👉ਹੁਣ ਤੱਕ ਹੋ ਚੁੱਕੀਆਂ ਹਨ 10 ਗ੍ਰਿਫਤਾਰੀਆਂ
ਬਠਿੰਡਾ,11 ਜਨਵਰੀ: ਲੰਘੇ ਸ਼ੁੱਕਰਵਾਰ ਦੀ ਅੱਧੀ ਰਾਤ ਨੂੰ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਕੋਠੇ ਜੀਵਨ ਸਿੰਘ ਵਾਲਾ ਵਿਖ਼ੇ ਦਰਜ਼ਨਾਂ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਪੌਣੀ ਦਰਜਨ ਘਰਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ ਸੀ। ਇਸ ਘਟਨਾ ਕਾਰਨ ਜ਼ਿਲ੍ਹਾ ਪੁਲਿਸ ਨੂੰ ਕਾਫ਼ੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ ਤੇ ਵਿਰੋਧੀ ਧਿਰਾਂ ਵੱਲੋਂ ਵੀ ਸਵਾਲ ਖੜੇ ਕੀਤੇ ਗਏ ਸਨ। ਇਸ ਮਾਮਲੇ ਵਿਚ ਨਹਿਆਵਾਲਾ ਪੁਲਿਸ ਨੇ ਘਟਨਾ ਦੇ ਦੂਜੇ ਦਿਨ ਹੀ ਮੁੱਖ ਮੁਲਜਮ ਰਮਿੰਦਰ ਸਿੰਘ ਉਰਫ਼ ਦਲੇਰ ਸਹਿਤ ਧਰਮਪ੍ਰੀਤ ਸਿੰਘ,
ਇਹ ਵੀ ਪੜ੍ਹੋ ਜਲੰਧਰ ’ਚ ਲਾਰੈਂਸ ਬਿਸ਼ਨੋਈ ਗੈਂਗ ਤੇ ਸੀਆਈਏ ਸਟਾਫ਼ ’ਚ ਮੁਕਾਬਲਾ, ਲੰਮਾਂ ਸਮਾਂ ਚੱਲੀਆਂ ਤਾੜ-ਤਾੜ ਗੋ+ਲੀਆਂ
ਲਵਪ੍ਰੀਤ ਸਿੰਘ, ਸਤਪਾਲ ਸਿੰਘ,. ਜੀਵਨ ਸਿੰਘ, ਹੈਪੀ ਸਿੰਘ , ਰੇਸ਼ਮ ਸਿੰਘ ਸਾਰੇ ਵਾਸੀਆਨ ਕੋਠੇ ਜੀਵਨ ਸਿੰਘ ਵਾਲਾ ਸਮੇਤ 20/25 ਨਾਮਾਲੂਮ ਵਿਅਕਤੀਆਂ ਵਿਰੁੱਧ ਬੀਐਨਐਸ ਦੀ ਧਾਰਾ 326(ਜੀ), 115(2),324(4),191(3),190 ਤਹਿਤ ਪਰਚਾ ਦਰਜ ਕਰ ਲਿਆ ਸੀ। ਹੁਣ ਇੰਨ੍ਹਾਂ ਮੁਲਜ਼ਮਾਂ ਦੀ ਫ਼ੜੋ-ਫ਼ੜਾਈ ਜਾਰੀ ਹੈ ਅਤੇ ਬੀਤੀ ਦੇਰ ਰਾਤ ਪੁਲਿਸ ਨੇ ਮੁੱਖ ਮੁਲਜ਼ਮ ਰਮਿੰਦਰ ਉਰਫ਼ ਦਲੇਰ ਨੂੰ ਵੀ ਕਾਬੂ ਕਰ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਇਸ ਘਟਨਾ ਵਿਚ ਕੁੱਲ 10 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ
ਇਹ ਵੀ ਪੜ੍ਹੋ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰਨ ਵਾਲੇ ਸੂਰਤ ਸਿੰਘ ਖ਼ਾਲਸਾ ਨੇ ਦੁਨੀਆ ਨੂੰ ਕਿਹਾ ਅਲਵਿਦਾ
ਬਾਕੀਆਂ ਨੂੰ ਵੀ ਫੜਣ ਲਈ ਪੁਲਿਸ ਟੀਮਾਂ ਬਣਾਈਆਂ ਹੋਈਆਂ ਹਨ ਅਤੇ ਉਨ੍ਹਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਦੱਸਣਾ ਬਣਦਾ ਕਿ ਕਾਫੀ ਚਰਚਿਤ ਇਸ ਮਾਮਲੇ ਵਿੱਚ ਦਰਜਨਾਂ ਹਮਲਵਰਾ ਵੱਲੋਂ ਤੇਜ਼ ਹਥਿਆਰਾਂ ਨਾਲ ਲੈਸ ਹੋ ਕੇ ਨਾ ਸਿਰਫ ਪੌਣੀ ਦਰਜਨ ਘਰਾਂ ’ਤੇ ਹਮਲਾ ਬੋਲਿਆ ਗਿਆ ਬਲਕਿ ਉਹਨਾਂ ਨੂੰ ਪੈਟਰੋਲ ਬੰਬ ਸੁੱਟ ਕੇ ਸਾੜ ਵੀ ਦਿੱਤਾ ਗਿਆ। ਪੀੜਤ ਪਰਿਵਾਰ ਇਸ ਘਟਨਾ ਪਿੱਛੇ ਨਸ਼ਾ ਤਸਕਰਾਂ ਨੂੰ ਜਿੰਮੇਵਾਰ ਠਹਿਰਾ ਰਹੇ ਹਨ। ਹਾਲਾਂਕਿ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਦਾਨ ਸਿੰਘ ਵਾਲਾ ’ਚ ਘਰਾਂ ਨੂੰ ਅੱਗ ਲਗਾਉਣ ਵਾਲੇ ਗਿਰੋਹ ਦਾ ਸਰਗਨਾ ‘ਦਲੇਰ’ ਪੁਲਿਸ ਵੱਲੋਂ ਗ੍ਰਿਫਤਾਰ"