ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਕ*ਤ*ਲ ਕੇਸ ‘ਚ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਸਿਹਤ ਵਿਗੜੀ

Date:

spot_img

Bathinda News : ਕਰੀਬ ਇੱਕ ਸਾਲ ਪਹਿਲਾਂ ਵਿਵਾਦ ਸੋਸ਼ਲ ਮੀਡੀਆ ਇੰਨਫ਼ਲੂਸਰ ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਕਤਲ ਕੇਸ ‘ਚ ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਅਮ੍ਰਿੰਤਪਾਲ ਸਿੰਘ ਮਹਿਰੋਂ ਦੀ ਅਚਾਨਕ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ਼ ਲਈ ਭਾਰੀ ਸੁਰੱਖਿਆ ਹੇਠ ਸਥਾਨਕ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ। ਮੁਢਲੀ ਜਾਂਚ ਮੁਤਾਬਕ ਭਾਈ ਮਹਿਰੋਂ ਗੁਰਦੇ ਦੀ ਪੱਥਰੀ ਤੋਂ ਪੀੜ੍ਹਤ ਹੈ। ਜਿਸਦੇ ਚੱਲਦੇ ਉਨ੍ਹਾਂ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਨੇ ਹਾਲ ਹੀ ਵਿੱਚ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਡਾਕਟਰੀ ਇਲਾਜ ਦੀ ਮੰਗ ਕੀਤੀ ਸੀ।ਇਸੇ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਮੁਲਜ਼ਮ ਨੂੰ ਹਸਪਤਾਲ ਲਿਜਾਣ ਦਾ ਹੁਕਮ ਦਿੱਤਾ।

ਇਹ ਵੀ ਪੜ੍ਹੋ 👉ਬਠਿੰਡਾ ‘ਚ ਸਾਬਕਾ ਜੇਲ੍ਹ ਸੁਪਰਡੈਂਟ ਤੋਂ ਤੰਗ ਆ ਕੇ ਸਾਬਕਾ ਫ਼ੌਜੀ ਨੇ ਕੀਤੀ ਆ/ਤਮ/ਹੱਤਿ/ਆ

ਹਾਲਾਂਕਿ ਜਾਂਚ ਤੋਂ ਬਾਅਦ ਮੁੜ ਉਸਨੂੰ ਜੇਲ੍ਹ ਵਾਪਸ ਭੇਜ ਦਿੱਤਾ। ਡਾਕਟਰਾਂ ਮੁਤਾਬਕ ਜਰੂਰੀ ਟੈਸਟ ਕਰਵਾਏ ਗਏ ਹਨ ਤ ਰੀਪੋਰਟਾਂ ਆਉਣ ਤੋਂ ਬਾਅਦ ਇਲਾਜ਼ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ ਜੂਨ 2025 ਵਿਚ ਲੁਧਿਆਣਾ ਨਾਲ ਸਬੰਧਤ ਕਮਲ ਭਾਬੀ ਦੀ ਲਾਸ਼ ਉਸਦੀ ਆਪਣੀ ਹੀ ਕਾਰ ਵਿਚੋਂ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚੋਂ ਮਿਲੀ ਸੀ। ਇਸ ਕੇਸ ਦੀ ਪੜਤਾਲ ਦੌਰਾਨ ਹੋਰਨਾਂ ਮੁਲਜ਼ਮਾਂ ਦੇ ਨਾਲ ਬਠਿੰਡਾ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਵੀ ਨਾਮਜਦ ਕੀਤਾ ਸੀ, ਜਿਹੜਾ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੁਬਈ ਭੱਜ ਗਿਆ ਸੀ ਪ੍ਰੰਤੁ ਬਾਅਦ ਵਿਚ ਕੇਂਦਰੀ ਏਜੰਸੀਆਂ ਦੀ ਮੱਦਦ ਨਾਲ ਮੁੜ ਉਸਨੂੰ ਗ੍ਰਿਫਤਾਰ ਕਰ ਲਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Nayab Singh Saini ने 14 देशों के विदेशी विद्यार्थियों से किया संवाद

👉गो ग्लोबल अप्रोच के साथ हरियाणा को दुनिया से...

मुख्यमंत्री 21 को गुरुग्राम में जेन-जी एंटरप्रोन्योर्स के साथ करेंगे सीधा संवाद

👉मुख्यमंत्री ने दिए निर्देश, कार्यक्रम में न की जाए...

ਪ੍ਰੋ. ਪਰਮਜੀਤ ਸਿੰਘ ਨੇ MRSPTU ਦੇ ਨਵੇਂ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (MRSPTU)...

CM Bhagwant Mann ਦੇ OSD ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਖੁੱਲੀ ਚੁਣੌਤੀ!

Punjab News: ਪਿਛਲੇ ਕੁੱਝ ਦਿਨਾਂ ਤੋਂ ਸਾਬਕਾ ਅਕਾਲੀ ਮੰਤਰੀ...