ਡੇਰਾ ਮੁਖੀ ਨੂੰ ਮੁਆਫ਼ੀ ਦਾ ਮਾਮਲਾ: ਭਾਜਪਾ ਆਗੂ ਮਨਜਿੰਦਰ ਸਿਰਸਾ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ

0
48
179 Views

👉ਅਕਾਲੀ ਸਰਕਾਰ ਦੌਰਾਨ ਦਿੱਲੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਿਰਸਾ ਸਨ ਸੁਖਬੀਰ ਬਾਦਲ ਦੇ ਅਤਿ ਕਰੀਬੀ
👉ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਸਾਬਕਾ ਜਥੇਦਾਰਾਂ ਨੇ ਸ਼੍ਰੀ ਅਕਾਲ ਸਾਹਿਬ ’ਤੇ ਸੌਪਿਆ ਸਪੱਸ਼ਟੀਕਰਨ
ਸ਼੍ਰੀ ਅੰਮ੍ਰਿਤਸਰ ਸਾਹਿਬ, 30 ਨਵੰਬਰ: ਪੰਜਾਬ ਵਿਚ ਸਾਲ 2015 ’ਚ ਅਕਾਲੀ ਸਰਕਾਰ ਦੇ ਦੌਰਾਨ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਵਿੱਤਰ ਅੰਗਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦਾ ਮਾਮਲਾ ਹੁਣ ਅਕਾਲੀ ਲੀਡਰਸ਼ਿਪ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ। ਇਸ ਮਾਮਲੇ ਵਿਚ ਜਿੱਥੇ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਜਾ ਚੁੱਕਾ,

ਇਹ ਵੀ ਪੜ੍ਹੋ ਰਾਹਤ ਭਰੀ ਖ਼ਬਰ: ਤਹਿਸੀਲਦਾਰਾਂ ਨੇ ਹੜਤਾਲ ਲਈ ਵਾਪਸ, ਸੋਮਵਾਰ ਤੋਂ ਤਹਿਸੀਲਾਂ ਵਿਚ ਹੋਵੇਗਾ ਕੰਮਕਾਜ਼

ਉਥੇ ਹੁਣ ਉਸ ਸਮੇਂ ਸ: ਬਾਦਲ ਦੇ ਅਤਿ ਕਰੀਬੀਆਂ ਵਿਚੋਂ ਇੱਕ ਮੰਨੇ ਜਾਂਦੇ ਤੇ ਹੁਣ ਭਾਜਪਾ ਦੇ ਕੌਮੀ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਤਲਬ ਕਰ ਲਿਆ ਗਿਆ। ਇਸ ਸਬੰਧ ਵਿਚ ਦਿੱਲੀ ਦੇ ਸਿੱਖ ਆਗੂਆਂ ਵੱਲੋਂ ਮਨਜਿੰਦਰ ਸਿਰਸੇ ਦੀ ਕਥਿਤ ਭੂਮਿਕਾ ਹੋਣ ਦਾ ਦਾਅਵਾ ਕਰਦਿਆਂ ਕੁੱਝ ਸਮਾਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿਕਾਇਤ ਦਿੱਤੀ ਗਈ ਸੀ। ਮਨਜਿੰਦਰ ਸਿਰਸਾ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਆਪਣਾ ਸਲਾਹਕਾਰ ਥਾਪ ਕੇ ਕੈਬਨਿਟ ਮੰਤਰੀ ਦੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਸੀ। ਉਧਰ ਕੁੱਝ ਨਿੱਜੀ ਚੈਨਲਾਂ ਨਾਲ ਗੱਲਬਾਤ ਦੌਰਾਨ ਖ਼ੁਦ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਪੁਸ਼ਟੀ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਜਦ ਇਹ ਘਟਨਾਵਾਂ ਵਾਪਰੀਆਂ, ਉਸ ਸਮੇਂ ਉਹ ਇੱਕ ਆਮ ਆਗੂ ਸੀ।

ਇਹ ਵੀ ਪੜ੍ਹੋ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ‘ਸਰ੍ਹੀ’ ਦੀ ਕਮਾਂਡ ਹੁਣ ਲੋਕਲ ਪੁਲਿਸ ਹਵਾਲੇ

ਜਿਕਰਯੋਗ ਹੈ ਕਿ ਹੁਣ ਇਹ ਧਾਰਮਿਕ ਮਾਮਲਾ ਆਪਣੇ ਆਖ਼ਰੀ ਪੜਾਅ ’ਤੇ ਪੁੱਜਿਆ ਹੋਇਆ ਅਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਸ ਸਬੰਧੀ 2 ਦਸੰਬਰ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ 2007 ਤੋਂ 2017 ਦੌਰਾਨ ਅਕਾਲੀ ਸਰਕਾਰ ਵਿਚ ਮੰਤਰੀ ਰਹੇ, 2015 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਵੀ ਤਲਬ ਕੀਤਾ ਗਿਆ ਹੈ। ਜਦੋਂਕਿ ਉਸ ਸਮੇਂ ਤਿੰਨ ਤਖ਼ਤਾਂ ਦੇ ਜਥੇਦਾਰਾਂ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਤੇ ਗਿਆਨੀ ਇਕਬਾਲ ਸਿੰਘ ਕੋਲੋਂ ਡੇਰਾ ਮੁਖੀ ਨੂੰ ਮੁਆਫ਼ੀਨਾਮਾ ਦੇਣ ਦੇ ਮਾਮਲੇ ਵਿਚ ਸਪੱਸ਼ਟੀਕਰਨ ਮੰਗਿਆ ਗਿਆ ਸੀ, ਜੋ ਇੰਨ੍ਹਾਂ ਵੱਲੋਂ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਲਿਖਤੀ ਰੂਪ ਵਿਚ ਭੇਜਣ ਦੀ ਜਾਣਕਾਰੀ ਮਿਲੀ ਹੈ। ਬਹਰਹਾਲ ਹੁਣ ਦੁਨੀਆ ਭਰ ਵਿਚ ਵਸਦੇ ਸਿੱਖਾਂ ਦੀਆਂ ਨਿਗਾਹਾਂ 2 ਦਸੰਬਰ ਦੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ।

 

LEAVE A REPLY

Please enter your comment!
Please enter your name here