ਆਪਣੇ ਵਾਰਡ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੈਦਲ ਗਲੀਆਂ ਵਿੱਚ ਘੁੰਮੇ ਮੇਅਰ

0
56
+1

👉ਬਠਿੰਡਾ ਦੇ ਲੋਕਾਂ ਦਾ ਹਾਂ ਸੇਵਕ, ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਫਰਜ਼: ਮੇਅਰ ਪਦਮਜੀਤ ਸਿੰਘ ਮਹਿਤਾ
👉ਬੀਕੇ ਕਲੋਨੀ ਦੇ ਗੋਦਾਮ ‘ਚ ਲੱਗੀ ਅੱਗ ਦੇ ਨੁਕਸਾਨ ਦਾ ਮੌਕੇ ’ਤੇ ਪਹੁੰਚ ਕੇ ਮੇਅਰ ਨੇ ਲਿਆ ਜਾਇਜ਼ਾ
Bathinda News: ਕਰੀਬ 2 ਮਹੀਨੇ ਪਹਿਲਾਂ ਬਠਿੰਡਾ ਦੇ ਮੇਅਰ ਬਣੇ ਸ਼੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਬਠਿੰਡਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਦਿਨ-ਰਾਤ ਕੀਤੀ ਜਾ ਰਹੀ ਸਖ਼ਤ ਮਿਹਨਤ ਨੇ ਹੋਰਨਾਂ ਸਿਆਸਤਦਾਨਾਂ ਲਈ ਵੀ ਮਿਸਾਲ ਕਾਇਮ ਕਰਨੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦੀਆਂ ਛੋਟੀਆਂ-ਛੋਟੀਆਂ ਸਮੱਸਿਆਵਾਂ ਦੇ ਹੱਲ ਲਈ ਮੇਅਰ ਸ਼੍ਰੀ ਮਹਿਤਾ ਖੁਦ ਉਨ੍ਹਾਂ ਤੱਕ ਪਹੁੰਚ ਕਰਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਵੀ ਕਰਵਾਉਂਦੇ ਹਨ। ਮੇਅਰ ਸ਼੍ਰੀ ਮਹਿਤਾ ਜਿੱਥੇ ਦਿਨ ਭਰ ਨਗਰ ਨਿਗਮ ਵਿੱਚ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਅਤੇ ਉਨ੍ਹਾਂ ਦਾ ਹੱਲ ਕਰਦੇ ਰਹੇ, ਉੱਥੇ ਹੀ ਸ਼ਾਮ 5 ਵਜੇ ਤੋਂ ਬਾਅਦ ਉਹ ਆਪਣੇ ਵਾਰਡ ਨੰਬਰ 48 ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਜੋਗੀ ਨਗਰ ਦੀਆਂ ਵੱਖ-ਵੱਖ ਗਲੀਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਪੈਦਲ ਚੱਲ ਕੇ ਜਾਇਜ਼ਾ ਲਿਆ, ਉਥੇ ਹੀ ਮੌਕੇ ‘ਤੇ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਤੁਰੰਤ ਅਧਿਕਾਰੀਆਂ ਨੂੰ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ।ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਮੇਅਰ ਸ਼੍ਰੀ ਮਹਿਤਾ ਨੇ ਅੱਜ ਜੋਗੀ ਨਗਰ ਦੀ ਗਲੀ ਨੰਬਰ 16, 17 ਅਤੇ 18 ਵਿੱਚ ਰੱਖੀਆਂ ਮੀਟਿੰਗਾਂ ਵਿੱਚ ਵੀ ਸ਼ਿਰਕਤ ਕੀਤੀ। ਇਸ ਦੌਰਾਨ ਲੋਕਾਂ ਨੇ ਕਿਹਾ ਕਿ ਉਹ ਪਿਛਲੇ 40-45 ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ, ਪੀਣ ਵਾਲਾ ਪਾਣੀ ਵੀ ਉਨ੍ਹਾਂ ਨੂੰ ਸਮੇਂ ਸਿਰ ਨਹੀਂ ਮਿਲ ਰਿਹਾ, ਜਦੋਂ ਕਿ ਸੜਕਾਂ ਅਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ, ਪਰ ਜਦੋਂ ਤੋਂ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਮੇਅਰ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਇਲਾਕੇ ਦਾ ਵੱਡੇ ਪੱਧਰ ‘ਤੇ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਉਨ੍ਹਾਂ ਨੇ ਪਹਿਲੀ ਵਾਰ ਦੇਖਿਆ ਕਿ ਕਿਸ ਤਰ੍ਹਾਂ ਵਿਕਾਸ ਕਾਰਜ ਹੁੰਦੇ ਹਨ। ਲੋਕਾਂ ਨੇ ਕਿਹਾ ਕਿ ਪਹਿਲੀ ਵਾਰ ਕੋਈ ਮੇਅਰ ਖੁਦ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਕੋਲ ਆ ਰਹੇ ਹਨ, ਜਦੋਂ ਕਿ ਇਸ ਤੋਂ ਪਹਿਲਾਂ ਉਹ ਦਰਜਨਾਂ ਵਾਰ ਨਗਰ ਨਿਗਮ ਦਾ ਚੱਕਰ ਮਾਰ ਕੇ ਥੱਕ ਚੁੱਕੇ ਸਨ, ਪਰ ਉਨ੍ਹਾਂ ਦੇ ਇਲਾਕੇ ਦੀ ਹਾਲਤ ਵਿਗੜਦੀ ਰਹੀ। ਇਸ ਦੌਰਾਨ ਮੇਅਰ ਮਹਿਤਾ ਨੇ ਕਿਹਾ ਕਿ ਉਹ ਸੇਵਾ ਭਾਵਨਾ ਨਾਲ ਰਾਜਨੀਤੀ ਵਿੱਚ ਆਏ ਹਨ ਅਤੇ ਬਠਿੰਡਾ ਦੇ ਲੋਕਾਂ ਦੇ ਸੇਵਕ ਹਨ, ਜਿਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੇਵਕ ਬਣ ਕੇ ਅਤੇ ਉਨ੍ਹਾਂ ਵਿੱਚ ਹਾਜ਼ਰ ਰਹਿ ਕੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਸਕਦੇ ਹਾਂ।ਇਹ ਵੀ ਪੜ੍ਹੋ  ਭਗਵੰਤ ਮਾਨ ਨੇ ‘ਆਪ’ ਵਰਕਰਾਂ ਨੂੰ ਦੱਸਿਆ ਪਾਰਟੀ ਦੀ ਰੀੜ੍ਹ, ਅਰਵਿੰਦ ਕੇਜਰੀਵਾਲ ਨੂੰ ਦੱਸਿਆ ਭਾਰਤੀ ਰਾਜਨੀਤੀ ‘ਚ ਬਦਲਾਅ ਲਿਆਉਣ ਵਾਲਾ ਨੇਤਾ

ਇਸ ਦੌਰਾਨ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ, ਤਾਂ ਜੋ ਬਠਿੰਡਾ ਨੂੰ ਦੇਸ਼ ਦਾ ਆਦਰਸ਼ ਸ਼ਹਿਰ ਬਣਾਇਆ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੁਦਰਤ ਦੀ ਅਨਮੋਲ ਦਾਤ ਪਾਣੀ ਨੂੰ ਬਰਬਾਦ ਨਾ ਕਰਨ, ਸਗੋਂ ਪਾਣੀ ਨੂੰ ਬਚਾਉਣ ਲਈ ਯਤਨ ਕਰਨ, ਕਿਉਂਕਿ ਜੇਕਰ ਪਾਣੀ ਹੈ ਤਾਂ ਜੀਵਨ ਹੈ, ਇਸ ਲਈ ਪਾਣੀ ਦੀ ਸਹੀ ਸਮੇਂ ‘ਤੇ ਸਹੀ ਵਰਤੋਂ ਕਰਨੀ ਚਾਹੀਦੀ ਹੈ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੂੰ ਜਦੋਂ ਸ਼ਾਮ 7 ਵਜੇ ਦੇ ਕਰੀਬ ਵਾਰਡ ਨੰ: 48 ਸਥਿਤ ਜੋਗੀ ਨਗਰ ਦੀ ਬੀਕੇ ਕਲੋਨੀ ਵਿੱਚ ਇੱਕ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ, ਤਾਂ ਉਹ ਤੁਰੰਤ ਘਟਨਾ ਸਥਾਨ ਦਾ ਜਾਇਜ਼ਾ ਲੈਣ ਲਈ ਪੁੱਜੇ। ਉਕਤ ਗੋਦਾਮ ਵਿੱਚ ਖੇਤੀ ਨਾਲ ਸਬੰਧਤ ਸੰਦ ਰੱਖੇ ਹੋਏ ਸਨ, ਜੋ ਸੜ ਕੇ ਸੁਆਹ ਹੋ ਗਏ। ਇਸ ਦੌਰਾਨ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here