ਸ੍ਰੀ ਅੰਮ੍ਰਿਤਸਰ ਸਾਹਿਬ, 23 ਜਨਵਰੀ: ਪਿਛਲੇ ਕੁਝ ਦਿਨਾਂ ਤੋਂ ਪੰਥਕ ਹਲਕਿਆਂ ਵਿੱਚ ਚੱਲ ਰਹੀ ਸਿਆਸਤ ਦੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੇ ਮੀਟਿੰਗ ਸੱਦ ਲਈ ਹੈ। 28 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਇਸ ਮੀਟਿੰਗ ਦੇ ਵਿੱਚ ਅਹਿਮ ਮੁੱਦੇ ਵਿਚਾਰੇ ਜਾਣ ਦੀ ਚਰਚਾ ਹੈ।
ਇਹ ਵੀ ਪੜ੍ਹੋ ਭਾਰਤ-ਆਸਟ੍ਰੇਲੀਆ ਰਣਨੀਤਕ ਗਠਜੋੜ ਦੇ ਆਗੂ ਨੇ ਕੀਤੀ ਮੋਦੀ ਨਾਲ ਮੁਲਾਕਾਤ
ਮਿਲੀ ਜਾਣਕਾਰੀ ਦੇ ਮੁਤਾਬਕ ਇਸ ਮੀਟਿੰਗ ਦੇ ਵਿੱਚ ਸ੍ਰੀ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ‘ਤੇ ਵਧੀਕ ਗ੍ਰੰਥੀ ਜਗਤਾਰ ਸਿੰਘ ਸ਼ਮੂਲੀਅਤ ਕਰ ਸਕਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੀ ਜਾਂਚ ਦੌਰਾਨ ਉਹਨਾਂ ਦੇ ਜਥੇਦਾਰ ਵਾਲੇ ਕਰਤੱਵ ਨਿਭਾਉਣ ਉੱਪਰ ਪਾਬੰਦੀ ਲਗਾਈ ਹੋਈ ਹੈ. ਪੰਥਕ ਹਲਕਿਆਂ ਵਿੱਚ ਇਸ ਗੱਲ ਦੀ ਵੀ ਚਰਚਾ ਸੁਣਾਈ ਦੇ ਰਹੀ ਹੈ। ਇਸ ਮੀਟਿੰਗ ਦੇ ਵਿੱਚ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਏ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਾਉਣ ਤੋਂ ਇਲਾਵਾ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਬਾਰੇ ਵੀ ਚਰਚਾ ਕਰਕੇ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ"