WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਡਾ ਸੁੱਖੀ ਦੇ ਪਾਰਟੀ ਛੱਡਣ ਲਈ ਸੁਖਬੀਰ ਬਾਦਲ ਦੀਆਂ ਨੀਤੀਆਂ ਨੂੰ ਠਹਿਰਾਇਆ ਜਿੰਮੇਵਾਰ

ਚੰਡੀਗੜ, 14 ਅਗਸਤ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਵੱਲੋ ਪਾਰਟੀ ਨੂੰ ਛੱਡਣਾ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਅਕਾਲੀ ਦਲ ਨੂੰ ਬੁਹਤ ਵੱਡਾ ਝਟਕਾ ਲੱਗਾ ਹੈ। ਪਾਰਟੀ ਕੋਲ ਮਹਿਜ ਤਿੰਨ ਹੀ ਵਿਧਾਇਕ ਸਨ ਜਿਨ੍ਹਾਂ ਵਿਚੋਂ ਮਨਪ੍ਰੀਤ ਸਿੰਘ ਇਯਾਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਨਿਰਾਸ਼ਾਜਨਕ ਹਾਰ ਦੇ ਕਾਰਨਾਂ ਲਈ ਬਣਾਈ ਝੂੰਦਾ ਕਮੇਟੀ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਅਤੇ ਪਾਰਟੀ ਵਿੱਚ ਆਏ ਨਿਘਾਰ ਕਰਕੇ ਪਹਿਲਾਂ ਹੀ ਪਾਰਟੀ ਦੀਆਂ ਸਰਗਰਮੀਆਂ ਤੋ ਦੂਰੀ ਬਣਾਈ ਬੈਠੇ ਹਨ।

ਸਾਬਕਾ ਮੰਤਰੀ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ, ਜ਼ਿਲ੍ਹਾ ਪ੍ਰਸ਼ਾਸਨ ਨੇ ਭੇਂਟ ਕੀਤੇ ਸ਼ਰਧਾਂ ਦੇ ਫੁੱਲ

ਦੁਆਬਾ ਤੋਂ ਇਕਲੌਤੇ ਵਿਧਾਇਕ ਦਾ ਆਪ ਵਿੱਚ ਸ਼ਾਮਿਲ ਹੋਣਾ ਸਾਬਿਤ ਕਰਦਾ ਹੈ ਕਿ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਕਾਰਜਸ਼ੈਲੀ ਤੋਂ ਵਰਕਰ ਮਾਯੂਸ ਹਨ ਉਥੇ ਚੁਣੇ ਹੋਏ ਨੁਮਾਇੰਦੇ ਵੀ ਨਿਰਾਸ਼ਾ ਦੇ ਆਲਮ ਵਿਚੋਂ ਗੁਜ਼ਰ ਰਹੇ ਹਨ।ਜਥੇਦਾਰ ਵਡਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਾਜਾ ਹਲਾਤਾਂ ਦੇ ਜਰੀਏ ਸਲਾਹ ਦਿੱਤੀ ਕਿ ਅਕਾਲੀ ਵਰਕਰ ਪਾਰਟੀ ਲੀਡਰਸ਼ਿਪ ਵਿੱਚ ਤਬਦੀਲੀ ਚਾਹੁੰਦੇ ਹਨ।

ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ, ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਦਿੱਤੀ ਪ੍ਰਵਾਨਗੀ

ਡਾਕਟਰ ਸੁੱਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਇਸ ਗੱਲ ਦੇ ਉਪਰ ਮੋਹਰ ਲੱਗ ਗਈ ਕਿ ਲੀਡਰਸ਼ਿਪ ਬਦਲਾਅ ਨਾਲ ਹੀ ਅਕਾਲੀ ਦਲ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਕਾਇਮ ਹੋ ਸਕੇਗਾ। ਉਨ੍ਹਾਂ ਸਮੁੱਚੇ ਅਕਾਲੀ ਵਰਕਰਾਂ ਅਤੇ ਲੀਡਰਸ਼ਿਪ ਨੂੰ ਅਪੀਲ ਕਰਦੇ ਹੋਏ ਓਹਨਾ ਕਿਹਾ ਕਿ, ਕੋਈ ਵੀ ਵਰਕਰ ਅਤੇ ਲੀਡਰ ਅਕਾਲੀ ਦਲ ਨੂੰ ਛੱਡਣ ਦੀ ਵਜਾਏ ਇਕੱਠੇ ਹੋ ਕੇ ਪੰਥ ਦੇ ਸੁਨਹਿਰੇ ਭਵਿੱਖ ਅਤੇ ਅਕਾਲੀ ਦਲ ਵਿੱਚ ਆਈਆਂ ਕਮੀਆਂ ਅਤੇ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਸੁਧਾਰ ਲਹਿਰ ਨਾਲ ਜੁੜਨ।

 

 

Related posts

ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ, ਅਮਨ ਤੇ ਭਾਈਚਾਰੇ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸਿਆਂ ਨਹੀਂ ਜਾਵੇਗਾ: ਮੁੱਖ ਮੰਤਰੀ

punjabusernewssite

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਬਿਜਲੀ ਦੀ ਕਿੱਲਤ ਅਤੇ ਧਰਤੀ ਹੇਠਲੇ ਪਾਣੀ ਦੀ ਡਿੱਗਦੀ ਸਤਹ ਦੇ ਤਸੱਲੀਬਖ਼ਸ਼ ਹੱਲ ਲੱਭਣ ਦੀ ਲੋੜ ਉੱਤੇ ਜ਼ੋਰ

punjabusernewssite

ਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ ਤੋਂ ਵੱਧ ਪ੍ਰਚੂਨ ਮੁੱਲ ਸੂਚੀ ਮੁਹੱਈਆ ਕਰਨ ਦੀ ਸ਼ੁਰੂਆਤ- ਹਰਪਾਲ ਸਿੰਘ ਚੀਮਾ

punjabusernewssite