WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਪੀਏਯੂ ਦੇ ਉਪ ਕੁੱਲਪਤੀ ਦੀ ਪ੍ਰਧਾਨਗੀ ਹੇਠ ਤੀਜੀ ਇੰਟਰ ਸਟੇਟ ਕਨਸਲਟੇਟਿਵ ਐਂਡ ਮੋਨਟਰਿੰਗ ਕਮੇਟੀ ਫਾਰ ਕਾਟਨ 2024 ਦੀ ਮੀਟਿੰਗ ਆਯੋਜਿਤ

ਬਠਿੰਡਾ, 18 ਜੁਲਾਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ.ਸਤਬੀਰ ਸਿੰਘ ਗੌਸਲ ਦੀ ਪ੍ਰਧਾਨਗੀ ਹੇਠ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਵਿੱਚ ਸਥਾਨਕ ਖੇਤੀ ਭਵਨ ਵਿਖੇ ਤੀਜੀ ਅੰਤਰ-ਰਾਜੀ ਸਲਾਹਕਾਰ ਅਤੇ ਮੋਨਟਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਖੇਤੀ ਮਾਹਿਰਾਂ ਅਤੇ ਵਿਗਿਆਨੀਆਂ ਵੱਲੋ ਭਾਗ ਲਿਆ ਗਿਆ। ਮੀਟਿੰਗ ਦੌਰਾਨ ਬਠਿੰਡਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਮੋੜ ਨੇ ਹਾਊਸ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹੇ ਵਿੱਚ ਕੁੱਲ 14500 ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਹੈ। ਨਰਮੇ ਦੀ ਫ਼ਸਲ ਦਾ ਸਮੇ-ਸਮੇ ਸਿਰ ਸਰਵੇਖਣ ਕਰਨ ਹਿੱਤ ਇੱਕ ਜ਼ਿਲ੍ਹਾ ਪੱਧਰੀ 7 ਬਲਾਕ ਪੱਧਰੀ ਅਤੇ 44 ਸਰਕਲ ਪੱਧਰੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਇਸ ਤੋ ਇਲਾਵਾ ਇਸ ਮੀਟਿੰਗ ਵਿੱਚ ਕਾਟਨ ਬੈਲਟ ਦੇ ਜ਼ਿਲਿ੍ਹਆਂ ਤੋ ਪਹੁੰਚੇ ਮੁੱਖ ਖੇਤੀਬਾੜੀ ਅਫਸਰਾਂ ਨੇ ਵੀ ਆਪਣੇ-ਆਪਣੇ ਜ਼ਿਲ੍ਹੇ ਦੀ ਰਿਪੋਰਟ ਪੇਸ਼ ਕੀਤੀ। ਮੀਟਿੰਗ ਦੌਰਾਨ ਡਾ. ਗੋਸਲ ਨੇ ਹਾਊਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਉਣੀ 2024 ਦੌਰਾਨ ਰਾਜ ਵਿੱਚ ਨਰਮੇ ਦੀ ਫਸਲ ਹੇਠ 2 ਲੱਖ ਹੈਕਟੇਅਰ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਸੀ, ਜਿਸ ਦੇ ਮੁਕਾਬਲੇ ਲਗਭਗ ਇੱਕ ਲੱਖ ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਹੋਈ ਹੈ।

ਉਗਰਾਹਾ ਜਥੇਬੰਦੀ ਵੱਲੋਂ ਦੂਜੇ ਦਿਨ ਤਿੰਨ ਹੋਰ ਸੰਸਦ ਮੈਂਬਰਾਂ ਨੂੰ ਜਨਤਕ ਵਫਦਾਂ ਦੁਆਰਾ ਸੌਂਪੇ ਮੰਗ ਪੱਤਰ

ਪ੍ਰਿੰਸੀਪਲ ਕੀਟ ਵਿਗਿਆਨੀ ਲੁਧਿਆਣਾ ਡਾ. ਵਿਜੇ ਕੁਮਾਰ ਨੇ ਨਰਮੇ ਦੀ ਫ਼ਸਲ ਤੇ ਪੈਣ ਵਾਲੇ ਰਸ ਚੂਸਕ ਕੀੜਿਆਂ ਅਤੇ ਗੁਲਾਬੀ ਸੁੰਡੀ ਦੇ ਜੀਵਨ ਚੱਕਰ, ਹਮਲੇ ਅਤੇ ਸਮਾਧਾਨ ਬਾਰੇ ਸਮੂਹ ਹਾਊਸ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਨਿਰਦੇਸ਼ਕ ਖੋਜ ਪੀ.ਏ.ਯੂ. ਲੁਧਿਆਣਾ ਡਾ.ਅਜਮੇਰ ਸਿੰਘ ਢੱਟ ਵੱਲੋ ਦੱਸਿਆ ਗਿਆ ਕਿ ਨਰਮੇ ਦੀ ਫਸਲ ਨੂੰ ਸਰਵਪੱਖੀ ਕੀਟ ਪ੍ਰਬੰਧਨ ਨਾਲ ਹੀ ਬਚਾਇਆ ਜਾ ਸਕਦਾ ਹੈ। ਨਿਰਦੇਸ਼ਕ ਪ੍ਰਸਾਰ ਸਿੱਖਿਆ ਪੀ.ਏ.ਯੂ ਲੁਧਿਆਣਾ ਡਾ.ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਰਸ ਚੂਸਕ ਕੀੜਿਆਂ ਦੇ ਕੰਟਰੋਲ ਲਈ ਨਰਮੇ ਦੀ ਫ਼ਸਲ ਤੇ ਨਿੰਮ ਅਧਾਰਤ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਕਾਟਨ ਬੈਲਟ ਦੇ ਜ਼ਿਲਿ੍ਹਆਂ ਵਿੱਚ ਸਮਰ ਮੂੰਗ ਦੀ ਬਿਜਾਈ ਹੋਣ ਕਾਰਨ ਜੁਲਾਈ ਦੇ ਅੰਤ ਤਕ ਚਿੱਟੀ ਮੱਖੀ ਦੇ ਸਰਵੇਖਣ ਦੇ ਆਧਾਰ ਤੇ ਲੋੜ ਪੈਣ ਤੇ ਹੀ ਨਰਮੇ ਦੀ ਫਸਲ ਤੇ ਸਿਫਾਰਸ਼ਸ਼ੁਦਾ ਸਪਰੇਆਂ ਕਰਨੀਆਂ ਚਾਹੀਦੀਆਂ ਹਨ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਅ ਲਈ ਫੁੱਲ ਬਣਨ ਤੇ ਲਗਾਤਾਰ ਸਰਵੇਖਣ ਕਰਨਾ ਚਾਹੀਦਾ ਹੈ।ਮੀਟਿੰਗ ਵਿੱਚ ਡਾਇਰੇਕਟਰ ਖੇਤਰੀ ਖੋਜ ਕੇਂਦਰ ਬਠਿੰਡਾ ਡਾ.ਕੇ.ਐਸ.ਸੇਖੋਂ ਨੇ ਦੱਸਿਆ ਕਿ ਇਸ ਸਮੇਂ ਇਹ ਮੌਸਮ ਚਿੱਟੀ ਮੱਖੀ ਦੇਵਾਧੇ ਲਈ ਅਨੁਕੂਲ ਹੈ।

ਬਠਿੰਡਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਹਰਸਿਮਰਤ ਕੌਰ ਬਾਦਲ ਨੂੰ ਨੁਮਾਇੰਦੇ ਰਾਹੀਂ ਸੌਪਿਆਂ ਮੰਗ ਪੱਤਰ

ਇਸ ਲਈ ਸਰਕਲ ਅਤੇ ਪਿੰਡ ਪੱਧਰੀ ਸਰਵੇਖਣ ਟੀਮਾਂ ਅਲਰਟਰਹਿਣ ਅਤੇ ਕਿਸਾਨ ਸਿਖਲਾਈ ਕੈਪਾਂ ਅਤੇ ਨੁੱਕੜ ਮੀਟਿੰਗਾਂ ਰਾਹੀ ਕਿਸਾਨਾਂ ਨੂੰ ਸਿਰਫ ਪੀ.ਏ.ਯੂ ਵੱਲੋ ਸਿਫਾਰਸ਼ ਕੀਤੀਆਂ ਗਈਆਂ ਦਵਾਈਆਂ ਦੀ ਵਰਤੋ ਕਰਨ ਦੀ ਸਲਾਹ ਦਿੱਤੀ ਜਾਵੇ। ਹੈਡ ਐਡ ਪ੍ਰਿੰਸੀਪਲ ਸਾਇੰਟਿਸਟ ਹਿਸਾਰ ਡਾ. ਰਿਸੀ ਨੇ ਹਰਿਆਣਾ ਸਟੇਟ ਦੀ ਨਰਮੇ ਦੀ ਫਸਲ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਅਤੇ ਕਿਹਾ ਕਿ ਸਮੁੱਚੀ ਫਸਲ ਤੇ ਕੀੜਿਆਂ ਅਤੇ ਬਿਮਾਰੀਆਂ ਦੇ ਪ੍ਰਬੰਧਨ ਲਈ ਸਹੀ ਸਪਰੇਅ ਤਕਨਾਲੋਜੀ ਅਡਾਪਟ ਕੀਤੀ ਜਾਵੇ। ਡਾ. ਰਹੇਜਾ ਨੇ ਦੱਸਿਆ ਕਿ ਵੱਧ ਤੋਂ ਵੱਧ ਮਾਧਿਅਮਾਂ ਰਾਹੀਂ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਲੋੜੀਦੀ ਐਡਵਾਈਜ਼ਰੀ ਸਮੇਂ-ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਡਿਪਟੀ ਡਾਇਰੈਕਟਰ (ਦਾਲਾਂ) ਡਾ. ਧਰਮਪਾਲ ਮੌਰੀਆ ਨੇ ਕਿਹਾ ਕਿ ਸਮਰ ਮੂੰਗ ਦੇ ਜੁਲਾਈ ਅੰਤ ਤੱਕ ਵੱਢੇ ਜਾਣ ਕਾਰਨ ਨਰਮੇ ਦੀ ਫਸਲ ਤੇ ਚਿੱਟੀ ਮੱਖੀ ਦਾ ਹਮਲਾ ਹੋ ਸਕਦਾ ਹੈ। ਇਸ ਲਈ ਨਰਮੇ ਦੀ ਫ਼ਸਲ ਦੇ ਬਚਾਅ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਮੀਟਿੰਗ ਵਿੱਚ ਵੱਖ-ਵੱਖ ਸਾਇੰਸਦਾਨਾਂ ਤੋ ਇਲਾਵਾ ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ ਡਾ. ਸਰਵਣ ਸਿੰਘ ਅਤੇ ਜ਼ਿਲ੍ਹੇ ਦੇ ਵੱਖ-ਵੱਖ ਖੇਤੀਬਾੜੀ ਵਿੰਗਾਂ ਦੇ ਅਧਿਕਾਰੀਆਂ ਵੱਲੋ ਭਾਗ ਲਿਆ ਗਿਆ।

 

Related posts

ਗੈਸ ਪਾਈਪ ਲਾਈਨ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਐਸ.ਡੀ.ਐਮ ਦਾ ਦਫ਼ਤਰ

punjabusernewssite

ਗਾਇਕ ਸੋਨੀਆ ਮਾਨ ਬਣੀ ਜਾਟ ਮਹਾਂਸਭਾ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ

punjabusernewssite

ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਦਿ੍ਰੜ੍ਹ ਵਚਨਬੱਧ-ਮੁੱਖ ਮੰਤਰੀ

punjabusernewssite