Tuesday, February 3, 2026

ਕਿਸਾਨ ਆਗੂਆਂ ਨਾਲ ਕੇਂਦਰ ਦੀ ਮੀਟਿੰਗ ਸਮਾਪਤ, ਮੁੜ 22 ਨੂੰ ਚੰਡੀਗੜ੍ਹ ’ਚ ਹੋਵੇਗੀ ਮੀਟਿੰਗ

Date:

spot_img

👉ਅਗਲੀ ਮੀਟਿੰਗ ’ਚ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਵੀ ਹੋਣਗੇ ਸ਼ਾਮਲ
Chandigarh News: ਕਿਸਾਨੀਂ ਮੰਗਾਂ ਨੂੰ ਲੈ ਕੇ ਕਰੀਬ ਇੱਕ ਸਾਲ ਬਾਅਦ ਅੱਜ ਸ਼ਨੀਵਾਰ ਨੂੰ ਕਿਸਾਨ ਆਗੂਆਂ ਨਾਲ ਕੇਂਦਰੀ ਮੰਤਰੀ ਤੇ ਅਧਿਕਾਰੀਆਂ ਦੀ ਲੰਮੀ ਮੀਟਿੰਗ ਹੋਈ। ਹਾਲਾਂਕਿ ਮੀਟਿੰਗ ਵਿਚ ਮੰਗਾਂ ਨੂੰ ਲੈ ਕੇ ਕੁੱਝ ਜਿਆਦਾ ਸਾਹਮਣੇ ਨਹੀਂ ਨਿਕਲਿਆ ਪ੍ਰੰਤੂ ਕੇਂਦਰ ਨੇ ਕਿਸਾਨ ਆਗੂਆਂ ਨੂੰ ਅਗਲੀ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਅਗਲੀ ਮੀਟਿੰਗ 22 ਫ਼ਰਵਰੀ ਨੂੰ ਚੰਡੀਗੜ੍ਹ ਵਿਚ ਹੋਵੇਗੀ, ਜਿਸਦੇ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਵੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ ਵਿਜੀਲੈਂਸ ਦੀ ‘ਰੇਡ’ ਪਟਵਾਰੀ ਫ਼ਰਾਰ, ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ 

ਮੀਟਿੰਗ ਦੇ ਸਿੱਟੇ ਬਾਰੇ ਸੰਖੇਪ ਵਿਚ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਅੱਜ ਦੀ ਮੀਟਿੰਗ ਕਾਫ਼ੀ ਵਧੀਆ ਮਾਹੌਲ ਵਿਚ ਹੋਈ ਹੈ ਤੇ ਮੀਟਿੰਗ ਦੌਰਾਨ ਕਈ ਮੁੱਦਿਆਂ ’ਤੇ ਗੱਲਬਾਤ ਹੋਈ ਹੈ। ਇਸਤੋਂ ਇਲਾਵਾ ਮੀਟਿੰਗ ਤੋਂ ਬਾਅਦ ਮਹਾਤਮਾ ਗਾਂਧੀ ਕੇਂਦਰ ਵਿਚੋਂ ਬਾਹਰ ਆ ਕੇ ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਨੇ ਪੱਤਰਕਰਾਂ ਨੂੰ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਕਿ ਇਹ ਮੀਟਿੰਗ ਬਹੁਤ ਖ਼ੁਸਗਵਾਰ ਮਾਹੌਲ ਵਿਚ ਹੋਈ। ਉਨ੍ਹਾਂ ਦਸਿਆ ਕਿ ਕਿਸਾਨ ਆਗੂਆਂ ਨੇ ਆਪਣੇ ਮੁੱਦਿਆਂ ਨੂੰ ਸਾਹਮਣੇ ਰੱਖਿਆ। ਜਦੋਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੇ ਲਈ ਵਚਨਵਧ ਹੈ ਤੇ ਅਗਲੀ ਮੀਟਿੰਗ ਕਾਫ਼ੀ ਸਾਰਥਿਕ ਹੋ ਸਕਦੀ ਹੈ।

ਇਹ ਵੀ ਪੜ੍ਹੋ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸੀ ਪਿੱਚ ’ਤੇ ਆਉਣ ਦਾ ਕੀਤਾ ਇਸ਼ਾਰਾ, ਅਕਾਲੀ ਦਲ ਨੂੰ ਮੁੜ ਦਸਿਆ ਭਗੋੜਾ ਦਲ 

ਜਿਕਰਯੋਗ ਹੈ ਕਿ ਚੰਡੀਗੜ੍ਹ ਦੇ ਸੈਕਟਰ 26 ਵਿਚ ਸ਼ਾਮ ਕਰੀਬ ਪੰਜ ਵਜੇਂ ਸ਼ੁਰੂ ਹੋਈ ਮੀਟਿੰਗ ਢਾਈ ਘੰਟਿਆਂ ਤੱਕ ਚੱਲੀ। ਮੀਟਿੰਗ ਵਿਚ ਵਿਸ਼ੇਸ ਤੌਰ ‘ਤੇ ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਤੋਂ ਇਲਾਵਾ ਪੰਜਾਬ ਦੇ ਵੱਲੋਂ ਵੀ ਦੋ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਲਾਲ ਚੰਦ ਕਟਾਰੂਚੱਕ ਵੀ ਸ਼ਾਮਲ ਸਨ। ਜਦੋਂਕਿ ਕੇਂਦਰੀ ਖੇਤੀ ਸਕੱਤਰ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਖੇਤੀ ਸਕੱਤਰ ਅਨੁਰਾਗ ਠਾਕੁਰ ਵੀ ਹਾਜ਼ਰ ਸਨ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ 14-14 ਨੁਮਾਇੰਦੇ ਵੀ ਆਪੋ-ਆਪਣੇ ਮੋਰਚੇ ਦੀ ਅਗਵਾਈ ਕਰ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...