Bathinda News: ਆਗਾਮੀ ਜ਼ਿਲ੍ਹਾ ਸਕੂਲ ਟੂਰਨਾਮੈਂਟਾਂ ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ ) ਬਠਿੰਡਾ ਮਮਤਾ ਖੁਰਾਣਾ ਸੇਠੀ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ( ਸੈ.ਸਿ) ਬਠਿੰਡਾ ਚਮਕੌਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਕੂਲ ਟੂਰਨਾਮੈਂਟ ਖਰੀਦ ਕਮੇਟੀ ਦੀ ਇੱਕ ਅਹਿਮ ਮੀਟਿੰਗ ਸਰਕਾਰੀ ਹਾਈ ਸਕੂਲ ਘਨ੍ਹਇਆ ਨਗਰ ਬਠਿੰਡਾ ਵਿਖ਼ੇ ਸ੍ਰੀ ਜਸਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।
ਇਹ ਵੀ ਪੜ੍ਹੋ 👉Bathinda ‘ਚ ਅਕਾਲੀ ਦਲ ਦੇ ਢਾਂਚੇ ਦਾ ਵਿਸਥਾਰ, ਹੋਈਆਂ ਨਵੀਆਂ ਨਿਯੁਕਤੀਆਂ
ਮੀਟਿੰਗ ਦੌਰਾਨ ਟੂਰਨਾਮੈਂਟਾਂ ਲਈ ਲੋੜੀਂਦੇ ਖੇਡ ਸਮਾਨ, ਮੈਡਲ, ਟਰਾਫੀਆਂ, ਸਰਟੀਫਿਕੇਟਾਂ, ਸਟੇਸ਼ਨਰੀ ਅਤੇ ਹੋਰ ਜ਼ਰੂਰੀ ਸਮੱਗਰੀ ਦੀ ਖਰੀਦ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਮੇਟੀ ਵੱਲੋਂ ਸਰਕਾਰੀ ਨਿਯਮਾਂ ਅਨੁਸਾਰ ਪਾਰਦਰਸ਼ੀ ਅਤੇ ਸਮੇਂ ਸਿਰ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦਾ ਫ਼ੈਸਲਾ ਲਿਆ ਗਿਆ।
ਇਸ ਮੌਕੇ ਸ੍ਰੀ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਸਕੂਲ ਟੂਰਨਾਮੈਂਟਾਂ ਦੇ ਸਫ਼ਲ ਆਯੋਜਨ ਲਈ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਾਰੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ 👉Punjab ‘ਚ ਅੱਜ ਮੁੜ 36 ਲੱਖ ਮਾਵਾਂ-ਧੀਆਂ ਦੇ ਫੋਨਾਂ ‘ਤੇ ਹੋਵੇਗੀ ਟੂੰਅ-ਟੂੰਅ
ਮੀਟਿੰਗ ਵਿੱਚ ਕੁਲਵਿੰਦਰ ਸਿੰਘ ਕਟਾਰੀਆ (ਹੈੱਡ ਮਾਸਟਰ), ਜਗਦੀਸ਼ ਕੁਮਾਰ (ਲੈਕਚਰਾਰ, ਫਿਜ਼ੀਕਲ ਐਜੂਕੇਸ਼ਨ), ਕੁਲਬੀਰ ਸਿੰਘ (ਲੈਕਚਰਾਰ, ਫਿਜ਼ੀਕਲ ਐਜੂਕੇਸ਼ਨ, ਘੁੱਦਾ), ਇਕਬਾਲ ਸਿੰਘ (ਡੀ.ਪੀ.ਈ., ਮਹਿਤਾ), ਇਕਬਾਲ ਸਿੰਘ (ਡੀ.ਪੀ.ਈ., ਜੇਠੂਕੇ), ਗੁਰਦੀਪ ਸਿੰਘ ਅਤੇ ਹਰਭਗਵਾਨ ਦਾਸ ਪੀ ਟੀ ਆਈ ਨੇ ਸ਼ਮੂਲੀਅਤ ਕੀਤੀ ਅਤੇ ਟੂਰਨਾਮੈਂਟਾਂ ਦੇ ਸਫ਼ਲ ਆਯੋਜਨ ਲਈ ਆਪਣੇ ਕੀਮਤੀ ਸੁਝਾਅ ਦਿੱਤੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






