Chandigarh News: ਪਿਛਲੇ ਦਿਨੀਂ ਦੇਸ ਦੀ ਰਾਜਧਾਨੀ ਦਿੱਲੀ ’ਚ ਹੋਈ ਸੱਤਾ ਤਬਦੀਲੀ ਤੋਂ ਬਾਅਦ ਮੁੱਖ ਮੰਤਰੀ ਅਤੇ ਹੋਰਨਾਂ ਸਰਕਾਰੀ ਦਫਤਰਾਂ ’ਚੋਂ ਸ਼ਹੀਦ ਭਗਤ ਸਿੰਘ ਅਤੇ ਡਾ ਅੰਬੇਦਕਰ ਰਾਓ ਦੀਆਂ ਤਸਵੀਰਾਂ ਉਤਾਰਨ ਦਾ ਮਾਮਲਾ ਹੁਣ ਪੰਜਾਬ ਵਿਧਾਨ ਸਭਾ ਵਿਚ ਉੱਠਿਆ ਹੈ। ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਮੁੱਦਾ ਸਦਨ ਵਿਚ ਰੱਖਦਿਆਂ ਦਾਅਵਾ ਕੀਤਾ ਕਿ ‘‘ ਦਿੱਲੀ ’ਚ ਸਰਕਾਰ ਬਣਨ ਤੋਂ ਸਿਰਫ਼ ਇੱਕ ਦਿਨ ਬਾਅਦ ਹੀ ਦੇਸ ਦੇ ਮਹਾਨ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਉਤਾਰ ਦਿੱਤੀਆਂ ਗਈਆਂ। ’’
ਇਹ ਵੀ ਪੜ੍ਹੋ ਨਸ਼ਾ ਤਸਕਰਾਂ ਵਿਰੁਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਘਰਾਂ ’ਤੇ ਚੱਲਿਆ ਬੁਲਡੋਜ਼ਰ
ਵਿਤ ਮੰਤਰੀ ਸ: ਚੀਮਾ ਨੇ ਦੋਸ਼ ਲਗਾਇਆ ਕਿ ਪਹਿਲਾਂ ਦੇਸ ਦੀ ਪਾਰਲੀਮੈਂਟ ’ਚ ਡਾ ਅੰਬੇਦਕਰ ਰਾਓ ਸਾਹਿਬ ਵਿਰੁਧ ਅੱਪਸਬਦ ਬੋਲੇ ਗਏ, ਜਿਸਦਾ ਨਤੀਜ਼ਾ ਅੰਮ੍ਰਿਤਸਰ ਵਿਚ ਭੀਮ ਰਾਓ ਸਾਹਿਬ ਦੇ ਬੂੱਤ ਦਾ ਨਿਰਾਦਰ ਕੀਤਾ ਗਿਆ। ਉਨ੍ਹਾਂ ਦਿੱਲੀ ਦੀ ਰੇਖਾ ਗੁਪਤਾ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਦੇ ਇਸ ਕਦਮ ਦੀ ਨਿੰਦਾ ਕਰਦਿਆਂ ਸਦਨ ਵਿਚ ਨਿੰਦਾ ਪ੍ਰਸਤਾਵ ਰੱਖਿਆ ਅਤੇ ਮੰਗ ਕੀਤੀ ਕਿ ਇਹ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕਰਕੇ ਦੇਸ ਦੇ ਰਾਸਟਰਪਤੀ ਨੂੰ ਭੇਜਿਆ ਜਾਵੇ। ਹਾਲਾਂਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਤਲਾਰ ਸਿੰਘ ਸੰਧਵਾਂ ਨੇ ਇਸ ਮੁੱਦੇ ਜੀਰੋ ਅਵਰ ਤੋਂ ਬਾਅਦ ਰੱਖਣ ਦਾ ਭਰੋਸਾ ਦਿੱਤਾ
ਇਹ ਵੀ ਪੜ੍ਹੋ ਲੜਕੀ ਦੀ ਜਾਨ ਬਚਾਉਣ ਵਾਲੇ ਨੌਜਵਾਨਾਂ ਨੂੰ ਐਸਐਸਪੀ ਨੇ ਕੀਤਾ ਸਨਮਾਨਤ
ਪਰ ਇਸ ਦੌਰਾਨ ਇਸ ਪ੍ਰਸਤਾਵ ਦਾ ਸਮਰਥਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ। ਉਨ੍ਹਾਂ ਕੇਂਦਰ ਉਪਰ ਦੋਸਾਂ ਦੀ ਲੜੀ ਜਾਰੀ ਰੱਖਦਿਆਂ ਕਿਹਾ ਕਿ ਜੇਕਰ ਇਸ ਪਾਰਟੀ ਨੂੰ ਦੋ ਤਿਹਾਈ ਬਹੁਮਤ ਮਿਲ ਜਾਂਦਾ ਤਾਂ ਇੰਨ੍ਹਾਂ ਨੇ ਸੰਵਿਧਾਨ ਹੀ ਬਦਲ ਦੇਣਾ ਸੀ। ਵਿਰੋਧੀ ਧਿਰ ਦੇ ਨੇਤਾ ਨੇ ਭਾਜਪਾ ਉਪਰ ਸਿੱਖ ਵਿਰੋਧੀ ਹੋਣ ਦਾ ਦੋਸ਼ ਲਗਾਉਂਦਿਆ ਕਿਹਾ ਕਿ ਇਸਦੀ ਜਿੰਨ੍ਹੀਂ ਨਿੰਦਾ ਕੀਤਾ ਜਾਵੇ, ਉਨ੍ਹੀਂ ਘੱਟ ਹੈ। ਇਸਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਮੁੜ ਆਪਣੀ ਮੰਗ ਦੁਹਰਾਉਂਦਿਆਂ ਕਿਹਾ ਕਿ ਮਰਹੁੂਮ ਡਾ ਮਨਮੋਹਨ ਸਿੰਘ ਨੂੰ ਭਾਰਤ ਰਤਨ ਅਵਾਰਡ ਦੇਣ ਲਈ ਵੀ ਇੱਕ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜਿਆ ਜਾਵੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਦਿੱਲੀ ਦੇ ਦਫ਼ਤਰਾਂ ’ਚ ਸ਼ਹੀਦ ਭਗਤ ਸਿੰਘ ਤੇ ਅੰਬੇਦਕਰ ਰਾਓ ਦੀਆਂ ਤਸਵੀਰਾਂ ਉਤਰਨ ਦਾ ਮੁੱਦਾ ਪੰਜਾਬ ਦੀ ਵਿਧਾਨ ਸਭਾ ’ਚ ਉੱਠਿਆ"