Friday, April 17, 2026
spot_img
spot_img

ਜਗਰਾਉਂ ਮਹਾਂਰੈਲੀ: ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦਾ ਡਟਵਾਂ ਵਿਰੋਧ ਕਰਨ ਦਾ ਐਲਾਨ

Date:

spot_img

ਚੋਣਾਂ ਮਗਰੋਂ ਸਰਕਾਰ ਕੋਈ ਵੀ ਹੋਵੇ, ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਲਈ ਘੋਲ ਰਹੇਗਾ ਜਾਰੀ‌

ਹਰਨੇਕ ਸਿੰਘ ਮਹਿਮਾ ਦੀ ਰਿਹਾਈ ਦੀ ਕੀਤੀ ਮੰਗ

ਜਗਰਾਉਂ 21 ਮਈ :ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਖ਼ੂਬ ਤਿਆਰੀ ਅਤੇ ਪ੍ਰਚਾਰ ਮੁਹਿੰਮ ਤੋਂ ਬਾਅਦ ਕੀਤੀ ਗਈ ਮਹਾਂਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦਾ ਸ਼ਾਂਤਮਈ ਢੰਗ ਨਾਲ ਡਟਵਾਂ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕਰਨ ਨਾਲ ਹੋਈ। ਰੈਲੀ ਵਿੱਚ ਕਿਸਾਨਾਂ ਤੋਂ ਇਲਾਵਾ ਭਰਾਤਰੀ ਮਜ਼ਦੂਰ ਜਥੇਬੰਦੀਆਂ ਅਤੇ ਬੀਬੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਸਟੇਜ ਤੋਂ ਬੋਲਣ ਵਾਲੇ ਬੁਲਾਰਿਆਂ ਨੇ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੀ ਸਖਤ ਨੁਕਤਾਚੀਨੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਇਸ ਸਰਕਾਰ ਨੇ ਸਾਰਾ ਦੇਸ਼ ਕਾਰਪੋਰੇਟ ਘਰਾਣਿਆਂ ਨੂੰ ਥਾਲੀ ਵਿੱਚ ਪਰੋਸ ਕੇ ਦੇ ਦਿੱਤਾ ਹੈ। ਭਾਜਪਾ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 2022 ਤੱਕ ਉਹਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ ਪ੍ਰੰਤੂ ਹੁਣ ਇਸ ਬਾਰੇ ਗੱਲ ਕਰਨੀ ਹੀ ਬੰਦ ਕਰ ਦਿੱਤੀ ਹੈ। ਕਾਰਪੋਰੇਟ ਘਰਾਣਿਆਂ ਨੂੰ ਲਗਭਗ 16 ਲੱਖ ਕਰੋੜ ਰੁਪਏ ਦੀਆਂ ਸਬਸਿਡੀਆਂ ਅਤੇ ਟੈਕਸ ਛੋਟਾਂ ਦੇ ਦਿੱਤੀਆਂ ਹਨ ਪਰ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਰੱਦ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ ਹੈ।

ਬਾਦਲਾਂ ਦੇ ਗੜ ’ਚ ਭਗਵੰਤ ਮਾਨ ਨੇ ਮੁੜ ਪਾਈ ਕਿੱਕਲੀ

ਦਿੱਲੀ ਦੇ ਇਤਿਹਾਸਿਕ ਘੋਲ ਦੌਰਾਨ ਮੰਨੀਆਂ ਹੋਈਆਂ ਮੰਗਾਂ ਜਿਵੇਂ ਸਾਰੀਆਂ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣਾ, ਸਾਰੀਆਂ ਫਸਲਾਂ ਦਾ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2 + 50% ਦੇ ਹਿਸਾਬ ਨਾਲ ਦੇਣਾ, ਕਿਸਾਨਾਂ ਤੇ ਬਣਾਏ ਹੋਏ ਕੇਸ ਰੱਦ ਕਰਨੇ, ਪਰਦੂਸ਼ਣ ਵਾਲੇ ਕਾਨੂੰਨ ਵਿੱਚੋਂ ਖੇਤੀ ਸੈਕਟਰ ਨੂੰ ਬਾਹਰ ਕਰਨਾ , ਬਿਜਲੀ ਸੋਧ ਬਿੱਲ-2020 ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਪਾਰਲੀਮੈਂਟ ਵਿੱਚ ਪੇਸ਼ ਨਾ ਕਰਨਾ ਅਤੇ ਲਖੀਮਪੁਰ ਖੀਰੀ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਬਰਖ਼ਾਸਤ ਕਰਕੇ ਕਤਲਾਂ ਦੇ ਕੇਸ ਵਿੱਚ ਸਜ਼ਾ ਦਿਵਾਉਣੀ ਵਗੈਰਾ ਪੂਰੀਆਂ ਨਹੀਂ ਕੀਤੀਆਂ ਗਈਆਂ। ਕਿਸਾਨਾਂ ਨੂੰ 13 ਮਹੀਨੇ ਦਿੱਲੀ ਦੇ ਬਾਰਡਰਾਂ ਤੇ ਰੋਲਿਆ ਗਿਆ ਅਤੇ 732 ਕਿਸਾਨਾਂ ਨੂੰ ਆਪਣੀਆਂ ਸ਼ਹਾਦਤਾਂ ਦੇਣੀਆਂ ਪਈਆਂ। ਦਿੱਲੀ ਜਾਣ ਵਾਲੇ ਕਿਸਾਨਾਂ ਦੇ ਰਸਤੇ ਵਿੱਚ ਕਿੱਲ ਗੱਡੇ ਅਤੇ ਕੰਧਾਂ ਕੱਢੀਆਂ। 21 ਸਾਲ ਦੇ ਨੌਜਵਾਨ ਸ਼ੁਭਕਰਨ ਨੂੰ ਸਿੱਧੀ ਗੋਲੀ ਮਾਰ ਕੇ ਸ਼ਹੀਦ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੀ ਕਾਤਲ ਪਾਰਟੀ ਦੇ ਮੁੱਖ ਨੁਮਾਇੰਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੀ ਧਰਤੀ ਤੇ ਸਵਾਗਤ ਨਹੀਂ ਹੋ ਸਕਦਾ‌। ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਕਾਲੇ ਝੰਡਿਆਂ ਨਾਲ, ਸ਼ਾਂਤਮਈ ਪਰ ਡਟਵਾਂ ਵਿਰੋਧ ਕਰਨ ਲਈ ਕਿਸਾਨਾਂ ਮਜ਼ਦੂਰਾਂ ਦੇ ਕਾਫਲੇ ਰਵਾਨਾ ਹੋਣਗੇ।

ਭਾਜਪਾ ਨਾਲ ਸਬੰਧਤ ਰਹੇ ਦੋ ਵਾਰ ਦੇ ਸਾਬਕਾ ਵਿਧਾਇਕ ਹੋਏ ‘ਆਪ’ ਵਿਚ ਸ਼ਾਮਲ

ਬੁਲਾਰਿਆਂ ਨੇ ਭਾਜਪਾ ਦੇ ਉਮੀਦਵਾਰਾਂ ਹੰਸ ਰਾਜ ਹੰਸ ਅਤੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਖਿਲਾਫ ਹਿੰਸਕ ਅਤੇ ਉਕਸਾਊ ਭਾਸ਼ਾ ਵਰਤਣ ਦਾ ਸਖ਼ਤ ਵਿਰੋਧ ਕੀਤਾ ਅਤੇ ਚੋਣ ਕਮਿਸ਼ਨ ਤੋਂ ਇਨ੍ਹਾਂ ਦੀ ਭਾਸ਼ਾ ਦਾ ਨੋਟਿਸ ਲੈਂਦਿਆਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਵੱਲੋਂ ਲ਼ੋਕਾਂ ਦੀ ਲੰਬੇ ਸੰਘਰਸ਼ਾਂ ਦੌਰਾਨ ਉੱਸਰੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਮਨਸੂਬੇ ਪੰਜਾਬ ਵਿੱਚ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ। ਇਕੱਠ ਵੱਲੋਂ ਪਾਸ ਕੀਤੇ ਗਏ ਮਤਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਰਾਣੇ ਕੇਸਾਂ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਸਖਤ ਨਿਖੇਧੀ ਕਰਦੇ ਹੋਏ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਕਾਰ ਭਾਜਪਾ ਦੇ ਵਿਰੋਧ ਨੂੰ ਠੱਲ ਨਹੀਂ ਪਾ ਸਕੇਗੀ। ਸਵਾਲ ਕਰਨਾ ਸਾਡਾ ਜਮਹੂਰੀ ਹੱਕ ਹੈ। ਕਿਸਾਨਾਂ ਨੂੰ ਗਿਰਫ਼ਤਾਰ ਕਰਕੇ ਅਤੇ ਜੇਲ੍ਹਾਂ ਵਿੱਚ ਬੰਦ ਕਰਕੇ ਸਾਡਾ ਸਵਾਲ ਕਰਨ ਦਾ ਜਮਹੂਰੀ ਹੱਕ ਵੀ ਖੋਹਿਆ ਜਾ ਰਿਹਾ ਹੈ। ਬੁਲਾਰਿਆਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਦੀਆਂ ਲੋਕ ਵਿਰੋਧੀ, ਫੈਡਰਲਿਜਮ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਦਾ ਪਰਦਾਫਾਸ਼ ਕਰਦੇ ਹੋਏ ਭਾਜਪਾ ਨੂੰ ਸਜ਼ਾ ਦੇਣ ਲਈ ਚੋਣਾਂ ਵਿੱਚ ਹਾਰ ਦੇਣ।

ਛੇਵੀਂ ਬਾਰ ਬਦਲੀ ਜਗਬੀਰ ਬਰਾੜ ਨੇ ਪਾਰਟੀ, ਹੁਣ ਕੀਤੀ ਭਾਜਪਾ ਸ਼ਮੂਲੀਅਤ

ਇਕੱਠ ਨੂੰ ਹੋਰਨਾਂ ਤੋਂ ਇਲਾਵਾ ਬਲਵੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਡਾਕਟਰ ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਬਲਦੇਵ ਸਿੰਘ ਨਿਹਾਲਗੜ੍ਹ, ਹਰਮੀਤ ਸਿੰਘ ਕਾਦੀਆਂ, ਡਾਕਟਰ ਸਤਨਾਮ ਸਿੰਘ ਅਜਨਾਲਾ,ਬਿੰਦਰ ਸਿੰਘ ਗੋਲੇਵਾਲਾ ,ਸੁੱਖ ਗਿੱਲ ਮੋਗਾ, ਪਿਰਥਪਾਲ ਸਿੰਘ ਗੁਰਾਇਆ, ਸੁਖਦੇਵ ਸਿੰਘ ਅਰਾਈਆਂ ਵਾਲਾ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਬਜੀਦਪੁਰ, ਮਲੂਕ ਸਿੰਘ ਹੀਰ ਕੇ, ਵੀਰ ਸਿੰਘ ਬੜਵਾ, ਬੋਘ ਸਿੰਘ ਮਾਨਸਾ, ਬੂਟਾ ਸਿੰਘ ਸ਼ਾਦੀਪੁਰ, ਹਰਦੇਵ ਸਿੰਘ ਸੰਧੂ, ਰੂਪ ਬਸੰਤ ਸਿੰਘ, ਗੁਰਦੇਵ ਸਿੰਘ ਵਰਪਾਲ, ਹਰਜਿੰਦਰ ਸਿੰਘ ਟਾਂਡਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਰਾਜਵਿੰਦਰ ਕੌਰ ਰਾਜੂ, ਬਲਵਿੰਦਰ ਸਿੰਘ ਰਾਜੂ ਔਲਖ, ਕਿਰਨਜੀਤ ਸਿੰਘ ਸੇਖੋਂ, ਨਿਰਵੈਰ ਸਿੰਘ ਡਾਲੇਕੇ, ਪ੍ਰੇਮ ਸਿੰਘ ਭੰਗੂ ਅਤੇ ਟਰੇਡ ਯੂਨੀਅਨ ਆਗੂ ਆਗੂਆਂ ਨੇ ਵੀ ਸੰਬੋਧਨ ਕੀਤਾ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...