Chandigarh News: ਲੰਘੀ 14 ਫ਼ਰਵਰੀ ਨੂੰ ਕਰੀਬ ਇੱਕ ਸਾਲ ਬਾਅਦ ਕੇਂਦਰ ਅਤੇ ਕਿਸਾਨਾਂ ਵਿਚਕਾਰ ਹੋਈ ਸਾਰਥਿਕ ਮੀਟਿੰਗ ਤੋਂ ਬਾਅਦ ਦੂਜੀ ਮੀਟਿੰਗ ਅੱਜ ਸ਼ਨੀਵਾਰ ਦੀ ਸ਼ਾਮ ਨੂੰ ਚੰਡੀਗੜ੍ਹ ’ਚ ਮੁੜ ਹੋ ਰਹੀ ਹੈ। ਇਸ ਮੀਟਿੰਗ ਵਿਚ ਸਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਵੀ ਪੁੱਜ ਰਹੇ ਹਨ। ਪਿਛਲੀ ਮੀਟਿੰੰਗ ਵਿਚ ਕੇਂਦਰ ਦੇ ਵਫ਼ਦ ਦੀ ਅਗਵਾਈ ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਨੇ ਕੀਤੀ ਸੀ। ਇਸਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਪ੍ਰੀਤ ਸਿੰਘ ਖੁੱਡੀਆ ਅਤੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਮੁੱਖ ਸਕੱਤਰ ਕੇ.ਏ.ਪੀ ਸਿਨਹਾ, ਡੀਜੀਪੀ ਗੌਰਵ ਯਾਦਵ ਤੇ ਖੇਤੀ ਸਕੱਤਰ ਅਨੁਰਾਗ ਵਰਮਾ ਵੀ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ ਕਿਸਾਨਾਂ ਨੇ ਸ਼ਹੀਦ ਸ਼ੁਭਕਰਨ ਦੀ ਮਨਾਈ ਬਰਸੀ, ਪਿੰਡ ਬੱਲੋ ’ਚ ਲਗਾਇਆ ਬੁੱਤ
19 ਫ਼ਰਵਰੀ ਨੂੰ ਕੇਂਦਰੀ ਸਕੱਤਰ ਪੂਰਨ ਚੰਦਰ ਵੱਲੋਂ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਮੋਰਚਾ ਦੇ ਆਗੂਆਂ ਨੂੰ ਬਕਾਇਦਾ ਰਸਮੀ ਤੌਰ ’ਤੇ ਇਸ ਮੀਟਿੰਗ ਦਾ ਪੱਤਰ ਵੀ ਸੌਪਿਆ ਜਾ ਚੁੱਕਿਆ ਹੈ। ਕਿਸਾਨਾਂ ਵੱਲੋਂ ਮੀਟਿੰਗ ਵਿਚ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ ਕਰੀਬ ਸਵਾ ਦਰਜ਼ਨ ਆਗੂ ਸਮੂਲੀਅਤ ਕਰਨਗੇ। ਦਸਣਾ ਬਣਦਾ ਹੈ ਕਿ ਪਿਛਲੀ ਮੀਟਿੰਗ ਕਾਫ਼ੀ ਵਧੀਆ ਮਾਹੌਲ ਵਿਚ ਹੋਈ ਸੀ। ਹਾਲਾਂਕਿ ਕਿਸਾਨ ਆਗੂਆਂ ਵੱਲੋਂ ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਦੀ ਮੰਗ ਕੀਤੀ ਗਈ ਤੇ ਕੇਂਦਰ ਵੱਲੋਂ ਸਾਲ 2014 ਤੋਂ ਹੁਣ ਤੱਕ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾ ਦਾ ਵੇਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ ਰਵਨੀਤ ਬਿੱਟੂ ਦੇ ਸੁਰੱਖਿਆ ਮੁਲਾਜਮਾਂ ਨਾਲ ਹੱਥੋਪਾਈ ਕਰਨ ਵਾਲੇ ਚੰਡੀਗੜ੍ਹ ਪੁਲਿਸ ਮੁਲਾਜਮਾਂ ਵਿਰੁਧ ਖੁੱਲੀ ਜਾਂਚ
ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਦੀ ਇਹ ਮੀਟਿੰਗ ਵਿਚੋਂ ਕੋਈ ਚੰਗਾ ਸੁਨੇਹਾ ਆ ਸਕਦਾ ਹੈ। ਇੱਥੇ ਦਸਣਾ ਬਣਦਾ ਹੈ ਕਿ ਐਮਐਸਪੀ ਅਤੇ ਹੋਰ ਦਰਜ਼ਨ ਭਰ ਕਿਸਾਨੀਂ ਮੰਗਾਂ ਨੂੰ ਲੈ ਕੇ 13 ਫ਼ਰਵਰੀ 2024 ਤੋਂ ਕਿਸਾਨ ਅੰਦੋਲਨ-2 ਚੱਲ ਰਿਹਾ ਹੈ ਤੇ ਇਸਦੇ ਤਹਿਤ ਸ਼ੰਭੂ ਅਤੇ ਖਨੌਰੀ ਬਾਰਡਰ ਉਪਰ ਮੋਰਚੇ ਲੱਗੇ ਹੋਏ ਹਨ। ਕਿਸਾਨ ਦਿੱਲੀ ਜਾਣਾ ਚਾਹੁੰਦੇ ਸਨ ਪ੍ਰੰਤੂ ਹਰਿਆਣਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਜਬਰੀ ਬਾਰਡਰ ’ਤੇ ਰੋਕਿਆ ਹੋਇਆ ਹੈ। ਜਿਸ ਕਾਰਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਬੰਧ ਤਨਾਅਪੂਰਨ ਬਣੇ ਹੋਏ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਕਿਸਾਨਾਂ ਤੇ ਕੇਂਦਰ ਵਿਚਕਾਰ ਚੰਡੀਗੜ੍ਹ ’ਚ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਹੋਣਗੇ ਸ਼ਾਮਲ"