Monday, February 2, 2026

ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ : ਐਮਐਲਏ ਜਗਰੂਪ ਗਿੱਲ

Date:

spot_img

ਬਠਿੰਡਾ, 15 ਜਨਵਰੀ : ਸੂਬਾ ਸਰਕਾਰ ਦਾ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣਾ ਹੈ, ਜਿਸਨੂੰ ਪੂਰਾ ਕਰਨ ਲਈ ਬਾਖੂਬੀ ਕੰਮ ਕੀਤਾ ਜਾ ਰਿਹਾ ਹੈ। ਇਹ ਦਾਅਵਾ ਕਰਦਿਆਂ ਵਿਧਾਇਕ (ਬਠਿੰਡਾ ਸ਼ਹਿਰੀ) ਜਗਰੂਪ ਸਿੰਘ ਗਿੱਲ ਵਲੋਂ ਸਥਾਨਕ ਹਾਂਡੀ ਹੋਟਲ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਭਾਰਤੀ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਰਾਈਫ਼ਲ ਐਸੋਸ਼ੀਏਸ਼ਨ ਬਠਿੰਡਾ ਅਤੇ ਜੋਤੀ ਫਾਊਡੇਸ਼ਨ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਗਿੱਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਹੋਰ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ਵਿਖੇ ਸ਼ੁਰੂ ਕੀਤੇ ਗਏ ਡਾਇਲਸੈਸ ਸੈਂਟਰ, ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ ਤੇ ਅਲਿਮਕੋ ਕੇਂਦਰ ਚਲਾਏ ਜਾ ਰਹੇ ਹਨ ਜਿਸ ਨਾਲ ਆਸ-ਪਾਸ ਜ਼ਿਲ੍ਹਿਆਂ ਦੇ ਆਮ ਲੋਕਾਂ ਨੂੰ ਕਾਫੀ ਰਾਹਤ ਮਿਲ ਰਹੀ ਹੈ।

ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਟੇਟ ਪੱਧਰ ਤੇ ਮੱਲ੍ਹਾ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਲਈ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਸ਼ਸਨ ਵਲੋਂ ਉਤਸ਼ਾਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਦੀ ਹੀ ਨਹੀਂ ਸਗੋਂ ਭਾਰਤ ਦੀ ਪਹਿਲੀ ਅਜਿਹੀ ਸਕੀਮ ਹੈ, ਜਿਸ ਤਹਿਤ ਸਟੇਟ ਪੱਧਰ ਤੇ ਮੱਲ੍ਹਾ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਮਹੀਨਾਵਾਰ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ, ਇਸ ਤਹਿਤ ਅੱਜ ਇੱਥੇ 42 ਨੌਜਵਾਨਾਂ ਨੂੰ 48 ਹਜ਼ਾਰ ਰੁਪਏ ਪ੍ਰਤੀ ਮਹੀਨਾਂ 1 ਸਾਲ ਲਈ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਤਹਿਤ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਆਨਲਾਇਨ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਖਿਡਾਰੀਆਂ ਨੂੰ ਸਰਟੀਫਕੇਟ ਦੇ ਕੇ ਸਨਮਾਨਿਤ ਕੀਤੀ ਗਿਆ।ਇਸ ਮੌਕੇ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜਸਬੀਰ ਕੌਰ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ, ਐਮਸੀ ਸੁਖਦੀਪ ਸਿੰਘ ਢਿੱਲੋਂ, ਜਗਦੀਸ਼ ਵੜੈਚ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

spot_img

Popular

More like this
Related

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...