👉ਕੈਬਨਿਟ ਮੰਤਰੀ ਨੇ ਸਰਹੱਦੀ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਤਾਸ਼ ਅਤੇ ਮਾਖਨਪੁਰ ਦਾ ਕੀਤਾ ਵਿਸ਼ੇਸ਼ ਦੌਰਾ
Pathankot News : ਹਿੰਦ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਮਾਖਣਪੁਰ ਅਤੇ ਤਾਸ਼ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਸਬੰਧਤ ਠੇਕੇਦਾਰ ਤੋਂ ਕੰਮ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਭੋਆ ਵਿੱਚ ਸੜਕਾਂ ਦੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੀ ਚੌੜਾਈ ਪਹਿਲਾਂ ਕਰੀਬ 10 ਫੁੱਟ ਸੀ, ਜਿਸ ਨੂੰ ਹੁਣ ਵਧਾ ਕੇ 18 ਫੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਚੌੜਾ ਹੋਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕ ਦੀ ਘੱਟ ਚੌੜਾਈ ਕਾਰਨ ਪਹਿਲਾਂ ਕਿਸਾਨਾਂ ਨੂੰ ਆਪਣੀ ਫ਼ਸਲ, ਖ਼ਾਸ ਕਰਕੇ ਗੰਨਾ ਅਤੇ ਹੋਰ ਖੇਤੀਬਾੜੀ ਉਤਪਾਦ, ਮੰਡੀਆਂ ਤੱਕ ਲਿਜਾਣ ਸਮੇਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੜਕ ਦੀ ਚੌੜਾਈ ਵਧਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਆਸਾਨੀ ਹੋਵੇਗੀ।
ਇਹ ਵੀ ਪੜ੍ਹੋ 👉ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ?:- ਬਲਤੇਜ ਪੰਨੂ
ਉਨ੍ਹਾਂ ਨੇ ਨਿਰਮਾਣ ਕਾਰਜ ਕਰ ਰਹੇ ਠੇਕੇਦਾਰ ਨੂੰ ਹਿਦਾਇਤ ਕੀਤੀ ਕਿ ਸੜਕ ਦਾ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਨਿਰਮਾਣ ਦੌਰਾਨ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ।ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੜਕ ਦਾ ਨਿਰਮਾਣ ਕਾਰਜ ਜਲਦ ਮੁਕੰਮਲ ਕਰਕੇ ਇਸ ਨੂੰ ਲੋਕਾਂ ਦੀ ਆਵਾਜਾਈ ਲਈ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਸਰਪੰਚ ਮਾਖਣਪੁਰ ਮੰਗਾ, ਸਰਪੰਚ ਡੇਰਾ ਬਸਤੀ ਮਾਖਣਪੁਰ ਗੁਰਮੇਜ ਸਿੰਘ, ਸੂਬੇਦਾਰ ਸੋਹਣ ਮਾਖਣਪੁਰ, ਅਮਰੀਕ ਸਿੰਘ, ਲਵਲੀ ਮੰਜ਼ੀਰੀ ਤੋਂ ਇਲਾਵਾ ਸਥਾਨਕ ਵਸਨੀਕ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




