ਬਠਿੰਡਾ, 11 ਸਤੰਬਰ: ਸੂਬੇ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਅਤੇ ਬਿਜਲੀ ‘ਤੇ ਸਬਸਿਡੀ ਖਤਮ ਕਰਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵੱਲੋਂ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾ ਰਹੇ ਮੰਗ ਪੱਤਰਾਂ ਦੀ ਲੜੀ ਤਹਿਤ ਬੁਧਵਾਰ ਨੂੰ ਬਠਿੰਡਾ ਦੇ ਆਗੂਆਂ ਦੁਆਰਾ ਵੀ ਏਡੀਸੀ ਨੂੰ ਇੱਕ ਪੱਤਰ ਦਿੱਤਾ ਗਿਆ। ਸੀਨੀਅਰ ਆਗੂ ਭੋਲਾ ਸਿੰਘ ਗਿੱਲਪੱਤੀ ਤੇ ਸਰਬਜੀਤ ਸਿੰਘ ਡੂੰਮਵਾਲੀ ਆਦਿ ਦੀ ਅਗਵਾਈ ਹੇਠ ਦਿੱਤੇ ਇਸ ਮੰਗ ਪੱਤਰ ਵਿੱਚ ਪਿਛਲੇ ਦਿਨੀਂ ਡੀਜ਼ਲ 92 ਪੈਸੇ ਅਤੇ ਪੈਟਰੋਲ 62 ਪੈਸੇ ਵੈਟ ਵਧਾਉਣ ਅਤੇ ਬਿਜਲੀ ਵਿਚ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਤੱਕ ਮਿਲਦੀ ਸਬਸਿੱਡੀ ਖਤਮ ਕਰਨ ਦੀ ਨਿੰਦਾ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਸ ਤੋਂ ਕੁਝ ਦਿੱਨ ਪਹਿਲਾਂ ਵਾਹਨਾਂ ਉੱਪਰ ਵੀ ਟੈਕਸ ਵਿੱਚ ਵਾਧਾ ਕੀਤਾ ਗਿਆ ਹੈ।
ਪਿੰਡ ਚੰਦੜ ਵਿਖੇ ਕਬੱਡੀ ਕੱਪ ਵਿਚ ਪਿੰਡ ਚੰਦੜ ਦੀ ਟੀਮ ਰਹੀਂ ਜੇਤੂ
ਉਨ੍ਹਾਂ ਦੋਸ਼ ਲਗਾਇਆ ਕਿ ਇਹ ਟੈਕਸ ਵਧਾਉਣ ਬਾਰੇ ਵਿਧਾਨ ਸਭਾ ਦੇ ਚੱਲਦੇ ਸ਼ੈਸਨ ਨਾਂ ਹੀ ਦੱਸੇ ਗਏ ਤੇ ਨਾ ਹੀ ਕਿਸੇ ਵੀ ਵਿਧਾਨਕਾਰ ਨੂੰ ਇੰਨੇ ਵੱਡੇ ਜਨਤਾ ਤੇ ਬੋਝ ਪਾਉਣ ਸਮੇਂ ਭਰੋਸੇ ਚ ਲਿਆ ਗਿਆ ਇਸ ਤੋਂ ਵੀ ਵੱਡੀ ਗੱਲ ਹੈ ਕਿ ਜਨਤਾ ‘ਤੇ ਬੋਝ ਪੈਣ ਤੋਂ ਬਾਅਦ ਵੀ ਇਹਨਾਂ ਵਧੇ ਹੋਏ ਰੇਟਾਂ ਨਾਲ ਸਾਡੇ ਗੁਆਂਢੀ ਸੂਬਿਆਂ ਤੋਂ ਡੀਜ਼ਲ ਤੇ ਪੈਟਰੋਲ ਮਹਿੰਗਾ ਹੋਣ ਕਰਕੇ ਸੂਬੇ ਦਾ ਹੋਰ ਨੁਕਸਾਨ ਹੋ ਸਕਦਾ ਹੈ। ਜਿਵੇਂ ਕਿ ਪੈਟਰੋਲ ਲਗਭਗ ਹਰਿਆਣੇ ਤੋਂ 1.95 ਰੁਪਏ, ਹਿਮਾਚਲ ਤੋਂ 2.35 ਰੁਪਏ, ਜੰਮੂ ਕਸ਼ਮੀਰ ਤੋਂ 1.68 ਰੁਪਏ, ਚੰਡੀਗੜ ਤੋਂ 3.00 ਰੁਪਏ ਮਹਿੰਗਾਂ ਹੈ। ਇਸੇ ਤਰਾਂ ਡੀਜਲ ਹਿਮਾਚਲ ਤੋਂ 1.42 ਰੁਪਏ, ਜੰਮੂ ਕਸ਼ਮੀਰ ਤੋਂ 4.39 ਰੁਪਏ, ਚੰਡੀਗੜ ਤੋਂ 5.66 ਰੁਪਏ ਮਹਿੰਗਾ ਹੋਣ ਕਰਕੇ ਸੂਬੇ ਦਾ ਬਹੁੱਤ ਵੱਡਾ ਨੁਕਸਾਨ ਹੋਵੇਗਾ। ਇਸੇ ਤਰ੍ਹਾਂ 23 ਪੈਸੇ ਪ੍ਰਤੀ ਕਿਲੋਮੀਟਰ ਬੱਸ ਕਿਰਾਇਆ ਵਧਾ ਦਿੱਤਾ ਹੈ।
ਹਰਿਆਣਾ ’ਚ ਨਾਮਜਦਗੀਆਂ ਲਈ ਬਚਿਆ ਇੱਕ ਦਿਨ, ਕਾਂਗਰਸ ਤੇ ਆਪ ਵੱਲੋਂ ਅੱਧਿਓ ਵੱਧ ਉਮੀਦਵਾਰਾਂ ਦਾ ਐਲਾਨ ਬਾਕੀ
ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਕਰਜ਼ਾ ਮੁੱਕਤ ਕਰਨਗੇ ਪਰ ਇਸ ਸਰਕਾਰ ਦੇ ਸਮੇਂ ਦੌਰਾਨ ਲਗਭਗ ਇੱਕ ਲੱਖ ਕਰੋੜ ਦਾ ਕਰਜ਼ਾ ਵਧਾ ਚੁੱਕੇ ਹਨ। ਇਸ ਮੰਗ ਪੱਤਰ ਰਾਹੀ ਬੰਦੀ ਸਿਘਾਂ ਨੇ ਬਣਦੀਆਂ ਸਜਾ ਕੱਟ ਚੁੱਕੇ ਹਨ, ਨੂੰ ਤੁਰੰਤ ਰਿਹਾਅ ਕਰਨ ਤੇ ਨੌਜਵਾਨਾਂ ਉਪਰ ਲਗਾਈ ਐਨ ਐਸ ਏ ਵੀ ਹਟਾਉਣ ਲਈ ਕਿਹਾ। ਇਸੇ ਤਰ੍ਹਾਂ ਪੰਜਾਬ ਦੇ ਵਿੱਚ ਵਧ ਰਹੇ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਪ੍ਰਚਲਨ ਨੂੰ ਰੋਕਣ ਦੇ ਲਈ ਵੀ ਸਰਕਾਰ ਉੱਪਰ ਫੇਲ ਹੋਣ ਦਾ ਦੋਸ਼ ਲਗਾਉਦਿਆਂ ਇਸ ਪਾਸੇ ਧਿਆਨ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਜਥੇਦਾਰ ਗੁਰਕਿਰਪਾਲ ਸਿੰਘ, ਬੀਬੀ ਗੁਰਮਿੰਦਰ ਕੌਰ ਢਿੱਲੋਂ, ਪਰਮਜੀਤ ਕੌਰ, ਸ਼ਿੰਦਰਪਾਲ ਸਿੰਘ ਬਰਾੜ, ਮੱਖਣ ਸਿੰਘ ਲਹਿਰਾ ਬੇਗਾ ਆਦਿ ਮੌਜੂਦ ਰਹੇ।