ਅਮਰੀਕਾ ਭਾਰਤ ਨੂੰ ਦੇਵੇਗਾ ਖ਼ਤਰਨਾਕ ਲੜਾਕੂ ਜਹਾਜ, ਮੁੰਬਈ ਹਮਲਿਆਂ ਦਾ ਮੁਲਜ਼ਮ ਜਲਦੀ ਆਵੇਗਾ ਭਾਰਤ
Delhi News:ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਮੰਨੇ ਜਾਂਦੇ ਅਮਰੀਕਾ ਦੇ ਦੂਜੀ ਵਾਰ ਰਾਸ਼ਟਰਪਤੀ ਚੁਣੇ ਗਏ ਡੋਨਲਡ ਟਰੰਪ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤੀ ਸਮੇਂ ਮੁਤਾਬਕ ਸ਼ੁੱਕਰਵਾਰ ਤੜਕਸਾਰ ਪਹਿਲੀ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਕਾਫ਼ੀ ਪ੍ਰਭਾਵਸ਼ਾਲੀ ਰਹੀ ਅਤੇ ਦੋਨਾਂ ਦੇਸ਼ਾਂ ਵਿਚਕਾਰ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਹੋਈ। ਇੰਨ੍ਹਾਂ ਵਿਚ ਦੋਨਾਂ ਦੇਸ਼ਾਂ ਵਿਚਕਾਰ ਰੱਖਿਆ, ਵਪਾਰ ਤੇ ਸਿੱਖਿਆ ਸਹਿਤ ਹੋਰਨਾਂ ਖੇਤਰਾਂ ਵਿਚ ਮਜਬੂਤ ਸਾਂਝੀਦਾਰ ਕਾਈਮ ਕਰਨ ਦੀ ਗੱਲ ਹੋਈ। ਮੀਟਿੰਗ ਦੌਰਾਨ ਭਾਰਤ ਨੇ ਅਮਰੀਕਾ ਵਿਚ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਭਾਰਤੀਆਂ ਨੂੰ ਸਵੀਕਾਰ ਦਾ ਵੀ ਭਰੋਸਾ ਦਿਵਾਇਆ।
ਇਹ ਵੀ ਪੜ੍ਹੋ ਕੇਂਦਰ ਤੇ ਕਿਸਾਨਾਂ ਵਿਚਕਾਰ 5ਵੇਂ ਗੇੜ ਦੀ ਚੰਡੀਗੜ੍ਹ ਵਿਖੇ ਮੀਟਿੰਗ ਅੱਜ
ਇਸਤੋਂ ਪਹਿਲਾਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵੱਲੋਂ ਅਮਰੀਕਾ ਦੇ ਦੂਜੇ ਆਗੂਆਂ, ਜਿੰਨ੍ਹਾਂ ਵਿਚ ਵਿਸ਼ਵ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਨਾਲ ਵੀ ਗੱਲਬਾਤ ਕੀਤੀ।ਟਰੰਪ ਸਹਿਤ ਹੋਰਨਾਂ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਮਰੀਕਾ ਦਾ ਦੌਰਾ ਖਤਮ ਕਰਕੇ ਦਿੱਲੀ ਲਈ ਰਵਾਨਾ ਹੋ ਗਏ ਹਨ। ਸੂਚਨਾ ਮੁਤਾਬਕ ਸ਼੍ਰੀ ਮੋਦੀ ਦੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕਰੀਬ ਢਾਈ ਘੰਟੇ ਤੱਕ ਵੱਖ ਵੱਖ ਮੁੱਦਿਆਂ ‘ਤੇ ਗੱਲਬਾਤ ਹੋਈ। ਇਸ ਦੌਰਾਨ ਟਰੰਪ-ਮੋਦੀ ਨੇ ਦੋ ਵਾਰ ਮੀਡੀਆ ਨਾਲ ਗੱਲਬਾਤ ਕੀਤੀ। ਦੋਨਾਂ ਆਗੂਆਂ ਨੇ ਇੱਕ ਦੂਜੇ ਦੀ ਤਰੀਫ਼ ਕਰਦਿਆਂ ਦੁਨੀਆਂ ਦੇ ਵੱਡੇ ਲੋਕਤੰਤਰ ਦੇਸ਼ਾਂ ਦੇ ਮਿਲਕੇ ਕੰਮ ਕਰਨ ਅਤੇ ਕਈ ਖੇਤਰਾਂ ਵਿਚ ਅੱਗੇ ਵਧਣ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਖੁੱਲ ਕੇ ਆਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ
ਅਮਰੀਕਾ ਨੇ ਭਾਰਤ ਨੂੰ ਐਫ਼-35 ਲੜਾਕੂ ਜਹਾਜ਼ ਦੇਣ ਦਾ ਐਲਾਨ ਕਰਨ ਦੇ ਨਾਲ ਹੀ ਮੁੰਬਈ ਹਮਲੇ ਦੇ ਅੱਤਵਾਦੀ ਤਹੱਵੁਰ ਰਾਣਾ ਨੂੰ ਭਾਰਤ ਸੌਂਪਣ ਦਾ ਭਰੋਸਾ ਦਿਵਾਇਆ। ਸੂਚਨਾ ਮੁਤਾਬਕ ਦੋਨਾਂ ਆਗੂਆਂ ਵਿਚਕਾਰ ਅਮਰੀਕਾ ਵਿਚ ਰਹਿ ਰਹੇ ਭਾਰਤ ਨਾਲ ਸਬੰਧਤ ਅੱਤਵਾਦੀਆਂ ਦੇ ਮੁੱਦੇ ’ਤੇ ਵੀ ਗੱਲਬਾਤ ਹੋਈ ਅਤੇ ਅਮਰੀਕਾ ਨੇ ਭਾਰਤ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਗੌਰਤਲਬ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਕੁੱਝ ਘੰਟੇ ਪਹਿਲਾਂ ਭਾਰਤ ਸਮੇਤ ਸਾਰੇ ਦੇਸ਼ਾਂ ’ਤੇ ਟੀਟ-ਫੋਰ-ਟੈਟ ਟੈਰਿਫ (ਪਰਸਪਰ ਟੈਰਿਫ) ਲਗਾਉਣ ਦਾ ਐਲਾਨ ਵੀ ਕੀਤਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Donald Trump ਤੇ Narendra Modi ਵਿਚਕਾਰ ਹੋਈ ਸਾਰਥਿਕ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ"