਨ ਕਿ ਬੱਚਾ ਸਕੂਲ ਵਿਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਗਤੀਵਿਧੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਅਤੇ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਹੋਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ
ਉਨ੍ਹਾਂ ਕਿਹਾ ਕਿ ਇਸ ਦੌਰਾਨ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇ ਰਹੇ ਹਨ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ, ਉਹ ਵੀ ਸਾਂਝੇ ਕਰ ਰਹੇ ਹਨ।ਇਸ ਮੌਕੇ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਬੱਲੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਗੁਰਵਿੰਦਰ ਸਿੰਘ ਪਾਬਲਾ, ਸਰਪੰਚ ਜਾਡਲਾ ਪੁਨੀਤ ਰਾਣਾ, ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਡਾ. ਬਲਜੀਤ ਕੌਰ ਤੋਂ ਇਲਾਵਾ ਦੋਵਾਂ ਸਕੂਲਾਂ ਦਾ ਸਟਾਫ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Share the post "ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ"