ਕਿਸਾਨ ਆਗੂੁ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਮੁੜ ਹੋਵੇਗੀ ਸੁਣਵਾਈ

0
207

ਕੇਂਦਰ ਨੇ ਗੱਲਬਾਤ ਤੋਂ ਟਾਲਾ ਵੱਟਿਆ, ਪੰਜਾਬ ਸਰਕਾਰ ਕਿਸਾਨ ਆਗੂਆਂ ਨੂੰ ਇਲਾਜ਼ ਲਈ ਮਨਾਉਣ ਲੱਗੀ
ਨਵੀਂ ਦਿੱਲੀ, 2 ਜਨਵਰੀ: ਸਮੂਹ ਫ਼ਸਲਾਂ ’ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਸਹਿਤ ਦਰਜ਼ਨ ਭਰ ਦੇ ਕਰੀਬ ਹੋਰਨਾਂ ਮੰਗਾਂ ਨੂੰ ਲੈ ਕੇ ਪਿਛਲੇ 38 ਦਿਨਾਂ ਤੋਂ ਖਨੌਰੀ ਬਾਰਡਰ ਉਪਰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਸਿੱਧੀ ਗੱਲਬਾਤ ਤੋਂ ਲਗਾਤਾਰ ਟਾਲਾ ਵੱਟਦੀ ਜਾਪ ਰਹੀ ਹੈ। ਉਧਰ ਡੱਲੇਵਾ ਦੀ ਸਿਹਤ ਨੂੰ ਲੈ ਕੇ ਚਿੰਤਤ ਦਿਖ਼ਾਈ ਦੇ ਰਹੀ ਸੁਪਰੀਮ ਕੋਰਟ ਵੱਲੋਂ ਅੱਜ ਮੁੜ ਸੁਣਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਨਵੇਂ ਸਾਲ ਮੌਕੇ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ,ਦੇਖੋ ਵੀਡੀਓ

ਇਸਤੋਂ ਪਹਿਲਾਂ 31 ਦਸੰਬਰ ਨੂੂੰ ਹੋਈ ਸੁਣਵਾਈ ਦੌਰਾਨ ਸਰਬਉੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੰਦਿਆਂ ਕਿਸਾਨ ਆਗੂ ਨੂੰ ਇਲਾਜ਼ ਲਈ ਹਸਪਤਾਲ ਵਿਚ ਭਰਤੀ ਕਰਵਾਉਣ ਵਾਸਤੇ ਮਨਾਊਣ ਲਈ ਕਿਹਾ ਸੀ। ਹਾਲਾਂਕਿ ਪੰਜਾਬ ਸਰਕਾਰ ਦੇ ਚੋਟੀ ਦੇ ਅਧਿਕਾਰੀ ਲਗਾਤਾਰ ਖਨੌਰੀ ਬਾਰਡਰ ’ਤੇ ਟਿਕੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਸਾਬਕਾ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਲਗਾਤਾਰ ਕਿਸਾਨ ਆਗੂਆਂ ਨੂੰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦਿਆਂ ਇਲਾਜ਼ ਲਈ ਮੁਢਲਾ ਟਰੀਟਮੈਂਟ ਲੈਣ ਲਈ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਕੇਂਦਰ ਸਰਕਾਰ ਦੇ ਰਵੱਈਏ ਨੂੰ ਦੇਖਦਿਆਂ ਖ਼ੁਦ ਕਿਸਾਨ ਆਗੂ ਡੱਲੇਵਾਲ ਵੱਲੋਂ ਸਪੱਸ਼ਟ ਤੌਰ ‘ਤੇ ਕੋਈ ਵੀ ਦਵਾਈ ਲੈਣ ਅਤੇ ਹਸਪਤਾਲ ਵਿਚ ਭਰਤੀ ਹੋਣ ਤੋਂ ਸਾਫ਼ ਮਨਾ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਚਰਚਾ ਮੁਤਾਬਕ ਪੰਜਾਬ ਸਰਕਾਰ ਵੱਲੋਂ ਅੱਜ ਸੁਪਰੀਮ ਕੋਰਟ ਵਿਚ ਮੌਜੂਦ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਾਲ ਹੀ ਕਿਸਾਨਾਂ ਦੀ ਮੰਗ ਮੁਤਾਬਕ ਕੇਂਦਰ ਸਰਕਾਰ ਉਪਰ ਗੱਲਬਾਤ ਸ਼ੁਰੂ ਕਰਨ ਲਈ ਸੁਪਰੀਮ ਕੋਰਟ ਨੂੰ ਮੁੜ ਅਰਜੋਈ ਕੀਤੀ ਜਾਵੇਗੀ। ਦੂਜੇ ਪਾਸੇ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਦਾ ਵੀ ਬੀਤੇ ਕੱਲ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸਦੇ ਵਿਚ ਉਨ੍ਹਾਂ ਸੰਘਰਸ਼ੀ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਮੁੱਦੇ ’ਤੇ ਦਾਅਵਾ ਕੀਤਾ ਹੈ ਕਿ ਉਹ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਦਾ ਪਾਲਣਾ ਕਰੇਗੀ, ਜਿਸਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਿੱਧੇ ਤੌਰ ’ਤੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਫ਼ਿਲਹਾਲ ਰੌਅ ਵਿਚ ਨਹੀਂ ਹੈ। ਇਸ ਦੌਰਾਨ ਕਿਸਾਨਾਂ ਵੱਲੋਂ 4 ਜਨਵਰੀ ਨੂੰ ਖਨੌਰੀ ਬਾਰਡਰ ਉਪਰ ਮਹਾਂਪੰਚਾਇਤ ਵੀ ਸੱਦ ਲਈ ਗਈ ਹੈ, ਜਿਸਦੇ ਵਿਚ ਲੱਖਾਂ ਕਿਸਾਨਾਂ ਦੇ ਪੁੱਜਣ ਦੀ ਉਮੀਦ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here