Thursday, April 16, 2026
spot_img
spot_img

ਸਰਕਾਰੀ ਰਜਿੰਦਰਾ ਕਾਲਜ ਦੇ ਮਾਸ ਮੀਡੀਆ ਵਿਦਿਆਰਥੀਆਂ ਨੇ ਲਿਆ ‘ਡਿਜ਼ੀਟਲ ਕੰਨਟੈਂਟ ਕਰੀਏਸ਼ਨ’ ਵਰਕਸ਼ਾਪ ਵਿੱਚ ਭਾਗ

Date:

spot_img

Bathinda News:ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਦੇ ਪ੍ਰਿੰਸੀਪਲ ਪ੍ਰੋ. ਜਯੋਤਸਨਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰੋ. ਹਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਇਥੋਂ ਦੇ ਜਰਨਲਿਜ਼ਮ ਤੇ ਮਾਸ ਮੀਡੀਆ ਦੇ ਵਿਦਿਆਰਥੀਆਂ ਨੇ ਕੇਂਦਰੀ ਯੂਨੀਵਰਸਿਟੀ ਪੰਜਾਬ, ਘੁੱਦਾ ਵਿਖੇ ਕਰਵਾਈ ਗਈ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ।ਜਾਣਕਾਰੀ ਦਿੰਦਿਆਂ ਜਰਨਲਿਜ਼ਮ ਤੇ ਮਾਸ ਮੀਡੀਆ ਦੇ ਸਹਾਇਕ ਪ੍ਰੋਫੈਸਰ ਰਾਜਵੀਰ ਕੌਰ ਨੇ ਦੱਸਿਆ ਕਿ ਪਿਛਲੇ ਦਿਨੀ ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ‘ਡਿਜ਼ੀਟਲ ਕੰਨਟੈਂਟ ਕਰੀਏਸ਼ਨ ਵਰਕਸ਼ਾਪ ਫ਼ਾਰ ਬਿਲਡਿੰਗ ਅਵੈਰਨੈਸ ਇਨ ਸੋਸਾਇਟੀ’ (ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਿਜ਼ੀਟਲ ਕੰਨਟੈਂਟ ਕਰੀਏਸ਼ਨ) ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਫ਼ਾਰਗੀ ਤੋਂ ਬਾਅਦ ਜਥੇਦਾਰ ਦਾ ਦਾਅਵਾ;‘‘ ਮੈਨੂੰ 2 ਦਸੰਬਰ ਤੋਂ ਹੀ ਇਸ ਕਾਰਵਾਈ ਦਾ ਅਹਿਸਾਸ ਸੀ’’

ਇਸ ਵਰਕਸ਼ਾਪ ਵਿੱਚ ਕਾਲਜ ਦੇ ਜਰਨਲਿਜ਼ਮ ਤੇ ਮਾਸ ਮੀਡੀਆ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਡਿਜੀਟਲ ਕੰਨਟੈਂਟ ਰਾਹੀਂ ਲੋਕਾਂ ਨੂੰ ਪੰਜਾਬ ਤੇ ਦੇਸ਼ ਦੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਕਿਵੇਂ ਬਚਾਇਅ ਜਾ ਸਕਦਾ ਹੈ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ, ਵੀਡੀਓ ਬਣਾਉਣੀ, ਡਿਜੀਟਲ ਵੀਡੀਓ ਐਡਿਟਿੰਗ, ਯੂ-ਟਿਊਬ ਵੀਡੀਓ ਕੰਨਟੈਂਟ, ਕੈਮਰਾ ਫੇਸਿੰਗ, ਨਿਊਜ਼ ਰੀਡਿੰਗ, ਨਿਊਜ਼ ਰਿਪੋਰਟਿੰਗ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਹ ਵੀ ਪੜ੍ਹੋ  ਪੰਜਾਬੀਆਂ ਨੂੰ ਕੈਨੇਡਾ ‘ਚ ਮਿਲੇਗੀ PR, ਇੰਝ ਕਰ ਸਕਦੇ ਹੋ ਅਪਲਾਈ

ਇਸ ਤੋਂ ਇਲਾਵਾ ਵਰਕਸ਼ਾਪ ਦੌਰਾਨ ਸਨਮਾਨਯੋਗ ਸ਼ਖਸ਼ੀਅਤਾਂ, ਆਈ.ਆਈ. ਟੀ. ਰੋਪੜ ਦੇ ਡਾਈਰੈਕਟਰ ਡਾ. ਰਾਜੀਵ ਅਹੂਜਾ,ਸੰਕਰਅਨੰਦ ਬੀ.ਆਰ, ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ ਪ੍ਰੋ. (ਡਾ.)ਰਾਘਵੇਂਦਰ ਤਿਵਾੜੀ, ਡਾ. ਕਮਲੇਸ਼ ਦੁੱਗਲ ਤੇ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਜਰਨਲੀਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਐਚ.ਓ.ਡੀ. ਡਾ. ਰੂਬਲ ਕਨੌਜੀਆ ਨੇ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....