Moga ‘ਚ Doctor ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ,ਹੋਏ ਜਖ਼ਮੀ

0
558

Moga News: ਦੋ ਦਿਨ ਪਹਿਲਾਂ ਕਥਿਤ ਤੌਰ ‘ਤੇ ਫ਼ਿਰੌਤੀ ਲਈ ਮੋਗਾ ਦੇ ਨਾਮੀ ਡਾਕਟਰ ਉਪਰ ਉਸਦੇ ਕਲੀਨਿਕ ਵਿਚ ਹੀ ਗੋਲੀਆਂ ਚਲਾ ਕੇ ਉਸਨੂੰ ਗੰਭੀਰ ਰੂਪ ਵਿਚ ਜਖ਼ਮੀ ਕਰਨ ਵਾਲੇ ਤਿੰਨ ਬਦਮਾਸ਼ਾਂ ਨੂੰ ਅੱਜ ਐਤਵਾਰ ਸ਼ਾਮ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ। ਮੋਗਾ ਪੁਲਿਸ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ​​ਅਤੇ ਕਾਊਂਟਰ ਇੰਟੈਲੀਜੈਂਸ ਨਾਲ ਕੀਤੇ ਇਸ ਸਾਂਝੇ ਆਪ੍ਰੇਸ਼ਨ ਦੌਰਾਨ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਇਲਾਕੇ ਅਧੀਨ ਆਉਂਦੇ ਪਿੰਡ ਭੈਣੀ ਦੀ ਡਰੇਨ ਕੋਲ ਮੁਲਜਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ ਕੀਤੀ, ਜਿੱਥੇ ਇੱਕ ਕਾਰ ‘ਤੇ ਸਵਾਰ ਮੁਲਜਮਾਂ ਨੇ ਪੁਲਿਸ ਪਾਰਟੀ ਉਪਰ ਗੋਲੀ ਚਲਾ ਕੇ ਭੱਜਣ ਦੀ ਕੋਸ਼ਿਸ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਜਵਾਬੀ ਕਾਰਵਾਈ ਵਿਚ ਇੰਨ੍ਹਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ, ਜਿਸਦੇ ਚੱਲਦੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਮੁਢਲੀ ਪੜਤਾਲ ਮੁਤਾਬਕ ਕੈਨੇਡਾ-ਅਧਾਰਤ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੁਆਰਾ ਡਾਕਟਰ ਅਨਿਲਜੀਤ ਕੰਬੋਜ ਨੂੰ ਜਾਨੋ ਮਾਰਨ ਲਈ ਸਾਜ਼ਸ ਰਚੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਡਾਕਟਰ ਨੂੰ ਜਾਨੋ ਮਾਰਨ ਲਈ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਮੁਲਜਮਾਂ ਕੋਲੋਂ 2 ਪਿਸਤੌਲ (.30 ਬੋਰ) ਸਮੇਤ 10 ਜ਼ਿੰਦਾ ਕਾਰਤੂਸ, 1 ਪਿਸਤੌਲ (.32 ਬੋਰ) ਸਮੇਤ 3 ਜ਼ਿੰਦਾ ਕਾਰਤੂਸ ਅਤੇ 1 ਕਾਰ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ ਪੰਜ ਭੈਣਾਂ ਦੇ ਇਕਲੌਤੇ ਭਰਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਇੰਨ੍ਹਾਂ ਦੇ ਵਿਰੁਧ ਥਾਣਾ ਫਤਿਹਗੜ੍ਹ ਪੰਜਤੂਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਫ਼ੜੇ ਗਏ ਮੁਲਜਮਾਂ ਦੀ ਪਹਿਚਾਣ ਗੁਰਲਾਲ ਸਿੰਘ ਉਰਫ ਗੋਲਾ ਅਤੇ ਖੁਸ਼ਪ੍ਰੀਤ ਸਿੰਘ ਉਰਫ਼ ਖੁਸ਼ ਵਾਸੀ ਗਾਰਡਨ ਕਲੋਨੀ ਪੱਟੀ ਤਰਨਤਾਰਨ ਸਹਿਤ ਗੁਰਮਨਦੀਪ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਤਰਨਤਾਰਨ ਵਜੋਂ ਹੋਈ ਹੈ। ਫ਼ਿਲਹਾਲ ਇਸ ਮਾਮਲੇ ਵਿਚ ਪੁਲਿਸ ਟੀਮਾਂ ਡੂੰਘਾਈ ਨਾਲ ਪੜਤਾਲ ‘ਚ ਲੱਗੀਆਂ ਹੋਈਆਂ ਹਨ। ਦਸਣਾ ਬਣਦਾ ਹੈ ਕਿ ਡਾਕਟਰ ਅਨਿਲਜੀਤ ਕੰਬੋਜ ਉੱਘੀ ਪੰਜਾਬੀ ਅਦਾਕਾਰ ਤਾਨੀਆ ਦੇ ਪਿਤਾ ਹਨ ਅਤੇ ਉਨ੍ਹਾਂ ਨੂੰ ਸਾਲ 2022 ਤੋਂ ਹੀ ਗੈਂਗਸਟਰਾਂ ਵੱਲੋਂ ਫ਼ਿਰੌਤੀ ਮੰਗਣ ਕਾਰਨ ਪੁਲਿਸ ਸੁਰੱਖਿਆ ਮਿਲੀ ਸੀ, ਜੋਕਿ ਮਾਰਚ 2025 ਵਿਚ ਵਾਪਸ ਲਈ ਗਈ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here