ਹੁਣ ਤੱਕ 2314.53 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ
ਬਠਿੰਡਾ ’ਚ 29,847 ਮੀਟ੍ਰਿਕ ਟਨ ਡੀਏਪੀ ਖ਼ਾਦ ਸੁਸਾਇਟੀਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਵੰਡੀ
ਬਠਿੰਡਾ, 18 ਨਵੰਬਰ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਖਰੀਦੇ ਹੋਏ ਝੋਨੇ ਦੀ ਚੁਕਾਈ ਕਰਵਾ ਕੇ ਮੰਡੀਆਂ ਨੂੰ ਖਾਲੀ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11,94,712 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 10,81,612 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ।
ਇਹ ਵੀ ਪੜ੍ਹੋਚੱਲਦੀ ਕਾਰ ’ਤੇ ਪਲਟਿਆਂ ਟਰੱਕ; ਚਾਰ ਜਣਿਆਂ ਦੀ ਗਈ ਜਾਨ
ਜਿਸਦੇ ਵਿਚ ਪਨਗ੍ਰੇਨ ਨੇ 4,62,575 ਮੀਟ੍ਰਿਕ ਟਨ, ਮਾਰਕਫੈੱਡ ਨੇ 2,66,417 ਮੀਟ੍ਰਿਕ ਟਨ, ਪਨਸਪ ਨੇ 2,27,245 ਮੀਟ੍ਰਿਕ ਟਨ ਤੇ ਪੰਜਾਬ ਵੇਅਰ ਹਾਊਸ ਨੇ 1,25,375 ਮੀਟ੍ਰਿਕ ਟਨ ਝੋਨਾ ਖਰੀਦਿਆਂ। ਉਨ੍ਹਾਂ ਅੱਗੇ ਹੋਰ ਦੱਸਿਆ ਕਿ ਕਿਸਾਨਾਂ ਨੂੰ 17 ਨਵੰਬਰ ਤੱਕ 2314.53 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ’ਚ ਕੋਈ ਦਿੱਕਤ ਨਾ ਆਵੇ।
ਇਹ ਵੀ ਪੜ੍ਹੋਕੇਂਦਰ ਵੱਲੋਂ ਪੰਜਾਬ ਦੇ ਦੋ ਮਹੱਤਵਪੂਰਨ ਸ਼ਹਿਰਾਂ ਨੂੰ ਰੇਲ ਮਾਰਗ ਰਾਹੀਂ ਜੋੜਣ ਲਈ ਸਰਵੇ ਨੂੰ ਮਿਲੀ ਮੰਨਜੂਰੀ
ਬਠਿੰਡਾ ’ਚ 29,847 ਮੀਟ੍ਰਿਕ ਟਨ ਡੀਏਪੀ ਖ਼ਾਦ ਸੁਸਾਇਟੀਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਵੰਡੀ
ਬਠਿੰਡਾ: ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 34,952 ਮੀਟ੍ਰਿਕ ਟਨ ਖਾਦ ਦੀ ਮੰਗ ਕੀਤੀ ਗਈ ਸੀ, ਜਿਸ ਵਿਚੋਂ 29,847 ਮੀਟ੍ਰਿਕ ਟਨ ਵੱਖ-ਵੱਖ ਸੁਸਾਇਟੀਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਵੰਡ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਕ-ਦੋ ਦਿਨਾਂ ’ਚ ਖਾਦ ਦੇ 2 ਹੋਰ ਰੈਕ ਜਲਦ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋਅਕਾਲੀ ਦਲ ਦੀ ਵਰਕਿੰਗ ਕਮੇਟੀ ਵਿਚ ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਲਿਆ ਇਹ ਫੈਸਲਾ!
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੱਸਿਆ ਕਿ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਗਠਿਤ ਕੀਤੀਆਂ ਟੀਮਾਂ ਵਲੋਂ ਲਗਾਤਾਰ ਜ਼ਿਲ੍ਹੇ ਅੰਦਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ. ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ, 046:0 (ਟੀਐਸਪੀ) 1300 ਰੁਪਏ, ਐਨ.ਪੀ.ਕੇ (12:32:16) ਅਤੇ 10:26:26 ਦੀ ਕੀਮਤ 1470 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ ਅਤੇ ਖਾਦ ਦੀ ਵਾਧੂ ਸਟੋਰੇਜ਼ ਨਾ ਕਰ ਸਕਣ।
Share the post "ਝੋਨੇ ਦੀ ਜਲਦ ਚੁਕਾਈ ਕਰਵਾ ਕੇ ਮੰਡੀਆਂ ਨੂੰ ਕਰਵਾਇਆ ਜਾਵੇ ਖਾਲੀ : ਡਿਪਟੀ ਕਮਿਸ਼ਨਰ"