Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਆਲਟੀ ਟੂ ਐਨੀਮਲਜ਼ (ਐਸਪੀਸੀਏ) ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂਆਂ ਦੀ ਭਲਾਈ, ਸੁਰੱਖਿਆਂ ਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਦਰਾਂ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਸ਼ੂਆਂ ਦੀ ਸਾਂਭ-ਸੰਭਾਲ ਪਹਿਲ ਦੇ ਆਧਾਰ ’ਤੇ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਪਸ਼ੂਆਂ ਦੀ ਭਲਾਈ ਤੇ ਰੱਖ-ਰਖਾਵ ਤੇ ਉਨ੍ਹਾਂ ਦੀ ਸੁਰੱਖਿਆਂ ਦੇ ਮੱਦੇਨਜ਼ਰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।
ਇਹ ਵੀ ਪੜ੍ਹੋ ਨਾਇਬ ਤਹਿਸੀਲਦਾਰ ਦਾ ਰੀਡਰ 8000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਇਸ ਦੌਰਾਨ ਉਨ੍ਹਾਂ ਅਧਿਆਰੀਆਂ ਕੋਲੋਂ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਊਸ਼ਾਲਾਵਾਂ ਬਾਰੇ ਵੀ ਜਾਣਿਆਂ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਆਲਟੀ ਟੂ ਐਨੀਮਲਜ (ਐਸਪੀਸੀਏ) ਨੂੰ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ, ਨਗਰ ਨਿਗਮ ਬਠਿੰਡਾ ਕੋਲ ਮੌਜੂਦ ਐਸਪੀਸੀਏ ਲਈ ਐਬੂਲੈਂਸਾਂ ਦੀ ਵਰਤੋਂ ਬਾਰੇ, ਐਸਪੀਸੀਏ ਦੇ ਨਵੇ ਮੈਂਬਰਜ਼ ਬਣਾਉਣ ਬਾਰੇ, ਨਗਰ ਨਿਗਮ ਵੱਲੋਂ ਗਊਵੰਸ਼ ਫੜਨ ਮੌਕੇ ਐਸਪੀਸੀਏ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ, ਐਸਪੀਸੀਏ ਦੇ ਮੈਬਰਾਂ ਲਈ ਗਾਈਡਲਾਈਨਜ ਬਾਰੇ ਜਾਗਰੂਕ ਕਰਨ, ਪੈਟ ਡੌਗ ਦੀ ਸੈਂਪਲਿੰਗ ਤੇ ਰਜਿਸਟ੍ਰੇਸ਼ਨ ਵਧਾਉਣ ਦੀ ਨੀਤੀ ਅਤੇ ਕਾਊਸੈਸ ਬਾਰੇ ਵਿਚਾਰ-ਚਰਚਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।ਇਸ ਦੌਰਾਨ ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਐਸਪੀਸੀਏ ਕਮੇਟੀ ਨੂੰ ਹੋਰ ਮਜਬੂਤ ਕਰਨ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ
ਇਸ ਤੋਂ ਇਲਾਵਾ ਐਸਪੀਸੀਏ ਸਬੰਧੀ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਸ਼ੋਸ਼ਲ ਮੀਡੀਆਂ ਦੇ ਪਬਲਿਸ਼ ਕਰਨਾ ਦੇ ਨਾਲ-ਨਾਲ ਇਸ ਦੀ ਮੈਪਿੰਗ ਕਰਨੀ ਲਾਜ਼ਮੀ ਬਣਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਐਸਪੀਸੀਏ ਕਮੇਟੀ ਦੇ ਮੈਂਬਰ ਬਣਨ ਲਈ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਐਸ.ਪੀ.ਸੀ.ਏ. ਦੇ ਟੋਲ ਫਰੀ ਨੰਬਰ 99121-81716 ’ਤੇ ਬਿਮਾਰ, ਦੁਰਘਟਨਾ ’ਚ ਜਖਮੀ ਗਊਵੰਸ਼/ਪਸ਼ੂਆਂ ਲਈ ਸੂਚਨਾ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜੇ.ਪੀ. ਸਿੱਧੂ, ਡਾ. ਸੰਦੀਪ ਸਿੰਘ, ਡਾ. ਚਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।