ਜਥੇਦਾਰ ਨੇ ਅਕਾਲੀ ਦਲ ਨੂੰ 2 ਦਸੰਬਰ ਦੇ ਫੈਸਲਿਆਂ ਨੂੰ ਹੂਬਹੂ ਲਾਗੂ ਕਰਨ ਲਈ ਕਿਹਾ

0
130

👉ਕੀਤਾ ਦਾਅਵਾ, ਸੱਤ ਮੈਂਬਰੀ ਕਮੇਟੀ ਕਰਦੀ ਹੈ ਸਟੈਂਡ
ਸ੍ਰੀ ਅੰਮ੍ਰਿਤਸਰ ਸਾਹਿਬ, 11 ਜਨਵਰੀ: ਡੇਰਾ ਮੁਖੀ ਨੂੰ ਮੁਆਫੀ ਦੇਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੇ ਮਾਮਲੇ ਵਿੱਚ ਧਾਰਮਿਕ ਸਜਾ ਭੁਗਤ ਚੁੱਕੀ ਅਕਾਲੀ ਲੀਡਰਸ਼ਿਪ ਨੂੰ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ 2 ਦਸੰਬਰ ਦੇ ਫੈਸਲਿਆਂ ਨੂੰ ਹੂਬਹੂ ਲਾਗੂ ਕਰਨ ਲਈ ਕਿਹਾ ਹੈ। ਅੱਜ ਸ਼ਨੀਵਾਰ ਨੂੰ ਇੱਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਦਾਅਵਾ ਕੀਤਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਹਾਲੇ ਵੀ ਸਟੈਂਡ ਕਰਦੀ ਹੈ ਅਤੇ ਅਕਾਲੀ ਦਲ ਨੂੰ ਇਸ ਕਮੇਟੀ ਨੂੰ ਤੁਰੰਤ ਕਾਰਜਸ਼ੀਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ ਪਿੰਡ ਗਹਿਰੀ ਭਾਗੀ ‘ਚ ਉਗਰਾਹਾਂ ਜਥੇਬੰਦੀ ਦੀ ਚੋਣ ਹੋਈ

ਉਹਨਾਂ ਅਸਿੱਧੇ ਢੰਗ ਨਾਲ ਬੀਤੇ ਕੱਲ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਇਸ ਸੱਤ ਮੈਂਬਰੀ ਕਮੇਟੀ ਬਾਰੇ ਕੋਈ ਗੱਲ ਨਾ ਕਰਨ ‘ਤੇ ਵੀ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਇਕੱਤਰਤਾ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਏ ਗਏ ਫੈਸਲਿਆਂ ਵਿੱਚ ਹਾਲੇ ਤੱਕ ਕੋਈ ਤਬਦੀਲੀ ਨਹੀਂ ਕੀਤੀ ਗਈ । ਹਾਲਾਂਕਿ ਇਸ ਮੌਕੇ ਉਹਨਾਂ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਪ੍ਰਵਾਨ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਬਾਕੀ ਰਹਿੰਦੇ ਫੈਸਲਿਆਂ ਨੂੰ ਵੀ ਤੁਰੰਤ ਅਮਲ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਸਿੰਘ ਸਾਹਿਬਾਨ ਨਾਲ ਮਿਲਣੀ ਤੋਂ ਬਾਅਦ ਕੀਤੀ

ਇਹ ਵੀ ਪੜ੍ਹੋ ਅੱਧੀ ਰਾਤ ਨੂੰ ਗੁੰਡਾਗਰਦੀ ਕਰਕੇ ਪੌਣੀ ਦਰਜਨ ਘਰਾਂ ਨੂੰ ਸਾੜਣ ਵਾਲੇ ਬਦਮਾਸ਼ਾਂ ਵਿਰੁੱਧ ਪਰਚਾ ਦਰਜ

ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤੇ ਦਾਅਵਿਆਂ ‘ਤੇ ਟਿੱਪਣੀ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਵੱਲੋਂ ਮਿਲਣੀ ਦੌਰਾਨ ਚੋਣ ਕਮਿਸ਼ਨ ਦੀ ਸਾਈਟ ਤੋਂ ਇੱਕ ਖਾਲੀ ਪਰਫਾਰਮਾ ਅਤੇ ਕੁਝ ਵਕੀਲਾਂ ਦੀ ਰਾਏ ਸਾਹਮਣੇ ਰੱਖੀ ਗਈ ਹੈ ਪ੍ਰੰਤੂ ਉਹ ਉਮੀਦ ਕਰਦੇ ਹਨ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਬਾਦਲ ਵਿਰੋਧੀ ਧੜੇ ਵੱਲੋਂ ਲਗਾਤਾਰ ਅਕਾਲੀ ਲੀਡਰਸ਼ਿਪ ਉੱਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਤੋਂ ਭਗੋੜੇ ਹੋਣ ਦੇ ਦੋਸ਼ ਲਾਏ ਜਾ ਰਹੇ ਹਨ। ਉਹਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਤੁਰੰਤ ਕਾਰਸ਼ੀਲ ਕਰਕੇ ਉਸ ਦੀ ਅਗਵਾਈ ਹੇਠ ਅਕਾਲੀ ਦਲ ਦੀ ਮੈਂਬਰਸ਼ਿਪ ਅਤੇ ਅਹੁਦੇਦਾਰਾਂ ਦੀ ਚੋਣ ਕਰਵਾਈ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here