Saturday, April 18, 2026
spot_img
spot_img

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

Date:

spot_img

👉ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ ਸਬੰਧੀ ਨਿੰਦਾ ਮਤਾ ਪਾਸ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖਿਲਾਫ਼ ਸਖ਼ਤ ਕਾਰਵਾਈ ਦਾ ਫੈਸਲਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਆਮ ਆਦਮੀ ਪਾਰਟੀ ਦੀ ਆਗੂ ਵੱਲੋਂ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  Punjab ਨੂੰ ਮਿਲਿਆ ਨਵਾਂ ਮੁੱਖ ਚੋਣ ਅਧਿਕਾਰੀ, IAS Anindita Mitra ਨੂੰ ਮਿਲੀ ਜਿੰਮੇਵਾਰੀ

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ 6 ਵਿਦਿਆਰਥੀਆਂ ਵੱਲੋਂ ਪੀਸੀਐਸ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਅਤੇ ਨਿਸ਼ਚੈ ਅਕੈਡਮੀ ਆਫ ਜੂਡੀਸ਼ੀਅਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਦੀ ਇੱਕ ਵਿਦਿਆਰਥਣ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਾਅ ਅਫ਼ਸਰ ਦੀ ਪ੍ਰੀਖਿਆ ਪਾਸ ਕਰਨ ਦੀ ਵੀ ਪ੍ਰਸ਼ੰਸਾ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਰਿਹਾ ਹੈ ਕਿ ਸਿੱਖ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਕੇ ਉੱਚ ਅਹੁਦਿਆਂ ’ਤੇ ਪਹੁੰਚਣ, ਤਾਂ ਜੋ ਉਹ ਗੁਰੂ ਬਖ਼ਸ਼ਿਸ਼ ਸਿਧਾਂਤਾਂ ਅਨੁਸਾਰ ਸਮਾਜ ਦੀ ਭਲਾਈ ਲਈ ਕਾਰਜ ਕਰ ਸਕਣ।

ਇਹ ਵੀ ਪੜ੍ਹੋ  Breaking News; ਜਗਮੀਤ ਬਰਾੜ, ਚਰਨਜੀਤ ਬਰਾੜ ਤੇ ਓਕਾਂਰ ਸਿੱਧੂ ਹੋਏ BJP ਵਿੱਚ ਸ਼ਾਮਲ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿਚ ਇਕ ਨੌਜੁਆਨ ਵੱਲੋਂ ਮਰਯਾਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਪਾਵਨ ਮਰਯਾਦਾ ਹੈ ਅਤੇ ਇਸ ਮਰਯਾਦਾ ਦੇ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਸਮੇਂ ਇਥੋਂ ਦੀ ਪਾਵਨ ਮਰਯਾਦਾ ਦਾ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਅੰਤ੍ਰਿੰਗ ਕਮੇਟੀ ਵੱਲੋਂ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਰੁਟੀਨ ਅਨੁਸਾਰ ਮਾਮਲਿਆਂ ਨੂੰ ਵਿਚਾਰਿਆ ਗਿਆ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਐਕਸੀਅਨ ਸ. ਤੇਜਿੰਦਰਪਾਲ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਇੰਚਾਰਜ ਸ. ਮੇਜਰ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਗੁਰਮੇਜ ਸਿੰਘ, ਸ. ਤਰਸੇਮ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related