Fazilka News:ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਅੱਜ ਦਿਨ ਬੁੱਧਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖ਼ੁਦ ਮਾਰਕਿਟ ਕਮੇਟੀ ਦਫਤਰ ਬੈਠਕ ਕੇ ਲੋਕਾਂ ਦੀ ਸਮੱਸਿਆਵਾਂ ਸੁਣਨਗੇ। ਹਲਕੇ ਦੇ ਲੋਕਾਂ ਦੀ ਜੋ ਵੀ ਸਮੱਸਿਆ ਹੈ ਉਹ ਉਨ੍ਹਾਂ ਨੂੰ ਆ ਕੇ ਦੱਸਣ ਤਾਂ ਜੋ ਹਰ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ PSPCL ਦਾ ਮੁੱਖ ਖਜਾਨਚੀ 2,60,000/ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਯਤਨਸ਼ੀਲ ਹੈ ਚਾਹੇ ਉਹ ਸਿੱਖਿਆ, ਸਿਹਤ, ਵਿਕਾਸ ਜਾਂ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਤੇ ਲੋਕ ਬੇਝਿਜਕ ਹੋ ਕੇ ਅੱਜ ਦੇ ਕੱਲ੍ਹ ਵਿੱਚ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਦੱਸਣ ਚਾਹੇ ਸਾਫ ਪਾਣੀ, ਸੀਵਰੇਜ਼, ਗਲੀਆਂ ਨਾਲੀਆਂ ਜਾਂ ਹੋਰ ਕੋਈ ਵੀ ਸਮੱਸਿਆ ਹੋਵੇ ਸਭ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite





