ਸਾਬਕਾ ਮੰਤਰੀ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ, ਜ਼ਿਲ੍ਹਾ ਪ੍ਰਸ਼ਾਸਨ ਨੇ ਭੇਂਟ ਕੀਤੇ ਸ਼ਰਧਾਂ ਦੇ ਫੁੱਲ

Date:

spot_img

ਰਾਮਪੁਰਾ (ਬਠਿੰਡਾ), 14 ਅਗਸਤ : ਬੀਤੇ ਦਿਨੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਤਿੰਨ ਵਾਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਸੁਖਦੇਵ ਸਿੰਘ ਢਿੱਲੋਂ ਦਾ ਅੰਤਿਮ ਸਸਕਾਰ ਅੱਜ ਰਾਮਪੁਰਾ ਫੂਲ ਦੇ ਗਾਂਧੀ ਨਗਰ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ।

ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ, ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਦਿੱਤੀ ਪ੍ਰਵਾਨਗੀ

ਸਵ: ਸ ਢਿੱਲੋਂ ਦੇ ਅੰਤਿਮ ਸਸਕਾਰ ਮੌਕੇ ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ, ਪਰਿਵਾਰਕ ਮੈਂਬਰ, ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਤੋਂ ਇਲਾਵਾ ਰਾਜਨੀਤਿਕ ਸਖਸ਼ੀਅਤਾਂ ਤੇ ਆਗੂ, ਭਾਰੀ ਗਿਣਤੀ ਵਿੱਚ ਪਿੰਡ ਤੇ ਸ਼ਹਿਰ ਵਾਸੀ ਆਦਿ ਹਾਜ਼ਰ ਸਨ। ਸਵ: ਸ ਸੁਖਦੇਵ ਸਿੰਘ ਢਿੱਲੋਂ ਸਾਲ 1932 ’ਚ ਜ਼ਿਲ੍ਹੇ ਦੇ ਪਿੰਡ ਕਰਾੜਵਾਲਾ ਵਿਖੇ ਜਨਮੇ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਅਤੇ ਪੰਜਾਬ ਵਾਸੀਆਂ ਦੀ ਬਿਹਤਰੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ 1985 ਵਿੱਚ ਰਾਮਪੁਰਾ ਫੂਲ ਹਲਕੇ ਦੀ ਨੁਮਾਇੰਦਗੀ ਕੀਤੀ ਤੇ ਇਸ ਤੋਂ ਪਹਿਲਾਂ ਸਾਲ 1972 ਤੇ 1977 ਵਿੱਚ ਤਲਵੰਡੀ ਸਾਬੋਂ ਤੋਂ ਐਮਐਲਏ ਰਹੇ। ਸੁਖਦੇਵ ਸਿੰਘ ਢਿੱਲੋਂ 1980 ਦੇ ਦਹਾਕੇ ਦੇ ਅਖੀਰਲੇ ਸਮੇਂ ਦੌਰਾਨ ਮਰਹੂਮ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਦੌਰਾਨ ਸਿਹਤ ਮੰਤਰੀ ਰਹੇ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

👉ਹੱਕ ਮੰਗਣ 'ਤੇ 750 ਕਿਸਾਨਾਂ ਨੂੰ ਮਰਵਾਉਣ ਵਾਲੀ ਭਾਜਪਾ...

17 ਅਗਸਤ ਤੋਂ ਸਰਕਾਰ ਨੇ ਡ੍ਰੋਨ ਸਰਵੇਖਣ ‘ਤੇ ਲਗਾਈ ਰੋਕ, ਸੀਨੀਅਰ ਟਾਊਨ ਪਲਾਨਰ ਬਠਿੰਡਾ

ਰਾਤ ਨੂੰ ਡ੍ਰੋਨ ਉਡਾਨ ਸਬੰਧੀ ਅਫਵਾਹ ਤੋਂ ਲੋਕ ਸੁਚੇਤ...

27 ਅਗਸਤ ਦੇ ‘ਪੰਜਾਬ ਮਹਾਂਬੰਦ’ ਦੇ ਸੱਦੇ ਨੂੰ ਬਠਿੰਡਾ ਵਿੱਚ ਮਿਲਿਆ ਭਰਵਾਂ ਹੁੰਘਾਰਾ

👉ਜ਼ਿਲ੍ਹੇ ਦੇ ਸਮੂਹ ਸਰਕਾਰੀ ਅਦਾਰੇ ਤੇ ਸਕੂਲ ਰਹੇ ਬੰਦ...