spot_img

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

Date:

spot_img

👉ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ
👉ਸ਼ਬਦ ਗੁਰੂ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ।

ਇਹ ਵੀ ਪੜ੍ਹੋ 👉ਲੰਬੀ ’ਚ ਅਕਾਲੀ ਦਲ ਨੂੰ ਇੱਕ ਹੋਰ ਝਟਕਾ:ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ’ਚ ਤਕਰੀਬਨ ਤਿੰਨ ਦਰਜਨ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਪਾਸ ਹੋਣਾ ਬੇਹੱਦ ਅਹਿਮ ਅਤੇ ਮਿਸਾਲੀ ਕਦਮ ਹੈ, ਜਿਸ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਈ ਹੈ। ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਉਨ੍ਹਾਂ ਕਿਹਾ, “ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਅਜਿਹਾ ਕਾਨੂੰਨ ‘ਸ਼ਬਦ ਗੁਰੂ’ ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਜਿਸ ਨਾਲ ਸਿੱਖ ਭਾਈਚਾਰੇ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।”

ਇਹ ਵੀ ਪੜ੍ਹੋ 👉ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਮਨੁੱਖਤਾ ਅਤੇ ਖਾਸ ਤੌਰ ‘ਤੇ ਸਿੱਖ ਪੰਥ ਦੀ ਕੀਤੀ ਗਈ ਸੇਵਾ ਬਦਲੇ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ਿਰਵਾਦ ਦਿੱਤਾ ਹੈ। ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।”ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਰਕਰਾਰ ਰੱਖਣ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ।”

ਇਹ ਵੀ ਪੜ੍ਹੋ 👉ਰੂਪ ਕੌਰ ਸੰਧੂ ਵਧਾ ਸਕਦੀ ਹੈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀਆਂ ਮੁਸ਼ਕਿਲਾਂ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਨੇ ਮੈਨੂੰ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੈਨੂੰ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਕੋਈ ਵੀ ਵਿਅਕਤੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।”ਉਨ੍ਹਾਂ ਕਿਹਾ, “ਮੈਂ ਇਹ ਦਾਅਵਾ ਕਰਨ ਵਾਲਾ ਕੌਣ ਹਾਂ ਕਿ ਇਹ ਕਾਨੂੰਨ ਮੈਂ ਪਾਸ ਕੀਤਾ ਹੈ? ਇਹ ਸੇਵਾ ਤਾਂ ਗੁਰੂ ਸਾਹਿਬ ਨੇ ਮੇਰੇ ਕੋਲੋਂ ਲਈ ਹੈ, ਜੋ ਸਰਬ-ਸ਼ਕਤੀਮਾਨ ਅਤੇ ਸਰਬ-ਵਿਆਪਕ ਹਨ। ਪ੍ਰਮਾਤਮਾ ਆਪਣੇ ਚੁਣੇ ਹੋਏ ਵਿਅਕਤੀ ਕੋਲੋਂ ਹੀ ਅਜਿਹੀ ਸੇਵਾ ਲੈਂਦੇ ਹਨ ਅਤੇ ਮੈਂ ਖੁਦ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦਾ ਹਾਂ ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।”ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਹੋਰ ਕੋਈ ਅਜਿਹਾ ਨਹੀਂ ਕਰ ਸਕਦਾ। ਇਸ ਲਈ, ਅਸੀਂ ‘ਸ਼ਬਦ ਗੁਰੂ ਸਾਹਿਬ’ ਦੀ ਪਵਿੱਤਰਤਾ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹਾਂ।”

ਇਹ ਵੀ ਪੜ੍ਹੋ 👉LPU ਵਿਵਾਦ; ਪੁਲਿਸ ਵੱਲੋਂ ਘਟਨਾ ਦੀ ਜਾਂਚ ਲਈ SIT ਦਾ ਗਠਨ

ਉਨ੍ਹਾਂ ਕਿਹਾ, “ਅਸੀਂ ਖੁਸ਼ਕਿਸਮਤ ਹਾਂ ਕਿ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਮੁਕੰਮਲ ਰੋਕ ਲਗਾਏਗਾ।”ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਚੰਡੀਗੜ੍ਹ ਵਿਖੇ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸਤਿਕਾਰ ਐਕਟ, 2026’ ਦੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਮੈਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫਰਜ਼ ਹੈ। ਸਾਡੀ ਸਰਕਾਰ ਸੂਬੇ ਦੀ ਤਰੱਕੀ, ਸ਼ਾਂਤੀ ਤੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂਆਂ ਅਤੇ ਪੀਰਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਮਹਿਤਾ ਪਰਿਵਾਰ ਵੱਲੋਂ 5 ਤੋਂ 20 ਅਕਤੂਬਰ ਤੱਕ ‘ਹਨੂਮਾਨ ਅੰਸ਼’ ਫਿਲਮ ਦਾ ਮੁਫ਼ਤ ਪ੍ਰਦਰਸ਼ਨ

👉ਗ੍ਰੀਨ ਸਿਟੀ ਸਕੁਏਅਰ ਸਿਨੇਮਾ ਵਿੱਚ ਰੋਜ਼ਾਨਾ ਦੁਪਹਿਰ 2 ਤੋਂ...

Finance Minister Harpal Singh Cheema ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

👉ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ...

DC ਤੇ SSP ਹੋਏ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਰੂ-ਬ-ਰੂ

👉ਮੁਸ਼ਕਲ ਵੇਲੇ ਘਬਰਾਉਣ ਦੀ ਬਜਾਏ ਪੁਲਸ ਨਾਲ ਸੰਪਰਕ ਕਰਨ...