ਬਠਿੰਡਾ,1 ਜੁਲਾਈ : ਸਿਵਲ ਸਰਜਨ : ਡਾ ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਟੀਕਾਕਰਣ ਅਫਸਰ ਡਾ ਮੀਨਾਕਸ਼ੀ ਸਿੰਗਲਾ ਦੀ ਅਗਵਾਈ ਵਿੱੱਚ 17 ਜੁਲਾਈ ਤੱਕ ਤੀਬਰ ਦਸਤ ਰੋਕੂ ਮੁਹਿੰਮ ਮਨਾਈ ਜਾ ਰਹੀ ਹੈ। ਇਸ ਮੌਕੇ ਕੀਤੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਮੁਹਿੰਮ ਦਾ ਮਕਸਦ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਅਤੇ ਬੱਚਿਆਂ ਦੀ ਡਾਇਰੀਏ ਕਾਰਨ ਹੋਣ ਵਾਲੀਆਂ ਮੌਤਾਂ ’ਤੇ ਕੰਟਰੋਲ ਕਰਨਾ ਹੈ। ਉਹਨਾਂ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਬੱਚੇ ਦਸਤਾਂ ਦਾ ਸ਼ਿਕਾਰ ਹੋ ਜਾਂਦੇ ਹਨ, ਜਿਸ ਕਰਕੇ ਬੱਚਿਆਂ ਵਿੱਚ ਪਾਣੀ ਦੀ ਘਾਟ ਹੋ ਜਾਂਦੀ ਹੈ ਅਤੇ ਕਈ ਵਾਰੀ ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਜਾਗਰੂਕਤਾ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਬਾਗੀ ਧੜੇ ਦਾ ਨਵਾਂ ਪੈਤੜਾਂ: ਸੌਦਾ ਸਾਧ ਨੂੰ ਮੁਆਫ਼ੀ, ਸੁਮੈਧ ਸੈਣੀ ਨੂੰ ਡੀਜੀਪੀ ਤੇ ਬੇਅਦਬੀ ਕਾਂਡ ’ਚ ਮੰਗੀ ਮੁਆਫ਼ੀ
Çਂੲਸ ਮੌਕੇ ਡਾ ਸ਼ਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਭਾਰਤ ਵਿੱਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਬਹੁਤ ਸਾਰੀਆਂ ਮੌਤਾਂ ਡਾਇਰੀਏ ਕਾਰਣ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਸਿਹਤ ਵਿਭਾਗ ਦਾ ਸਟਾਫ਼ ਘਰ ਘਰ ਸਰਵੇ ਕਰਕੇ 5 ਸਾਲ ਤੱਕ ਦੇ ਹਰੇਕ ਬੱਚੇ ਲਈ ਇੱਕ ਓਆਰਐਸ ਦਾ ਪੈਕਟ ਵੰਡਣਗੇ, ਤਾਂ ਜ਼ੋ ਲੋੜ ਪੈਣ ਤੇ ਬੱਚਿੱਆਂ ਨੂੰ ਜਾਂ ਬਾਲਗਾਂ ਨੂੰ ਦਿੱਤਾ ਜਾ ਸਕੇ। ਡਾਇਰੀਏ ਵਾਲੇ ਬੱਚਿਆਂ ਨੂੰ ਉਮਰ ਮੁਤਾਬਕ 14 ਦਿਨਾਂ ਲਈ ਜਿੰਕ ਦੀਆਂ ਗੋਲੀਆਂ ਵੀ ਦਿੱਤੀਆਂ ਜਾ ਰਹੀਆਂ ਹਨ, ਜ਼ੋ ਬੱਚਿਆਂ ਨੂੰ ਆਉਣ ਵਾਲੇ 3 ਮਹੀਨਿਆਂ ਲਈ ਦੁਬਾਰਾ ਦਸਤਾਂ ਤੋਂ ਬਚਾਉਣਗੀਆਂ। ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ ਨੇ ਘਰ ਵਿੱਚ ਓ ਆਰ ਐਸ ਬਨਾਉਣ ਦੀ ਵਿਧੀ ਅਤੇ ਹੱਥ ਧੋਣ ਦੀ ਪ੍ਰਕ੍ਰਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮੇਂ ਜਿਲ੍ਹਾ ਸਿਹਤ ਅਫਸਰ ਡਾ ਊਸ਼ਾ ਗੋਇਲ,ਡਾ ਰਵੀ ਕਾਤ, ਡਾ ਅੰਜਲੀ, ਡਾ ਰਾਹੁਲ ਮੈਦਾਨ, ਸਵਰਨ ਕੌਰ, ਹਾਜ਼ਰ ਸਨ।
Share the post "ਸਿਹਤ ਵਿਭਾਗ ਵੱਲੋਂ ਜੱਚਾ ਬੱਚਾ ਹਸਪਤਾਲ ’ਚ ਦਸਤ ਰੋਕੂ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ"