ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

Date:

spot_img

ਚੰਡੀਗੜ੍ਹ, 23 ਜਨਵਰੀ: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਰੀਵੀਊ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚਣ ਦੇ ਨਿਰਦੇਸ਼ ਦਿੱਤੇ।ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਸੂਬੇ ਵਿੱਚ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਅਮਰੁਤ ਮਿਸ਼ਨ ਅਧੀਨ ਬਣ ਰਹੇ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ, ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।

ਆਪ ਨੇ ਪ੍ਰੋ. ਭੁੱਲਰ ਦੀ ਰਿਹਾਈ ਦੇ ਮੁੱਦੇ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਅਕਾਲੀ ਦਲ ਦੀ ਕੀਤੀ ਆਲੋਚਨਾ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਜਿਹਨਾਂ ਕੰਮਾਂ ਦੀ ਡੀ ਪੀ ਆਰ ਮੰਜੂਰ ਹੋ ਚੁੱਕੀ ਹੈ ਉਨ੍ਹਾਂ ਦਾ ਟੈਂਡਰ ਲਗਵਾਉਣ ਉਪਰੰਤ ਜਲਦ ਕੰਮ ਸ਼ੁਰੂ ਕੀਤਾ ਜਾਵੇ ਅਤੇ ਜਿਹਨਾਂ ਕੰਮਾਂ ਦੀ ਡੀਪੀਆਰ ਪ੍ਰਵਾਨ ਕਰਨ ਲਈ ਕਾਰਵਾਈ ਚਲ ਰਹੀ ਹੈ ਉਹਨਾਂ ਦੀ ਡੀਪੀਆਰ ਜਲਦ ਮੰਜ਼ੂਰ ਕਰਵਾਈ ਜਾਵੇ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਅਲਾਟ ਹੋਏ ਫੰਡਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਵਿਕਾਸ ਕਾਰਜਾਂ ’ਤੇ ਖ਼ਰਚ ਨਹੀਂ ਕੀਤਾ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਮੌਕੇ ਵਿਧਾਇਕਾਂ ਵਿੱਚ ਮਦਨ ਲਾਲ ਬੱਘਾ, ਰਾਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਸਰਵਜੀਤ ਕੌਰ ਮਾਨੁਕੇ, ਜਗਤਾਰ ਸਿੰਘ ਦਿਆਲਪੁਰਾ, ਹਰਦੀਪ ਸਿੰਘ ਮੁੰਡੀਅਨ, ਤਰਨਪ੍ਰੀਤ ਸਿੰਘ ਸੋਂਡ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮਿਉਂਸੀਪਲ ਕਮਿਸ਼ਨਰ, ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ, ਲੁਧਿਆਣਾ, ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ, ਹਲਕਾ ਇੰਚਾਰਜ ਆਮ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...