ਚੰਡੀਗੜ੍ਹ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੇ ਮਿਲੀ ਧਮਕੀ

Date:

spot_img

ਚੰਡੀਗੜ੍ਹ, 12 ਜੂਨ: ਸਥਾਨਕ ਸ਼ਹਿਰ ਦੇ 32 ਸੈਕਟਰ ਵਿੱਚ ਸਥਿਤ ਮੈਂਟਲ ਹੈਲਥ ਇੰਸਟੀਚਿਊਟ ਨੂੰ ਅਗਿਆਤ ਵਿਅਕਤੀਆਂ ਵੱਲੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਰਾਹੀਂ ਭੇਜੇ ਇਸ ਧਮਕੀ ਪੱਤਰ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਚੰਡੀਗੜ੍ਹ ਪੁਲਿਸ, ਐਂਟੀ ਕ੍ਰਾਈਮ ਬਿਊਰੋ ਅਤੇ ਹੋਰ ਏਜੰਸੀਆਂ ਮੌਕੇ ‘ਤੇ ਪੁੱਜ ਗਈਆਂ ਹਨ।

ਭਤੀਜੀ ਦੇ ਵਿਆਹ ਲਈ ਸਬਜ਼ੀ ਲੈਣ ਚੱਲੇ ਪਿਉ-ਪੁੱਤ ਦੀ ਸੜਕ ਹਾਦਸੇ ਚ ਹੋਈ ਮੌਤ

ਇਸ ਇਲਾਕੇ ਨੂੰ ਪੁਲਿਸ ਵੱਲੋਂ ਇਤਿਹਾਦ ਦੇ ਤੌਰ ‘ਤੇ ਖਾਲੀ ਕਰਵਾ ਲਿਆ ਗਿਆ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਕੋਈ ਸ਼ਰਾਰਤ ਭਰੀ ਕਾਰਵਾਈ ਹੋ ਸਕਦੀ ਹੈ। ਪਰੰਤੂ ਫਿਰ ਵੀ ਪੁਲਿਸ ਇਸ ਮਾਮਲੇ ਵਿੱਚ ਢਿੱਲ ਨਹੀਂ ਵਰਤਣਾ ਚਾਹੁੰਦੀ। ਇਸ ਤੋਂ ਇਲਾਵਾ ਈਮੇਲ ਭੇਜਣ ਵਾਲੇ ਬਾਰੇ ਵੀ ਪਤਾ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...