ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜੀ, ਸੱਦੀ ਮੀਟਿੰਗ

0
162
+1

Khanauri Border News: ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਸਹਿਤ ਹੋਰਨਾਂ ਕਿਸਾਨੀਂ ਮੰਗਾਂਨੂੰ ਲੈ ਕੇ 26 ਨਵੰਬਰ 2024 ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਾਤ ਮੁੜ ਵਿਗੜ ਗਈ ਹੈ। ਬੁੱਧਵਾਰ ਸਵੇਰ ਸਮੇਂ ਤੋਂ ਹੀ ਉਨ੍ਹਾਂ ਨੂੰ ਤੇਜ਼ ਬੁਖਾਰ ਤੋਂ ਇਲਾਵਾ ਬਲੱਡ ਪ੍ਰੇਸ਼ਰ ਦੀ ਸਮੱਸਿਆ ਆ ਰਹੀ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਮੈਡੀਕਲ ਸਹਾਇਤਾ ਦੇਣ ਲਈ ਡਾਕਟਰਾਂ ਨੂੰ ਕਿਸਾਨ ਆਗੂ ਦੇ ਹੱਥਾਂ ਤੇ ਸਰੀਰ ਉਪਰ ਹੋਰ ਥਾਵਾ ’ਤੇ ਨਾੜੀਆਂ ਹੀ ਨਹੀਂ ਲੱਭ ਰਹੀਆਂ ਹਨ। ਅੱਜ ਕਿਸਾਨ ਆਗੂ ਦੀ ਨਾਜ਼ੁਕ ਸਿਹਤ ਨੂੰ ਦੇਖਦਿਆਂ ਕਿਸਾਨ ਆਗੂਆਂ ਵੱਲੋਂ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ  ਫ਼ਿਰੌਤੀ ਲਈ ਦੁਕਾਨਦਾਰ ’ਤੇ ਫ਼ਾਈਰਿੰਗ ਕਰਨ ਵਾਲੇ ਬਦਮਾਸ਼ ਦਾ ਪੁਲਿਸ ਨੇ ਕੀਤਾ Encounter

ਕਿਸਾਨ ਆਗੂ ਅਭਿਮਨਯੂ ਕੋਹਾੜ ਅਤੇ ਕਾਕਾ ਸਿੰਘ ਕੋਟੜਾ ਨੇ ਦਸਿਆ ਕਿ ਡੱਲੇਵਾਲ ਨੂੰ 103 ਤੋਂ ਉਪਰ ਬੁਖਾਰ ਹੈ। ਜਿਸਨੂੰ ਉਤਾਰਨ ਦੇ ਲਈ ਸਿਰ ਅਤੇ ਪੈਰਾਂ ਉਪਰ ਠੰਢੇ ਪਾਣੀ ਦੀਆਂ ਪੱਟੀਆਂ ਰੱਖੀਆਂ ਜਾ ਰਹੀਆਂ ਹਨ। ਇਸਤੋਂ ਇਲਾਵਾ ਬੀਤੇ ਕੱਲ ਤੋਂ ਬਲੱਡੇ ਪ੍ਰੇਸ਼ਰ ਵੀ ਨਾਰਮਲ ਦੇ ਨਾਲੋਂ ਕਈ ਗੁਣਾ ਜਿਆਦਾ ਵਧਿਆ ਸੀ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਨੇ ਦਸਿਆ ਕਿ ਮੌਕੇ ਦੇ ਹਾਲਾਤਾਂ ’ਤੇ ਵਿਚਾਰ ਕਰਨ ਲਈ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਦੀ ਮੀਟਿੰਗ ਕੀਤੀ ਜਾ ਰਹੀ ਹੈ ਤੇ ਇਸਦੇ ਵਿਚ ਸਾਰੀ ਸਥਿਤੀ ’ਤੇ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੂੰ ਵੀ ਆਪਣੇ ਕੰਮਕਾਜ਼ ਛੱਡ ਕੇ ਖ਼ਨੌਰੀ ਬਾਰਡਰ ’ਤੇ ਪੁੱਜਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ  ਤਿੰਨ ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਦਸਣਾ ਬਣਦਾ ਹੈ ਕਿ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਅਤੇ ਸਮੂਹ ਫ਼ਸਲਾਂ ਦੇ ਭਾਅ ਉਪਰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਆਦਿ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਸਾਲ ਮੁੜ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਸੀ ਪ੍ਰੰਤੂ ਹਰਿਆਣਾ ਪੁਲਿਸ ਵੱਲੋਂ ਸੜਕਾਂ ’ਤੇ ਰੋਕਾਂ ਖੜੀਆਂ ਕਰਕੇ ਅਤੇ ਕਿਸਾਨਾਂ ਉਪਰ ਅੱਥਰੂ ਗੈਸ, ਗੋਲੀਆਂ ਤੇ ਪਾਣੀਆਂ ਦੀਆਂ ਵੁਛਾੜਾਂ ਮਾਰ ਕੇ ਉਨ੍ਹਾਂ ਨੂੰ ਹਰਿਆਣਾ ਦੇ ਬਾਰਡਰਾਂ ’ਤੇ ਰੋਕਿਆ ਹੈ। ਜਿਸਦੇ ਚੱਲਦੇ 13 ਫ਼ਰਵਰੀ 2024 ਤੋਂ ਖਨੌਰੀ ਅਤੇ ਸ਼ੰਭੂ ਬਾਰਡਰ ਉਪਰ ਕਿਸਾਨਾਂ ਦੇ ਪੱਕੇ ਮੋਰਚੇ ਚੱਲ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here