ਕੌਮਾਂਤਰੀ ਸਰਹੱਦ ‘ਤੇ ਜਵਾਨਾਂ ਨੂੰ ਸਿਹਤ ਵਿਭਾਗ ਨੇ ਬਿਮਾਰੀਆਂ ਤੋਂ ਬੱਚਣ ਦਾ ਦਿੱਤਾ ਸੁਨੇਹਾ

Date:

spot_img

Ferozepur News:ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤ-ਪਾਕ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਵਿਖੇ ਸਰਹੱਦ ਸੁਰੱਖਿਆ ਬਲ ਦੇ ਅਫ਼ਸਰਾਂ ਅਤੇ ਜਵਾਨਾਂ ਨੂੰ ਸੰਚਾਰੀ ਅਤੇ ਗੈਰਸੰਚਾਰੀ ਰੋਗਾਂ ਦੇ ਕਾਰਨਾਂ, ਲੱਛਣਾਂ, ਬਚਾਓ ਅਤੇ ਸਰਕਾਰੀ ਸੰਸਥਾਵਾਂ ਵਿਖੇ ਇਨ੍ਹਾਂ ਬਿਮਾਰੀਆਂ ਦੇ ਇਲਾਜ ਸੰਬਧੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪੁਜੀ ਸਿਹਤ ਵਿਭਾਗ ਦੀ ਟੀਮ ਵੱਲੋਂ ਜਿੱਥੇ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੱਤਾ ਉੱਥੇ ਹੀ ਸ਼ਰੀਰ ਦੇ ਨਾਲ-ਨਾਲ ਮਾਨਸਿਕ ਬੀਮਾਰੀਆਂ ਤੋਂ ਬਚਾਅ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਬੀ.ਐਸ.ਐਫ. ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਤੰਦਰੁਸਤ ਰਹਿਣ ਦੇ ਨੁਕਤੇ ਸਾਂਝੇ ਕਰਦਿਆਂ ਸੰਜੀਵ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਗੰਭੀਰ ਬੀਮਾਰੀਆਂ ਜਿਵੇਂ ਕਿ ਹੈਪਾਟਾਈਟਸ, ਐਚ.ਆਈ.ਵੀ. ਅਤੇ ਏਡਸ ਦੇ ਕਾਰਨਾਂ, ਲੱਛਣਾਂ ਅਤੇ ਇਲਾਜ ਬਾਰੇ ਦੱਸਿਆ ਅਤੇ ਨਾਲ ਹੀ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਖੇ ਹੈਪਾਟਾਈਟਸ ਅਤੇ ਐਚ.ਆਈ.ਵੀ. ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਹੱਥ ਧੋਣ ਦੇ ਤਰੀਕੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਬਿਨਾਂ ਹੱਥ ਧੋਤਿਆਂ ਕੋਈ ਵੀ ਵਸਤੂ ਖਾਣ ਨਾਲ ਕਈ ਗੰਭੀਰ ਵਾਇਰਸ ਜਾਂ ਬੈਕਟੀਰੀਆ ਪੇਟ ਵਿੱਚ ਦਾਖਿਲ ਹੋ ਕੇ ਖ਼ਤਰਨਾਕ ਬਿਮਾਰੀਆਂ ਨੂੰ ਜਨਮ ਦੇ ਸਕਦਾ ਹੈ, ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ।ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਨੇ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਕੈਂਸਰ, ਬਲੱਡ ਪ੍ਰੈਸ਼ਰ, ਸ਼ੂਗਰ, ਸਟ੍ਰੋਕ ਅਤੇ ਹੋਰ ਕਈ ਭਿਆਨਕ ਗੈਰ-ਸੰਚਾਰੀ ਬਿਮਾਰੀਆਂ ਨਾਲ ਹੋ ਰਹੀਆਂ ਮੌਤਾਂ ਨੂੰ ਘਟਾਉਣ ਅਤੇ ਬਿਮਾਰੀਆਂ ਦੀ ਰੋਕਥਾਮ, ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਇਨਸਾਨ ਨੂੰ ਰੋਜ਼ਾਨਾ ਲੋੜੀਦੀਂ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ।ਜਿਵੇਂ ਕਿ ਹਰੀਆਂ ਸਬਜ਼ੀਆਂ, ਸਲਾਦ, ਦੁੱਧ, ਮੌਸਮੀ ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ ਲੈਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ  USA ਤੋਂ Deport ਹੋਕੇ ਆਏ ਪ੍ਰਵਾਸੀਆਂ ‘ਤੇ ਬੋਲੇ ਵਿਦੇਸ਼ ਮੰਤਰੀ ਐਸ ਜੈਸ਼ੰਕਰ

ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਜਿਆਦਾ ਤਲੀਆਂ, ਮਸਾਲੇਦਾਰ, ਫਾਸਟ ਫੂਡ ਅਤੇ ਬਜਾਰ ਵਿੱਚ ਵਿਕਣ ਵਾਲੇ ਗੈਰ ਮਿਆਰੀ ਭੋਜਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।ਇਸ ਮੌਕੇ ਸੀਮਾਂ ਸੁਰੱਖਿਆ ਬਲ ਦੇ ਅਸਿਸਟੈਂਟ ਕਮਾਂਡਰ ਮਹੇਸ਼ ਵਰਮਾ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਜਾਗਰੂਕਤਾ ਕੈਂਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਨਾਲ ਜਵਾਨਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਕੀਮਤੀ ਨੁਸਖ਼ੇ ਮਿਲੇ ਹਨ। ਕੈਂਪ ਦੌਰਾਨ ਸਿਹਤ ਵਿਭਾਗ ਤੋਂ ਅਮਰਜੀਤ ਸਿੰਘ ਸਮੇਤ ਬੀ.ਐਸ.ਐਫ. ਦੇ ਕਈ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...