ਬਠਿੰਡਾ, 29 ਅਪ੍ਰੈਲ : ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਡਾ. ਧਰਮਪਾਲ ਦੀ ਪ੍ਰਧਾਨਗੀ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਫਸਰਾਂ, ਖੇਤੀਬਾੜੀ ਵਿਕਾਸ ਅਫਸਰਾਂ ਅਤੇ ਹੈਡ ਕੁਆਟਰ ਬਠਿੰਡਾ ਦੇ ਸਮੂਹ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਦੇ ਅਗਾਊਂ ਪ੍ਰਬੰਧਾਂ ਤੇ ਹੁਣ ਤੱਕ ਬੀਜੇ ਗਏ ਨਰਮੇ ਦੇ ਰਕਬੇ ਸਬੰਧੀ ਸਥਾਨਕ ਖੇਤੀ ਭਵਨ ਵਿਖੇ ਮੀਟਿੰਗ ਕੀਤੀ ਗਈ।
ਮਾਲਵਾ ਕਾਲਜ਼ ਦੇ ਕੰਪਿਊਟਰ ਵਿਭਾਗ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ
ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਆਪਣੇ-ਆਪਣੇ ਬਲਾਕ ਵਿੱਚ ਪੈਦੇ ਰਕਬੇ ਵਿੱਚੋਂ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਦਾ ਖਾਤਮਾ ਕਰਨ, ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਅਤੇ ਜਿਨਿੰਗ ਫੈਕਟਰੀਆਂ, ਤੇਲ ਮਿੱਲਾਂ ਅਤੇ ਫੀਡ ਫੈਕਟਰੀਆਂ ਦੀ ਲਗਾਤਾਰ ਚੈਕਿੰਗ ਕਰਕੇ ਆਪਣੀ ਹਾਜ਼ਰੀ ਵਿੱਚ ਸਾਫ-ਸਫਾਈ ਕਰਵਾਉਣ ਉਪਰੰਤ ਫਿਊਮੀਗੇਸ਼ਨ ਕਰਾਉਣ ਸਬੰਧੀ ਆਦੇਸ਼ ਦਿੱਤੇ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਅਣ-ਅਧਿਕਾਰਤ ਬੀਜ ਨਾ ਖਰੀਦਣ ਅਤੇ ਕੇਵਲ ਪੀ.ਏ.ਯੂ.ਵੱਲੋ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 28000 ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਸੀ ਜਦੋ ਕਿ ਇਸ ਸਾਲ 35000 ਹੈਕ. ਦਾ ਨਰਮੇ ਦੀ ਬਿਜਾਈ ਦਾ ਟੀਚਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਵੱਲੋ ਹੁਣ ਤੱਕ ਕੀਤੇ ਗਏ ਅਗਾਊਂ ਪ੍ਰਬੰਧਾਂ ਦੀ ਪ੍ਰਗਤੀ ਦੱਸੀ ਗਈ ਅਤੇ ਬਲਾਕ ਅਧੀਨ ਬੀਜੇ ਗਏ ਰਕਬੇ ਸਬੰਧੀ ਦੱਸਿਆ ਗਿਆ।